menu-icon
Punjabi Story Line
  • Home
  • News
  • National
  • ਦਿੱਲੀ ਵਿਖੇ ਸੱਤਵੀਂ ਮੰਜ਼ਿਲ 'ਤੇ ਸਥਿਤ ਫਲੈਟ ਵਿੱਚ ਲੱਗੀ ਅੱਗ, ਹਾਦਸੇ ‘ਚ 3 ਲੋਕਾਂ ਦੀ ਮੌਤ

ਦਿੱਲੀ ਵਿਖੇ ਸੱਤਵੀਂ ਮੰਜ਼ਿਲ 'ਤੇ ਸਥਿਤ ਫਲੈਟ ਵਿੱਚ ਲੱਗੀ ਅੱਗ, ਹਾਦਸੇ ‘ਚ 3 ਲੋਕਾਂ ਦੀ ਮੌਤ

ਦੋ ਬੱਚਿਆਂ ਨੇ ਆਪਣੇ ਆਪ ਨੂੰ ਬਚਾਉਣ ਲਈ ਬਾਲਕੋਨੀ ਤੋ ਛਾਲ ਮਾਰ ਦਿੱਤੀ, ਜਿਸ ਨਾਲ ਦੋਵੇ ਗੰਭੀਰ ਰੂਪ ਵਿੱਚ ਜਖਮੀ ਹੋ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਆਕਾਸ਼ ਹਸਪਤਾਲ ਲੈ ਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Date Updated Last Updated : 10 June 2025, 01:31 PM IST
Share:

ਦੁਆਰਕਾ ਦੇ ਇੱਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ 'ਤੇ ਸਥਿਤ ਇੱਕ ਫਲੈਟ ਵਿੱਚ ਅੱਗ ਲੱਗ ਗਈ। ਕਈ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਏ। ਫਾਇਰ ਵਿਭਾਗ ਨੇ ਭਿਆਨਕ ਅੱਗ 'ਤੇ ਕਾਬੂ ਪਾਇਆ। ਹਾਦਸੇ ਦੌਰਾਨ ਤਿੰਨ ਲੋਕਾਂ ਦੀ ਵੀ ਮੌਤ ਹੋ ਗਈ ਹੈ। ਇਹ ਹਾਦਸਾ ਦਵਾਰਕਾ ਸੈਕਟਰ 13, ਸਬਦ ਸੋਸਾਇਟੀ ਐਮਆਰਵੀ ਸਕੂਲ ਦੇ ਨੇੜੇ ਇੱਕ ਇਮਾਰਤ ਵਿੱਚ ਵਾਪਰਿਆ। ਜਿੱਥੇ ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ।

ਬਾਲਕੋਨੀ ਤੋਂ ਮਾਰੀ ਛਾਲ

ਪ੍ਰਾਪਤ ਜਾਣਕਾਰੀ ਅਨੁਸਾਰ, ਦੋ ਬੱਚਿਆਂ (ਇੱਕ ਲੜਕਾ ਅਤੇ ਇੱਕ ਲੜਕੀ) ਨੇ ਆਪਣੇ ਆਪ ਨੂੰ ਬਚਾਉਣ ਲਈ ਬਾਲਕੋਨੀ ਤੋ ਛਾਲ ਮਾਰ ਦਿੱਤੀ, ਜਿਸ ਨਾਲ ਦੋਵੇ ਗੰਭੀਰ ਰੂਪ ਵਿੱਚ ਜਖਮੀ ਹੋ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਆਕਾਸ਼ ਹਸਪਤਾਲ ਲੈ ਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਾਅਦ ਵਿੱਚ ਉਨ੍ਹਾਂ ਦੇ ਪਿਤਾ ਯਸ਼ ਯਾਦਵ, ਉਮਰ 35 ਸਾਲ, ਨੇ ਵੀ ਬਾਲਕੋਨੀ ਤੋਂ ਛਾਲ ਮਾਰ ਦਿੱਤੀ, ਜਿਨ੍ਹਾਂ ਨੂੰ ਆਈਜੀਆਈ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ਉਹ ਫਲੈਕਸ ਬੋਰਡ ਦੇ ਕਾਰੋਬਾਰ ਵਿੱਚ ਸ਼ਾਮਲ ਸੀ।

ਸੋਸਾਇਟੀ ਦੇ ਸਾਰੇ ਨਿਵਾਸੀਆਂ ਨੂੰ ਬਾਹਰ ਕੱਢਿਆ

ਯਸ਼ ਯਾਦਵ ਦੀ ਪਤਨੀ ਅਤੇ ਵੱਡਾ ਪੁੱਤਰ ਅੱਗ ਤੋਂ ਬਚ ਗਏ ਅਤੇ ਜ਼ਿੰਦਾ ਹਨ। ਉਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਆਈਜੀਆਈ ਹਸਪਤਾਲ ਭੇਜਿਆ ਗਿਆ ਹੈ। ਸੋਸਾਇਟੀ ਦੇ ਸਾਰੇ ਨਿਵਾਸੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬਿਜਲੀ ਅਤੇ ਪੀਐਨਜੀ ਕਨੈਕਸ਼ਨ ਵਰਗੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ। ਡੀਡੀਏ ਅਤੇ ਐਮਸੀਡੀ ਨੂੰ ਢਾਂਚਾਗਤ ਸਥਿਰਤਾ ਦਾ ਮੁਲਾਂਕਣ ਕਰਨ ਲਈ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੀ ਸਹਾਇਤਾ ਲਈ ਆਕਾਸ਼ ਅਤੇ ਆਈਜੀਆਈ ਦੋਵਾਂ ਹਸਪਤਾਲਾਂ ਵਿੱਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

Recent News