ਭਾਰਤ ਨੇ ਖਿੱਚੀ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਦੀ ਤਿਆਰੀ, ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ  

ਜੰਮੂ-ਕਸ਼ਮੀਰ 'ਚ ਵੱਡਾ ਤੇ ਕਾਇਰਤਾ ਵਾਲਾ ਅੱਤਵਾਦੀ ਹਮਲਾ ਕਰਨ ਮਗਰੋਂ ਚਾਰੇ ਪਾਸੇ ਰੋਸ ਤੇ ਗੁੱਸਾ ਹੈ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਦਾ ਪਹਿਲਾ ਬਿਆਨ ਆਇਆ। ਉਹਨਾਂ ਕਿਹਾ- ਕਰਾਰ ਜਵਾਬ ਦੇਵਾਂਗੇ, ਥੋੜ੍ਹੇ ਸਮੇਂ ਵਿੱਚ....... 

Courtesy: ਦੇਸ਼ ਦੇ ਰੱਖਿਆ ਮੰਤਰੀ ਦਾ ਪਹਿਲਾ ਬਿਆਨ ਸਾਮਣੇ ਆਇਆ

Share:

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸਾ ਹੈ। ਅੱਤਵਾਦੀਆਂ ਅਤੇ ਉਨ੍ਹਾਂ ਦੇ ਆਕਾ ਪਾਕਿਸਤਾਨ ਵਿਰੁੱਧ ਕਾਰਵਾਈ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਹੈ। ਮਾਰੇ ਗਏ ਲੋਕਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਹੁਣ ਇਸ ਅੱਤਵਾਦੀ ਹਮਲੇ ਸਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਜਨਾਥ ਸਿੰਘ ਨੇ ਕਿਹਾ ਹੈ ਕਿ ਇਸ ਅੱਤਵਾਦੀ ਹਮਲੇ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਉਹ ਹੀ ਥੋੜ੍ਹੇ ਸਮੇਂ 'ਚ.....। ਇਸਤੋਂ ਖੁਦ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਭਾਰਤ ਨੇ ਇਸਦਾ ਬਦਲਾ ਲੈਣ ਦੀ ਤਿਆਰੀ ਖਿੱਚ ਲਈ ਹੈ। 

ਅਮਿਤ ਸ਼ਾਹ ਨੂੰ ਮਿਲ ਕੇ ਰੋਏ ਮ੍ਰਿਤਕਾਂ ਦੇ ਪਰਿਵਾਰ ਵਾਲੇ 

ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੀਨਗਰ ਦੇ ਪੁਲਿਸ ਕੰਟਰੋਲ ਰੂਮ ਪਹੁੰਚੇ ਤਾਂ ਉੱਥੇ ਪੂਰਾ ਮਾਹੌਲ ਉਦਾਸ ਸੀ। ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ, ਗ੍ਰਹਿ ਮੰਤਰੀ ਸ਼ਾਹ ਉਸ ਪਾਸੇ ਚਲੇ ਗਏ ਜਿੱਥੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ। ਅਮਿਤ ਸ਼ਾਹ ਨੇ ਉਨ੍ਹਾਂ ਨੂੰ ਮਿਲ ਕੇ ਦਿਲਾਸਾ ਦਿੱਤਾ। ਪਰਿਵਾਰਕ ਮੈਂਬਰ ਬੁਰੀ ਹਾਲਤ ਵਿੱਚ ਰੋ ਰਹੇ ਸਨ। ਮ੍ਰਿਤਕਾਂ ਦੇ ਰਿਸ਼ਤੇਦਾਰ ਬੁਰੀ ਹਾਲਤ ਵਿੱਚ ਸਨ, ਰੋ ਰਹੇ ਸਨ। ਉਹ ਗ੍ਰਹਿ ਮੰਤਰੀ ਦੇ ਸਾਹਮਣੇ ਆਪਣੇ ਵਿਚਾਰ ਰੱਖ ਰਹੇ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬਹੁਤ ਦੁਖੀ ਦਿਖਾਈ ਦਿੱਤੇ। ਉਹਨਾਂ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਕੋਲ ਖੜ੍ਹੇ ਇੱਕ ਬੱਚੇ ਦੇ ਮੱਥੇ 'ਤੇ ਹੱਥ ਫੇਰ ਕੇ ਉਸਨੂੰ ਦਿਲਾਸਾ ਦਿੱਤਾ। 

ਫੌਜਾਂ ਦੀ ਤਾਇਨਾਤੀ ਵਧਾਉਣ ਦੇ ਨਿਰਦੇਸ਼

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕੱਲ੍ਹ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰ ਘਾਟੀ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਰੱਖਿਆ ਮੰਤਰਾਲੇ ਵਿੱਚ ਹੋਈ ਇੱਕ ਮੀਟਿੰਗ ਵਿੱਚ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ ਸਮੇਤ ਸੇਵਾ ਮੁਖੀਆਂ ਨੇ ਜਾਣਕਾਰੀ ਦਿੱਤੀ। ਉੱਚ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਗਿਆ ਹੈ ਅਤੇ ਸਥਾਨਕ ਫੌਜਾਂ ਨੂੰ ਚੌਕਸ ਰਹਿਣ ਅਤੇ ਅੱਤਵਾਦ ਵਿਰੋਧੀ ਕਾਰਵਾਈਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ ਗਿਆ ਹੈ। ਹਮਲੇ ਵਾਲੀ ਥਾਂ ਦੇ ਨੇੜੇ ਦੇ ਇਲਾਕਿਆਂ ਵਿੱਚ ਤਲਾਸ਼ੀ ਅਤੇ ਤਬਾਹੀ ਦੀਆਂ ਕਾਰਵਾਈਆਂ ਕਰਨ ਲਈ ਹੋਰ ਸੈਨਿਕ ਤਾਇਨਾਤ ਕੀਤੇ ਗਏ ਹਨ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੱਤਵਾਦੀਆਂ ਨੂੰ ਸਪੱਸ਼ਟ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਜ਼ਾਲਮ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ।

 

ਇਹ ਵੀ ਪੜ੍ਹੋ