Courtesy: ai image
ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੇ ਕਾਰਨ ਦਿੱਲੀ ਮੈਟਰੋ ਸੇਵਾ ਨੂੰ ਬੰਦ ਕੀਤਾ ਗਿਆ ਸੀ। ਹੁਣ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਹਾਲ ਹੀ 'ਚ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ਦੇ ਪ੍ਰਵੇਸ਼ ਗੇਟ ਯਾਤਰੀਆਂ ਲਈ ਖੋਲ੍ਹ ਦਿੱਤੇ ਹਨ। ਇਸਦੇ ਨਾਲ ਹੀ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਧਰਨਾ ਸਮਾਪਤ ਕਰਕੇ ਆਪਣੇ-ਆਪਣੇ ਘਰ ਵਾਪਸ ਚਲੇ ਜਾਣ।
ਦਿੱਲੀ ਪੁਲਿਸ ਵੱਲੋਂ ਕਿਹਾ ਗਿਆ ਕਿ ਮੈਟਰੋ ਸੇਵਾਵਾਂ ਮੁੜ ਸ਼ੁਰੂ ਹੋ ਚੁੱਕੀਆਂ ਹਨ, ਪਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਸਪਸ਼ਟ ਕੀਤਾ ਹੈ ਕਿ ਇਸ ਵੇਲੇ ਸਿਰਫ਼ ਤਿੰਨ ਮੈਟਰੋ ਸਟੇਸ਼ਨਾਂ 'ਤੇ ਹੀ ਯਾਤਰੀਆਂ ਲਈ ਆਵਾਜਾਈ ਮੁੜ ਬਹਾਲ ਕੀਤੀ ਗਈ ਹੈ।
ਡੀਐਮਆਰਸੀ ਅਨੁਸਾਰ ਰਾਜੀਵ ਚੌਕ, ਸੈਂਟਰਲ ਸੈਕਰੇਟੇਰੀਅਟ ਅਤੇ ਮੰਡੀ ਹਾਊਸ ਮੈਟਰੋ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟ ਦੁਬਾਰਾ ਖੋਲ੍ਹ ਦਿੱਤੇ ਗਏ ਹਨ। ਇਨ੍ਹਾਂ ਸਟੇਸ਼ਨਾਂ 'ਤੇ ਇੰਟਰਚੇਂਜ ਦੀ ਸਹੂਲਤ ਵੀ ਪਹਿਲਾਂ ਵਾਂਗ ਉਪਲਬਧ ਹੈ, ਜਿਸ ਨਾਲ ਯਾਤਰੀ ਵੱਖ-ਵੱਖ ਮੈਟਰੋ ਲਾਈਨਾਂ ਵਿਚਕਾਰ ਆਸਾਨੀ ਨਾਲ ਸਫ਼ਰ ਕਰ ਸਕਣਗੇ।
ਸ਼ਨੀਵਾਰ ਸਵੇਰੇ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ ਕਈ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਸਨ। ਹੁਣ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਕੇਵਲ ਰਾਜੀਵ ਚੌਕ, ਮੰਡੀ ਹਾਊਸ ਅਤੇ ਸੈਂਟਰਲ ਸੈਕਰੇਟੇਰੀਅਟ ਨੂੰ ਹੀ ਮੁੜ ਖੋਲ੍ਹਿਆ ਗਿਆ, ਜਦਕਿ ਬਾਕੀ 15 ਮੈਟਰੋ ਸਟੇਸ਼ਨਾਂ 'ਤੇ ਪਾਬੰਦੀਆਂ ਜਾਰੀ ਹਨ।
ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (CJP) ਦੀ ਅਗਵਾਈ ਹੇਠ ਚੱਲ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਡੀਐਮਆਰਸੀ ਨੇ ਲਗਾਤਾਰ ਚੌਥੇ ਦਿਨ ਕਈ ਮੈਟਰੋ ਸਟੇਸ਼ਨਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਸੀ। ਬਾਅਦ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਤਿੰਨ ਮਹੱਤਵਪੂਰਨ ਸਟੇਸ਼ਨਾਂ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ।
ਡੀਐਮਆਰਸੀ ਮੁਤਾਬਕ ਹੇਠ ਲਿਖੇ ਸਟੇਸ਼ਨਾਂ 'ਤੇ ਫਿਲਹਾਲ ਯਾਤਰੀਆਂ ਦੀ ਐਂਟਰੀ ਅਤੇ ਐਗਜ਼ਿਟ ਬੰਦ ਰਹੇਗੀ:
ਲੋਕ ਕਲਿਆਣ ਮਾਰਗ
ਪਟੇਲ ਚੌਕ
ਰਾਮਕ੍ਰਿਸ਼ਨ ਆਸ਼ਰਮ ਮਾਰਗ
ਬਾਰਾਖੰਭਾ ਰੋਡ
ਸੁਪਰੀਮ ਕੋਰਟ
ਸੇਵਾ ਤੀਰਥ
ਜਨਪਥ
ਆਈਟੀਓ
ਦਿੱਲੀ ਗੇਟ
ਇੰਦਰਪ੍ਰਸਥ
ਖਾਨ ਮਾਰਕੀਟ
ਜੋਰ ਬਾਗ
ਸ਼ਿਵਾਜੀ ਸਟੇਡੀਅਮ
ਝੰਡੇਵਾਲਾਨ
ਨਵੀਂ ਦਿੱਲੀ ਮੈਟਰੋ ਸਟੇਸ਼ਨ
ਪਿਛਲੇ ਕੁਝ ਦਿਨਾਂ ਤੋਂ ਜੰਤਰ-ਮੰਤਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਇਕੱਠੇ ਹੋ ਰਹੇ ਹਨ। ਭੀੜ ਨੂੰ ਨਿਯੰਤਰਿਤ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਦਿੱਲੀ ਪੁਲਿਸ ਵੱਲੋਂ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸੇ ਕਾਰਨ ਕਈ ਮੈਟਰੋ ਸਟੇਸ਼ਨਾਂ 'ਤੇ ਆਵਾਜਾਈ ਸੀਮਿਤ ਕੀਤੀ ਗਈ ਹੈ ਅਤੇ ਯਾਤਰੀਆਂ ਨੂੰ ਬਦਲਵੇਂ ਰੂਟ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।