menu-icon
Punjabi Story Line
Raksha Bandhan 2026
  • Home
  • News
  • National
  • ਹੋ ਜਾਓ ਸਾਵਧਾਨ, ਜਾਰੀ ਹੋ ਗਿਆ ਅਲਰਟ! UP ਤੋਂ ਲੈ ਕੇ ਬਿਹਾਰ- ਓਡੀਸ਼ਾ ਤੱਕ..ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ

ਹੋ ਜਾਓ ਸਾਵਧਾਨ, ਜਾਰੀ ਹੋ ਗਿਆ ਅਲਰਟ! UP ਤੋਂ ਲੈ ਕੇ ਬਿਹਾਰ- ਓਡੀਸ਼ਾ ਤੱਕ..ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ

ਦੱਖਣ-ਪੂਰਬੀ ਉੱਤਰ ਪ੍ਰਦੇਸ਼ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕਈ ਸੂਬਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

Date Updated Last Updated : 27 August 2026, 04:57 PM IST
Share:

ਨਵੀਂ ਦਿੱਲੀ. ਦੱਖਣ-ਪੂਰਬੀ ਉੱਤਰ ਪ੍ਰਦੇਸ਼ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਘੱਟ ਦਬਾਅ ਦਾ ਖੇਤਰ ਬਣ ਗਿਆ ਹੈ। ਇਸੇ ਕਾਰਨ ਅੱਜ, 27 ਅਗਸਤ ਨੂੰ ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਵੀਰਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 27 ਤੋਂ 31 ਅਗਸਤ ਵਿਚਕਾਰ ਓਡੀਸ਼ਾ ਦੀਆਂ ਕੁੱਝ ਥਾਵਾਂ 'ਤੇ ਭਾਰੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਹੀ ਦਿਨਾਂ ਦੌਰਾਨ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਦੇ ਗੰਗਾ ਮੈਦਾਨਾਂ ਵਿੱਚ ਕੁਝ ਥਾਵਾਂ 'ਤੇ ਵੀ ਭਾਰੀ ਬਾਰਿਸ਼ ਹੋ ਸਕਦੀ ਹੈ।

27 ਤੋਂ 2 ਸਤੰਬਰ ਤੱਕ ਭਾਰੀ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੀ ਗਤੀਵਿਧੀ ਵਧੇਗੀ। 27 ਅਗਸਤ ਤੋਂ 2 ਸਤੰਬਰ ਤੱਕ ਉੱਤਰਾਖੰਡ ਵਿੱਚ ਕਈ ਥਾਵਾਂ 'ਤੇ ਵਿਆਪਕ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ 30 ਅਗਸਤ ਤੋਂ 2 ਸਤੰਬਰ ਤੱਕ ਹਿਮਾਚਲ ਪ੍ਰਦੇਸ਼ ਅਤੇ 31 ਅਗਸਤ ਤੋਂ 1 ਸਤੰਬਰ ਦੌਰਾਨ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੀ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ। 

ਇਨ੍ਹਾਂ ਇਲਾਕਿਆਂ ਵਿੱਚ ਪਵੇਗਾ ਭਾਰੀ ਮੀਂਹ

ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ 27 ਤੋਂ 30 ਅਗਸਤ ਅਤੇ 2 ਸਤੰਬਰ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ 27 ਤੋਂ 29 ਅਗਸਤ ਤੱਕ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ 27 ਅਗਸਤ ਤੋਂ 2 ਸਤੰਬਰ ਤੱਕ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ 27 ਅਗਸਤ ਨੂੰ ਭਾਰੀ ਮੀਂਹ ਪੈ ਸਕਦਾ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ 27 ਅਤੇ 28 ਅਗਸਤ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇੰਨਾ ਹੀ ਨਹੀਂ, ਇਸ ਦੌਰਾਨ ਕਈ ਇਲਾਕਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬਿਨਾਂ ਵਜ੍ਹਾਂ ਬਾਹਰ ਜਾਣ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਮੀਂਹ ਦਾ ਅਲਰਟ

27 ਅਗਸਤ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਹੋ ਸਕਦਾ ਹੈ। ਉੱਤਰਾਖੰਡ ਵਿੱਚ 27 ਅਗਸਤ ਤੋਂ 2 ਸਤੰਬਰ ਤੱਕ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਕਾਰਨ ਸੜਕਾਂ, ਨਦੀਆਂ ਅਤੇ ਨਾਲਿਆਂ ਦੇ ਪਾਣੀ ਦੇ ਪੱਧਰ 'ਤੇ ਵੀ ਅਸਰ ਪੈ ਸਕਦਾ ਹੈ। ਮੱਧ ਭਾਰਤ ਵਿੱਚ ਵੀ ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। 27 ਅਗਸਤ ਨੂੰ ਪੱਛਮੀ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਹੋ ਸਕਦਾ ਹੈ। 27 ਤੋਂ 29 ਅਗਸਤ ਅਤੇ 1-2 ਸਤੰਬਰ ਦੌਰਾਨ ਪੂਰਬੀ ਮੱਧ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਦਰਭ ਵਿੱਚ 28 ਅਗਸਤ ਅਤੇ 2 ਸਤੰਬਰ ਨੂੰ ਮੀਂਹ ਹੋ ਸਕਦਾ ਹੈ। ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ 27 ਤੋਂ 31 ਅਗਸਤ ਤੱਕ ਕਈ ਥਾਵਾਂ 'ਤੇ ਛਿੱਟੇਦਾਰ ਮੀਂਹ ਪੈ ਸਕਦਾ ਹੈ।

ਬਿਹਾਰ, ਝਾਰਖੰਡ ਅਤੇ ਓਡੀਸ਼ਾ ਵਿੱਚ ਵੀ ਵਰ੍ਹੇਗਾ ਤੇਜ਼ ਮੀਂਹ

ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਵੀ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। 27 ਅਗਸਤ ਤੋਂ 2 ਸਤੰਬਰ ਤੱਕ ਅੰਡਮਾਨ ਅਤੇ ਨਿਕੋਬਾਰ ਟਾਪੂ, ਗੰਗਾ ਦੇ ਮੈਦਾਨੀ ਇਲਾਕਿਆਂ ਵਾਲਾ ਪੱਛਮੀ ਬੰਗਾਲ, ਝਾਰਖੰਡ, ਓਡੀਸ਼ਾ ਅਤੇ ਉਪ-ਹਿਮਾਲਿਆਈ ਪੱਛਮੀ ਬੰਗਾਲ ਤੇ ਸਿੱਕਿਮ ਵਿੱਚ ਵਿਆਪਕ ਮੀਂਹ ਪੈ ਸਕਦਾ ਹੈ। 28 ਅਤੇ 29 ਅਗਸਤ ਨੂੰ ਬਿਹਾਰ ਵਿੱਚ ਵੀ ਕਈ ਥਾਵਾਂ 'ਤੇ ਵਿਆਪਕ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 27 ਅਗਸਤ ਅਤੇ 30 ਅਗਸਤ ਤੋਂ 2 ਸਤੰਬਰ ਤੱਕ ਬਿਹਾਰ ਵਿੱਚ ਮੀਂਹ ਪੈ ਸਕਦਾ ਹੈ। ਓਡੀਸ਼ਾ ਵਿੱਚ 27 ਤੋਂ 31 ਅਗਸਤ ਤੱਕ ਸੂਬੇ ਵਿੱਚ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਹੈ। ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 27 ਤੋਂ 31 ਅਗਸਤ ਤੱਕ ਓਡੀਸ਼ਾ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ।

ਇਸ ਤੋਂ ਇਲਾਵਾ 27-28 ਅਗਸਤ ਦੌਰਾਨ ਉਪ-ਹਿਮਾਲਿਆਈ ਪੱਛਮੀ ਬੰਗਾਲ ਅਤੇ ਸਿੱਕਿਮ, 27 ਅਗਸਤ ਅਤੇ 29-31 ਅਗਸਤ ਨੂੰ ਬਿਹਾਰ ਅਤੇ 1-2 ਸਤੰਬਰ ਨੂੰ ਓਡੀਸ਼ਾ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਉੱਥੇ ਹੀ ਕਈ ਸੂਬਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।

Recent News