ਸੁਪਰੀਮ ਕੋਰਟ ’ਚ ਈ.ਡੀ. ਦਾ ਫਿਰ ਪਰਦਾਫਾਸ਼, ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਖਤਮ ਕਰਨ ਲਈ ਜਾਂਚ ਏਜੰਸੀਆਂ ਦੀ ਕਰ ਰਹੀ ਦੁਰਵਰਤੋਂ : ਆਤਿਸ਼ੀ

ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਈਡੀ ’ਤੇ ਕੀਤੀ ਸਖ਼ਤ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ’ਤੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ। ਸੀਨੀਅਰ 'ਆਪ' ਆਗੂ ਤੇ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਸੁਪਰੀਮ ਕੋਰਟ ’ਚ ਵਾਰ ਫਿਰ ਈ.ਡੀ. ਦਾ ਪਰਦਾਫਾਸ਼ ਹੋਇਆ ਹੈ। ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਖਤਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

Share:

National News : ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਈਡੀ ’ਤੇ ਕੀਤੀ ਸਖ਼ਤ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ’ਤੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ। ਸੀਨੀਅਰ 'ਆਪ' ਆਗੂ ਤੇ ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਸੁਪਰੀਮ ਕੋਰਟ ’ਚ ਵਾਰ ਫਿਰ ਈ.ਡੀ. ਦਾ ਪਰਦਾਫਾਸ਼ ਹੋਇਆ ਹੈ। ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਖਤਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਕਰਨਾਟਕ ਤੋਂ ਇਕ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਈ.ਡੀ. ’ਤੇ ਸਖ਼ਤ ਟਿੱਪਣੀ ਕੀਤੀ। ਅਦਾਲਤ ਨੇ ਕਿਹਾ ਕਿ ਈ.ਡੀ. ਇਕ ਰਾਜਨੀਤਿਕ ਹਥਿਆਰ ਕਿਉਂ ਬਣ ਰਹੀ ਹੈ? ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਈ.ਡੀ. ਨੂੰ ਪਿੰਜਰੇ ਵਾਲਾ ਤੋਤਾ ਦੱਸਿਆ ਸੀ। ਉਨ੍ਹਾਂ ਕਿਹਾ ਕਿ ਈ.ਡੀ. ਨੇ ਨਕਲੀ ਸ਼ਰਾਬ ਘੁਟਾਲੇ ’ਚ 'ਆਪ' ਨੇਤਾਵਾਂ ਨੂੰ ਗ੍ਰਿਫਤਾਰ ਕੀਤਾ ਪਰ ਅੱਜ ਤੱਕ ਇਹ ਇਕ ਪੈਸਾ ਵੀ ਵਸੂਲ ਨਹੀਂ ਕਰ ਸਕਿਆ ਤੇ ਅਦਾਲਤ ਨੇ ਸਾਰਿਆਂ ਨੂੰ ਜ਼ਮਾਨਤ ਦਿੱਤੀ। ਈ.ਡੀ.ਦਾ ਉਦੇਸ਼ ਵਿਰੋਧੀ ਆਗੂਆਂ ਨੂੰ ਪੀ.ਐੱਮ.ਐੱਲ.ਏ. ਤਹਿਤ ਗ੍ਰਿਫ਼ਤਾਰ ਕਰਨਾ ਅਤੇ ਰਾਜਨੀਤਿਕ ਸਾਜ਼ਿਸ਼ ਦੇ ਹਿੱਸੇ ਵਜੋਂ ਜੇਲ੍ਹ ’ਚ ਸੁੱਟਣਾ ਹੈ।

ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ’ਚ ਕਿਹਾ ਕਿ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਈਡੀ ’ਤੇ ਤਿੱਖੀ ਟਿੱਪਣੀ ਕੀਤੀ ਤੇ ਪੁੱਛਿਆ ਕਿ ਈ.ਡੀ. ਇਕ ਰਾਜਨੀਤਿਕ ਹਥਿਆਰ ਕਿਉਂ ਬਣ ਰਹੀ ਹੈ। ਈ.ਡੀ. ਨੂੰ ਰਾਜਨੀਤਿਕ ਲੜਾਈਆਂ ਲਈ ਕਿਉਂ ਵਰਤਿਆ ਜਾ ਰਿਹਾ ਹੈ? ਮਾਮਲਾ ਇਹ ਸੀ ਕਿ ਈ.ਡੀ. ਨੇ ਕਰਨਾਟਕ ਦੇ ਮੁੱਖ ਮੰਤਰੀ ਦੀ ਪਤਨੀ ਨੂੰ ਸੰਮਨ ਭੇਜੇ ਸਨ। ਇਸ ਸੰਮਨ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਕਰਨਾਟਕ ਹਾਈ ਕੋਰਟ ਨੇ ਸੰਮਨ ਰੱਦ ਕਰ ਦਿੱਤੇ ਸਨ ਪਰ ਈ.ਡੀ. ਕਰਨਾਟਕ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਗਈ ਸੀ। ਇਹ ਪਹਿਲਾ ਮਾਮਲਾ ਨਹੀਂ ਹੈ, ਜਿੱਥੇ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀਆਂ 'ਤੇ ਇੰਨੀ ਤਿੱਖੀ ਟਿੱਪਣੀ ਕੀਤੀ ਹੈ।

ਇਕ ਵੀ ਰੁਪਏ ਦੀ ਰਿਕਵਰੀ ਵੀ ਨਹੀਂ ਹੋ ਸਕੀ

ਆਤਿਸ਼ੀ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਸੀ, ਉਦੋਂ ਵੀ ਇਸ ਨੇ ਈਡੀ 'ਤੇ ਤਿੱਖੀ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਉਦੋਂ ਕਿਹਾ ਸੀ ਕਿ ਕੇਂਦਰੀ ਜਾਂਚ ਏਜੰਸੀਆਂ ਪਿੰਜਰੇ ਵਿਚ ਬੰਦ ਤੋਤੇ ਵਾਂਗ ਹਨ ਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਦਨੀਤੀ ਨਾਲ ਕੀਤੀ ਗਈ ਸੀ। ਸੁਪਰੀਮ ਕੋਰਟ ਈ.ਡੀ., ਸੀ.ਬੀ.ਆਈ. 'ਤੇ ਵਾਰ-ਵਾਰ ਤਿੱਖੀ ਟਿੱਪਣੀ ਕਰ ਰਹੀ ਹੈ ਕਿ ਇਨ੍ਹਾਂ ਕੇਂਦਰੀ ਜਾਂਚ ਏਜੰਸੀਆਂ ਦੀ ਰਾਜਨੀਤਿਕ ਕਾਰਨਾਂ ਕਰਕੇ ਦੁਰਵਰਤੋਂ ਕੀਤੀ ਜਾ ਰਹੀ ਹੈ। ਸੋਮਵਾਰ ਨੂੰ, ਇੱਕ ਵਾਰ ਫਿਰ ਸੁਪਰੀਮ ਕੋਰਟ ਨੇ ਕੇਂਦਰੀ ਏਜੰਸੀ 'ਤੇ ਤਿੱਖੀ ਟਿੱਪਣੀ ਕੀਤੀ ਹੈ। ਆਤਿਸ਼ੀ ਨੇ ਕਿਹਾ ਕਿ ਜੇਕਰ ਅਸੀਂ ਪਿਛਲੇ ਕੁਝ ਸਾਲਾਂ ਵਿਚ ਈ.ਡੀ.-ਸੀ.ਬੀ.ਆਈ. ਸਮੇਤ ਹੋਰ ਕੇਂਦਰੀ ਜਾਂਚ ਏਜੰਸੀਆਂ ਦੇ ਇਤਿਹਾਸ ’ਤੇ ਨਜ਼ਰ ਮਾਰੀਏ ਤਾਂ ਇੱਕ ਗੱਲ ਸਾਹਮਣੇ ਆਉਂਦੀ ਹੈ ਕਿ ਇਨ੍ਹਾਂ ਏਜੰਸੀਆਂ ਨੇ ਇਕ-ਇਕ ਕਰਕੇ ਸਾਰਿਆਂ ਨੂੰ ਗ੍ਰਿਫ਼ਤਾਰ ਕੀਤਾ ਪਰ ਇਕ ਵੀ ਰੁਪਏ ਦੀ ਰਿਕਵਰੀ ਨਹੀਂ ਦਿਖਾ ਸਕੀਆਂ। ਇਸੇ ਤਰ੍ਹਾਂ, ਬਿਹਾਰ ਚੋਣਾਂ ਤੋਂ ਪਹਿਲਾਂ ਈਡੀ ਨੇ ਝਾਰਖੰਡ ਮੁਕਤੀ ਮੋਰਚਾ ਅਤੇ ਫਿਰ ਸੀਐਮ ਹੇਮੰਤ ਸੋਰੇਨ, ਟੀਐਮਸੀ ਦੇ ਅਭਿਸ਼ੇਕ ਬੈਨਰਜੀ, ਆਰਜੇਡੀ ਦੀ ਪੂਰੀ ਲੀਡਰਸ਼ਿਪ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ। ਈਡੀ ਨੇ ਬਸਪਾ ਆਗੂਆਂ ਵਿਰੁੱਧ ਕੇਸ ਦਰਜ ਕੀਤਾ। ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਰੁੱਧ ਇੱਕ-ਇੱਕ ਕਰਕੇ ਕੇਸ ਦਰਜ ਕੀਤੇ ਜਾਂਦੇ ਹਨ।

ਆਤਿਸ਼ੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਰਾਜਨੀਤਿਕ ਸਾਜ਼ਿਸ਼ ਦੇ ਹਿੱਸੇ ਵਜੋਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਈ.ਡੀ. ਪਹਿਲਾਂ ਗ੍ਰਿਫ਼ਤਾਰ ਕਰਦੀ ਹੈ। ਪੀ.ਐੱਮ.ਐੱਲ.ਏ. ’ਚ ਜ਼ਮਾਨਤ ਦਾ ਕੋਈ ਪ੍ਰਬੰਧ ਨਹੀਂ ਹੈ। ਆਗੂਆਂ ਨੂੰ ਜੇਲ੍ਹ ’ਚ ਰੱਖਿਆ ਜਾਂਦਾ ਹੈ। ਜਦੋਂ ਸੁਪਰੀਮ ਕੋਰਟ ਜ਼ਮਾਨਤ ਦਿੰਦੀ ਹੈ ਤਾਂ ਉਨ੍ਹਾਂ ਮਾਮਲਿਆਂ ਨੂੰ ਅਗਲੀਆਂ ਚੋਣਾਂ ਤੱਕ ਰੋਕ ਦਿੱਤਾ ਜਾਂਦਾ ਹੈ। ਜਦੋਂ ਚੋਣਾਂ ਆਉਂਦੀਆਂ ਹਨ ਤਾਂ ਮਾਮਲਿਆਂ ਨੂੰ ਪਕੜ ਤੋਂ ਬਾਹਰ ਕੱਢ ਦਿੱਤਾ ਜਾਂਦਾ ਹੈ ਤੇ ਵਿਰੋਧੀ ਆਗੂਆਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ., ਈ.ਡੀ. ਦਾ ਪਰਦਾਫਾਸ਼ ਕੀਤਾ ਹੈ ਤੇ ਦਿਖਾਇਆ ਹੈ ਕਿ ਕਿਵੇਂ ਭਾਜਪਾ ਦੀ ਕੇਂਦਰ ਸਰਕਾਰ ਇਨ੍ਹਾਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।