menu-icon
Punjabi Story Line
  • Home
  • News
  • National
  • ਆਤਿਸ਼ੀ ਦਾ ਖਦਸ਼ਾ- ਈਡੀ ਅੱਜ ਕੇਜਰੀਵਾਲ ਦੇ ਘਰ ਸਕਦੀ ਹੈ ਛਾਪੇਮਾਰੀ,ਹੋ ਸਕਦੀ ਹੈ ਗ੍ਰਿਫਤਾਰੀ!

ਆਤਿਸ਼ੀ ਦਾ ਖਦਸ਼ਾ- ਈਡੀ ਅੱਜ ਕੇਜਰੀਵਾਲ ਦੇ ਘਰ ਸਕਦੀ ਹੈ ਛਾਪੇਮਾਰੀ,ਹੋ ਸਕਦੀ ਹੈ ਗ੍ਰਿਫਤਾਰੀ!

ਸੀਐਮ ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੇਸ਼ ਨਾ ਹੋਣ ਦਾ ਕਾਰਨ ਦੱਸਿਆ ਅਤੇ ਲਿਖਿਆ ਕਿ......

Date Updated Last Updated : 04 January 2024, 08:29 AM IST
Share:

ਹਾਈਲਾਈਟਸ

  • ਮੰਤਰੀ ਆਤਿਸ਼ੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੀਰਵਾਰ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਜਾ ਰਿਹਾ ਹੈ

ਆਮ ਆਦਮੀ ਪਾਰਟੀ ਦੀ ਨੇਤਾ ਅਤੇ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੀਰਵਾਰ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਜਾ ਰਿਹਾ ਹੈ। ਗ੍ਰਿਫਤਾਰੀ ਵੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਕੱਲ੍ਹ ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਤੀਜੇ ਸੰਮਨ ਉੱਤੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਹੀਂ ਪਹੁੰਚੇ। ਸੀਐਮ ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੇਸ਼ ਨਾ ਹੋਣ ਦਾ ਕਾਰਨ ਦੱਸਿਆ ਅਤੇ ਲਿਖਿਆ ਕਿ ਉਹ ਫਿਲਹਾਲ ਰਾਜ ਸਭਾ ਚੋਣਾਂ 'ਚ ਰੁੱਝੇ ਹੋਏ ਹਨ। ਨਾਲ ਹੀ ਕਿਹਾ ਕਿ ਉਹ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ।

 

ਜਵਾਬ ਦੇਣ ਲਈ ਤਿਆਰ- ਸੀਐਮ ਕੇਜਰੀਵਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਰਾਜ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਸਬੰਧੀ ਕੋਈ ਪ੍ਰਸ਼ਨਾਵਲੀ ਭੇਜੀ ਜਾਂਦੀ ਹੈ ਤਾਂ ਉਹ ਜਵਾਬ ਦੇਣ ਲਈ ਤਿਆਰ ਹਨ। ਕੇਜਰੀਵਾਲ ਨੇ ਏਜੰਸੀ ਨੂੰ ਲਿਖਿਆ, "ਇਸ ਮਾਮਲੇ ਵਿੱਚ ਤੁਸੀਂ ਬੇਲੋੜੀ ਗੁਪਤਤਾ ਬਰਕਰਾਰ ਰੱਖ ਰਹੇ ਹੋ ਅਤੇ ਅਪਾਰਦਰਸ਼ੀ ਅਤੇ ਮਨਮਾਨੇ ਢੰਗ ਨਾਲ ਕੰਮ ਕਰ ਰਹੇ ਹੋ।" ਉਨ੍ਹਾਂ ਨੇ ਦੋਸ਼ ਲਾਇਆ ਕਿ ਸੰਮਨ ਉਸ ਤੱਕ ਪਹੁੰਚਣ ਤੋਂ ਪਹਿਲਾਂ ਹੀ ਮੀਡੀਆ ਵਿੱਚ ਆ ਚੁੱਕੇ ਸਨ। ਇਹ ਸਵਾਲ ਉਠਾਉਂਦਾ ਹੈ ਕਿ ਕੀ ਸੰਮਨ ਦਾ ਉਦੇਸ਼ ਜਾਇਜ਼ ਪੁੱਛਗਿੱਛ ਕਰਨਾ ਹੈ ਜਾਂ ਮੇਰੀ ਸਾਖ ਨੂੰ ਖਰਾਬ ਕਰਨਾ ਹੈ।

 

ਦੋ ਵਾਲੀ ਸੰਮਨ ਹੋ ਚੁੱਕੇ ਜਾਰੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਾਂਚ ਏਜੰਸੀ ਵੱਲੋਂ ਦੋ ਵਾਰ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ। ਪਹਿਲਾਂ 2 ਨਵੰਬਰ ਅਤੇ ਫਿਰ 21 ਦਸੰਬਰ ਨੂੰ ਈਡੀ ਨੇ ਸੰਮਨ ਜਾਰੀ ਕਰਕੇ ਉਸ ਨੂੰ ਪੇਸ਼ ਹੋਣ ਲਈ ਕਿਹਾ ਸੀ। ਉਸ ਨੇ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ।

Recent News