Courtesy: X@airnewsalerts
ਨਵੀਂ ਦਿੱਲੀ. ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਦਿੱਲੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਬ੍ਰਿਜ ਭੂਸ਼ਣ ਨੂੰ ਛੇ ਮਹਿਲਾ ਪਹਿਲਵਾਨਾਂ ਦੁਆਰਾ ਦਾਇਰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ WFI ਦੇ ਸਾਬਕਾ ਮੁਖੀ ਨੇ ਬਿਆਨ ਦਿੰਦਿਆ ਆਪਣੀ ਖੁਸ਼ੀ ਵੀ ਜ਼ਾਹਿਰ ਕੀਤੀ ਹੈ।
ਅਦਾਲਤ ਦੇ ਫੈਸਲੇ ਤੋਂ ਬਾਅਦ, ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਪਹਿਲੇ ਦਿਨ, ਜਦੋਂ ਮੇਰੇ ਤੇ ਦੋਸ਼ ਲਗਾ ਸੀ ਤਾਂ ਮੈਂ ਕਿਹਾ ਸੀ ਕਿ ਜੇਕਰ ਇੱਕ ਵੀ ਦੋਸ਼ ਸਾਬਤ ਹੁੰਦਾ ਹੈ, ਤਾਂ ਮੈਂ ਆਪਣੇ ਆਪ ਨੂੰ ਫਾਂਸੀ ਲਗਾ ਲਵਾਂਗਾ। ਅੱਜ, ਅਦਾਲਤ ਨੇ ਮੈਨੂੰ ਸਨਮਾਨ ਨਾਲ ਬਰੀ ਕਰ ਦਿੱਤਾ ਹੈ। ਇਹ ਮੇਰੇ ਲਈ ਖੁਸ਼ੀ ਦੀ ਗੱਲ ਹੈ... ਅੱਜ ਇੱਕ ਖੁਸ਼ੀ ਦਾ ਦਿਨ ਹੈ। ਮੈਂ ਬਸ ਇੰਨਾ ਹੀ ਕਹਾਂਗਾ, ਜੋ ਹੋਣਾ ਸੀ ਉਹ ਹੋ ਗਿਆ।"
ਮਹਿਲਾ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਹੋਈ ਸੀ FIRRouse Avenue Court acquits Brij Bhushan Sharan Singh, Vinod Tomar in alleged sexual harassment case
— ANI Digital (@ani_digital) August 3, 2026
Read @ANI Story I https://t.co/FYJS5RCsRz#RouseAvenueCourt #BrijBhushan #BrijBhushanSharanSingh #HarassmentCase pic.twitter.com/ZtGoXG89Yz
ਇਹ ਮਾਮਲਾ ਜਨਵਰੀ 2023 ਵਿੱਚ ਸਾਹਮਣੇ ਆਇਆ ਸੀ, ਜਦੋਂ ਜੰਤਰ-ਮੰਤਰ 'ਤੇ ਮਹਿਲਾ ਪਹਿਲਵਾਨਾਂ ਦੇ ਵਿਰੋਧ ਤੋਂ ਬਾਅਦ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਸ਼ਿਕਾਇਤ ਦਰਜ ਕੀਤੀ ਸੀ। ਇਸ ਵਿਰੋਧ ਪ੍ਰਦਰਸ਼ਨ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਡਬਲਯੂ.ਐਫ.ਆਈ. ਮੁਖੀ ਦੇ ਕਾਰਜਕਾਲ ਦੌਰਾਨ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਸਨ। ਦਿੱਲੀ ਪੁਲਿਸ ਨੇ 2023 ਵਿੱਚ ਉਨ੍ਹਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ 'ਤੇ ਜਿਨਸੀ ਸ਼ੋਸ਼ਣ, ਹਮਲਾ ਜਾਂ ਔਰਤਾਂ ਵਿਰੁੱਧ ਅਪਰਾਧਿਕ ਤਾਕਤ ਦੀ ਵਰਤੋਂ, ਉਨ੍ਹਾਂ ਦੀ ਨਿਮਰਤਾ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ, ਅਤੇ ਅਪਰਾਧਿਕ ਧਮਕੀ ਵਰਗੇ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਸੀ। ਵਿਨੋਦ ਤੋਮਰ ਨੂੰ ਵੀ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ।
ਦਿੱਲੀ ਪੁਲਿਸ ਨੇ ਦੋਸ਼ਾਂ ਦੀ ਜਾਂਚ ਪੂਰੀ ਕਰਨ ਤੋਂ ਬਾਅਦ 15 ਜੂਨ, 2023 ਨੂੰ 1,500 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਵਿੱਚ ਭਾਰਤੀ ਦੰਡ ਸੰਹਿਤਾ (IPC) ਦੀਆਂ ਧਾਰਾਵਾਂ 354, 354A, 354D, ਅਤੇ 506(1) ਦੇ ਤਹਿਤ ਉਪਬੰਧਾਂ ਦਾ ਹਵਾਲਾ ਦਿੱਤਾ ਗਿਆ ਹੈ।
ਪਿਛਲੇ ਮਹੀਨੇ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਦੋਸ਼ਾਂ ਨਾਲ ਸਬੰਧਤ ਮਾਮਲੇ ਵਿੱਚ ਫੈਸਲਾ ਸੁਣਾਉਣ ਲਈ 3 ਅਗਸਤ ਦੀ ਤਰੀਕ ਨਿਰਧਾਰਤ ਕੀਤੀ ਸੀ ਅਤੇ ਬੰਦ ਕਮਰੇ ਵਿੱਚ ਕਾਰਵਾਈ ਕੀਤੀ ਗਈ ਸੀ। 2 ਜੁਲਾਈ, 2026 ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਖਤਮ ਹੋਣ ਤੋਂ ਬਾਅਦ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ (ਏ.ਸੀ.ਜੇ.ਐਮ.) ਅਸ਼ਵਨੀ ਪੰਵਾਰ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਦੀ ਵਿਸਤ੍ਰਿਤ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ।