Courtesy: pinterest
ਨਵੀਂ ਦਿੱਲੀ: ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।ਜਬਰ ਜਨਾਹ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਯਾਨੀ ਉਹ ਸੁਨਾਰੀਆ ਜੇਲ੍ਹ ਵਿੱਚੋਂ 21 ਦਿਨਾਂ ਲਈ ਬਾਹਰ ਗਿਆ ਹੈ। ਡੇਰਾ ਮੁਖੀ ਨੂੰ ਅੱਜ ਸਵੇਰੇ ਕਰੀਬ 6:05 ਵਜੇ ਸਖ਼ਤ ਸੁਰੱਖਿਆ ਘੇਰੇ ਜੇਲ੍ਹ ਪਰਿਸਰ ਤੋਂ ਬਾਹਰ ਕੱਢਿਆ ਗਿਆ। ਇਸਦੇ ਨਾਲ ਹੀ ਉਹ 17ਵੀਂ ਵਾਰ ਜੇਲ੍ਹ ਵਿੱਚੋਂ ਬਾਹਰ ਆ ਗਿਆ ਹੈ।
ਜਬਰ-ਜਨਾਹ ਮਾਮਲੇ 'ਚ ਰਾਮ ਰਹੀਮ ਨੂੰ ਮੰਗਲਵਾਰ ਸਵੇਰੇ ਰੋਹਤਕ ਦੇ ਪਿੰਡ ਸੁਨਾਰੀਆ ਸਥਿਤ ਜ਼ਿਲ੍ਹਾ ਜੇਲ੍ਹ ਵਿੱਚੋਂ 21 ਦਿਨਾਂ ਦੀ ਫ਼ਰਲੋ ’ਤੇ ਬਾਹਰ ਲਿਆਇਆ ਗਿਆ ਹੈ। ਸਵੇਰੇ ਕਰੀਬ 6:05 ਵਜੇ ਉਸਨੂੰ ਪੁਲਿਸ ਦੇ ਸਖ਼ਤ ਸੁਰੱਖਿਆ ਘੇਰੇ ਵਿੱਚ ਐੱਸ.ਯੂ.ਵੀ. (SUV) ਗੱਡੀ ਰਾਹੀਂ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ।
ਜਾਣਕਾਰੀ ਮੁਤਾਬਕ, ਆਪਣੇ 21 ਦਿਨਾਂ ਦੀ ਫ਼ਰਲੋ ਦੌਰਾਨ ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ਵਿੱਚ ਹੀ ਰਹੇਗਾ।
ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਰਾਮ ਰਹੀਮ ਨੂੰ ਜਬਰ-ਜਨਾਹ ਮਾਮਲੇ 'ਚ ਇਹ ਰਾਹਤ ਦਿੱਤੀ ਗਈ ਹੈ। ਇਸਤੋਂ ਪਹਿਲਾ ਵੀ ਉਹ 16 ਵਾਰ ਪੈਰੋਲ 'ਤੇ ਬਾਹਰ ਆ ਚੁਕਾ ਹੈ। ਹੁਣ, ਇਹ ਉਸਦੀ 17ਵੀਂ ਵਾਰੀ ਹੈ, ਜਦੋਂ ਉਸਨੂੰ ਫਰਲੋ 'ਤੇ ਰਿਹਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਇਸੇ ਸਾਲ ਜਨਵਰੀ ਵਿੱਚ 40 ਦਿਨਾਂ ਦੀ ਅਤੇ ਮਈ ਮਹੀਨੇ ਵਿੱਚ 30 ਦਿਨਾਂ ਦੀ ਫਰਲੋ 'ਤੇ ਬਾਹਰ ਆਇਆ ਸੀ।
ਦੱਸ ਦੇਈਏ, ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਅਗਸਤ 2017 ਨੂੰ ਸਜ਼ਾ ਸੁਣਾਈ ਸੀ। ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਨੂੰ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ ਅਤੇ 20 ਸਾਲ ਦੀ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਉਹ ਸੁਨਾਰੀ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਿਹਾ ਹੈ।