ਦਿੱਲੀ ਸਮੇਤ ਪੰਜਾਬ ਦੇ ਹਵਾਈ ਅੱਡਿਆਂ ਦੀ ਵਧਾਈ ਸੁਰੱਖਿਆ, ਆਰਜ਼ੀ ਏਅਰਪੋਰਟ ਐਂਟਰੀ ਪਾਸ ਤੇ ਵੀ ਪਾਬੰਧੀ

ਖਾਲਿਸਤਾਨ ਸਮਰਥਕ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ  ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੀ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਉਰਟੀ ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। BCAS ਨੇ ਜਾਰੀ ਕੀਤਾ ਪੱਤਰ ਬਿਊਰੋ […]

Palwinder Singh
Calendar

Share:

ਖਾਲਿਸਤਾਨ ਸਮਰਥਕ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ  ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੀ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਉਰਟੀ ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

BCAS ਨੇ ਜਾਰੀ ਕੀਤਾ ਪੱਤਰ

ਬਿਊਰੋ ਆਫ ਸਿਵਲ ਐਵੀਏਸ਼ਨ ਸਕਿਉਰਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ- ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ ‘ਤੇ ਦੋਹਰੀ ਸੁਰੱਖਿਆ ਜਾਂਚ ਦੇ ਦਾਇਰੇ ਵਿੱਚੋਂ ਲੰਘਣਾ ਪਵੇਗਾ। ਜਿਸ ਕਾਰਨ ਯਾਤਰੀਆਂ ਦਾ ਕਾਫੀ ਸਮਾਂ ਖਰਾਬ ਹੋਵੇਗਾ, ਪਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।

ਆਰਜ਼ੀ ਏਅਰਪੋਰਟ ਐਂਟਰੀ ਪਾਸ ‘ਤੇ ਲਈ ਪੂਰਨ ਪਾਬੰਦੀ

ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ ਵੱਲੋਂ ਹਵਾਈ ਅੱਡਿਆਂ, ਹਵਾਈ ਪੱਟੀਆਂ, ਏਅਰਫੀਲਡ, ਏਅਰ ਫੋਰਸ ਸਟੇਸ਼ਨ, ਹੈਲੀਪੈਡ, ਫਲਾਇੰਗ ਸਕੂਲ, ਸਿਖਲਾਈ ਸੰਸਥਾਵਾਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਏਜੰਸੀਆਂ ਖ਼ਤਰੇ ਬਾਰੇ ਲਗਾਤਾਰ ਜਾਣਕਾਰੀ ਸਾਂਝੀ ਕਰ ਰਹੀਆਂ ਹਨ।

ਦੱਸਣਯੋਗ ਹੈ ਕਿ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਆਰਜ਼ੀ ਏਅਰਪੋਰਟ ਐਂਟਰੀ ਪਾਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਇਸ ਮਹੀਨੇ ਦੀ 30 ਤਰੀਕ ਤੱਕ ਵੀ ਲਾਗੂ ਰਹਿਣਗੇ।