Courtesy: X@NarendraModi
ਨਵੀਂ ਦਿੱਲੀ: ਜੰਤਰ ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (CJP) ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਵਾਲੀ 15 ਸਾਲਾ ਨਾਬਾਲਗ ਲੜਕੀ ਦੇ ਖਿਲਾਫ ਦਰਜ FIR ਨੂੰ ਰੱਦ ਹੋ ਗਈ ਹੈ। ਨਾਬਾਲਗ ਵਿਰੁੱਧ ਕੇਸ ਦਾਇਰ ਕਰਨ ਵਾਲੀ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਾਪਸ ਲੈ ਲਈ ਹੈ ਅਤੇ ਕਿਹਾ ਕਿ ਉਹ ਹੁਣ ਇਸ ਮਾਮਲੇ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦੀ ਕਿਉਂਕਿ ਲੜਕੀ ਨੇ ਮੁਆਫੀ ਮੰਗ ਲਈ ਹੈ ਅਤੇ ਪ੍ਰਧਾਨ ਮੰਤਰੀ ਨੇ ਜਨਤਕ ਤੌਰ 'ਤੇ ਉਸਨੂੰ ਮਾਫ਼ ਕਰ ਦਿੱਤਾ ਹੈ।
ਸੁਪਰੀਮ ਕੋਰਟ ਦੀ ਵਕੀਲ ਸਮ੍ਰਿਤੀ ਸਿੰਘ ਨੇ ਮੰਗਲਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ ਉਸਨੇ ਸ਼ੁਰੂ ਵਿੱਚ CJP ਪ੍ਰਦਰਸ਼ਨ ਵਾਲੀਆਂ ਅੱਠ ਲੜਕੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਵਿੱਚੋਂ ਨੋਇਡਾ ਦੀ ਨਾਬਾਲਗ ਪਹਿਲੀ ਸੀ। ਉਸਨੇ ਦੱਸਿਆ ਕਿ 29 ਜੁਲਾਈ ਨੂੰ ਨੋਇਡਾ ਦੇ ਐਕਸਪ੍ਰੈਸਵੇਅ ਪੁਲਿਸ ਸਟੇਸ਼ਨ ਵਿੱਚ ਜ਼ੀਰੋ ਐਫਆਈਆਰ ਦਰਜ ਕਰਾਈ ਸੀ।
ਇਹ ਮਾਮਲਾ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 352 (ਜਾਣਬੁੱਝ ਕੇ ਸ਼ਾਂਤੀ ਭੰਗ ਕਰਨ ਲਈ ਭੜਕਾਉਣ ਲਈ ਅਪਮਾਨ), 353(1) (ਜਨਤਕ ਸ਼ਰਾਰਤ ਕਰਨ ਵਾਲੇ ਬਿਆਨ) ਅਤੇ 356(1) (ਮਾਨਹਾਨੀ) ਦੇ ਤਹਿਤ ਦਰਜ ਕੀਤਾ ਗਿਆ ਸੀ।
ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਮਾਫ਼ੀ ਦੀ ਅਪੀਲ ਕਰਨ ਤੋਂ ਬਾਅਦ, ਨੋਇਡਾ ਦੀ ਕਿਸ਼ੋਰ ਸਮੇਤ ਕੁੜੀਆਂ ਨੇ ਮੁਆਫ਼ੀ ਮੰਗਣ ਵਾਲੇ ਵੀਡੀਓ ਅਪਲੋਡ ਕੀਤੇ। ਮੈਂ ਇਹ ਵੀ ਕਿਹਾ ਸੀ ਕਿ ਜੇਕਰ ਉਹ ਮੁਆਫ਼ੀ ਮੰਗਦੀਆਂ ਹਨ, ਤਾਂ ਮੈਂ ਆਪਣੀ ਸ਼ਿਕਾਇਤ ਵਾਪਸ ਲੈ ਲਵਾਂਗੀ।
ਵਕੀਲ ਨੇ ਅੱਗੇ ਕਿਹਾ ਕਿ ਹੁਣ ਕੁੜੀਆਂ ਨੇ ਵੀ ਮੁਆਫ਼ੀ ਮੰਗ ਲਈ ਹੈ ਅਤੇ ਉਸਨੇ ਹੁਣ ਸਾਰੇ ਅੱਠ ਮਾਮਲਿਆਂ ਵਿੱਚ ਸ਼ਿਕਾਇਤਾਂ ਵਾਪਸ ਲੈ ਲਈਆਂ ਹਨ। ਕਿਉਂਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ, ਮੈਂ ਵੀ ਇਸ ਮਾਮਲੇ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦੀ। ਮੈਂ ਦਿੱਲੀ ਪੁਲਿਸ ਅਤੇ ਅਪਰਾਧ ਸ਼ਾਖਾ ਨੂੰ ਆਪਣੇ ਫੈਸਲੇ ਬਾਰੇ ਸੂਚਿਤ ਕਰ ਦਿੱਤਾ ਹੈ।
ਨੋਇਡਾ ਦੇ ਸੈਕਟਰ-168 ਸਥਿਤ ਜਿੱਥੇ ਨਾਬਾਲਗ ਆਪਣੀ ਮਾਂ ਨਾਲ ਰਹਿੰਦੀ ਸੀ, ਉੱਥੇ ਦੇ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਬੰਧਨ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਪਰਿਵਾਰ ਇਸ ਵੇਲੇ ਵੀ ਘਰ ਵਿੱਚ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਿਵਾਰ ਲੋਕਾਂ ਦੇ ਸਾਹਮਣੇ ਨਹੀਂ ਆਇਆ ਅਤੇ ਦਿੱਲੀ ਤੇ ਨੋਇਡਾ ਪੁਲਿਸ ਕਈ ਵਾਰ ਉਨ੍ਹਾਂ ਦੇ ਘਰ ਪਹੁੰਚੀ ਸੀ। ਹਾਲਾਂਕਿ ਕਿਸੇ ਨੂੰ ਵੀ ਪਰਿਵਾਰ ਦੇ ਮੌਜੂਦਾ ਟਿਕਾਣੇ ਬਾਰੇ ਜਾਣਕਾਰੀ ਨਹੀਂ ਮਿਲੀ ਹੈ।
ਇਸ ਤੋਂ ਪਹਿਲਾਂ, ਲੜਕੀ ਦੀ ਮਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀ ਧੀ ਨੂੰ ਮਾਫ਼ ਕਰਨ ਦੀ ਅਪੀਲ ਕੀਤੀ ਸੀ। ਪਰਿਵਾਰ ਨੇ ਵਾਰ-ਵਾਰ ਮੁਆਫ਼ੀ ਮੰਗੀ ਸੀ ਅਤੇ ਦੱਸਿਆ ਨਾਬਾਲਗ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਭਾਵਿਤ ਹੋਈ ਸੀ।
ਸੋਸ਼ਲ ਮੀਡੀਆ 'ਤੇ ਭਾਰੀ ਵਿਰੋਧ ਤੋਂ ਬਾਅਦ ਨਾਬਾਲਗ ਲੜਕੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰ ਮੁਆਫ਼ੀ ਮੰਗੀ ਸੀ ਅਤੇ ਦੱਸਿਆ ਕਿ ਉਸਦੀ ਉਮਰ 15 ਸਾਲ ਹੈ। ਉਸਨੇ ਹੱਥ ਜੋੜ ਕੇ ਮੁਆਫ਼ੀ ਮੰਗਦਿਆ ਕਿਹਾ ਸੀ ਕਿ ਉਹ ਪ੍ਰਦਰਸ਼ਨ ਵਾਲੀ ਥਾਂ 'ਤੇ ਮੌਜੂਦ ਕੁਝ ਲੋਕਾਂ ਦੇ ਬਹਿਕਾਵੇ ਵਿੱਚ ਆ ਗਈ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝਾ ਕਰ CJP ਪ੍ਰੋਟੇਸਟ ਦੌਰਾਨ ਉਨ੍ਹਾਂ ਖਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਸਾਰੇ ਬੱਚਿਆ ਨੂੰ ਮਾਫ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਬੱਚਿਆਂ ਨੂੰ ਸਜ਼ਾ ਦੇਣ ਜਾਂ ਅਦਾਲਤਾਂ ਵਿੱਚ ਘਸੀਟਣ ਨਾਲ ਸਥਿਤੀ ਨਹੀਂ ਬਦਲੇਗੀ, ਸਗੋਂ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ ਦੀ ਲੋੜ ਹੈ।