ਭਾਰਤੀ ਹਵਾਈ ਸੈਨਾ ਪਾਕਿਸਤਾਨ ਸਰਹੱਦ ਨੇੜੇ ਕਰੇਗੀ ਹਵਾਈ ਅਭਿਆਸ,ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਬਲੈਕ ਆਉਟ, NOTAM ਜਾਰੀ

ਗ੍ਰਹਿ ਮੰਤਰਾਲੇ ਦੇ ਅਨੁਸਾਰ, ਇਹ ਅਭਿਆਸ ਦੇਸ਼ ਦੇ 244 ਸਿਵਲ ਡਿਫੈਂਸ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਅਭਿਆਸ ਪਿੰਡ ਪੱਧਰ 'ਤੇ ਕੀਤਾ ਜਾਵੇਗਾ। ਇਸਦਾ ਉਦੇਸ਼ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਿਵਲ ਰੱਖਿਆ ਪ੍ਰਣਾਲੀ ਦੀ ਤਿਆਰੀ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ।

Share:

ਭਾਰਤੀ ਹਵਾਈ ਸੈਨਾ ਕੱਲ੍ਹ, 7 ਮਈ ਤੋਂ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ-ਨਾਲ ਮਾਰੂਥਲ ਖੇਤਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਭਿਆਸ ਕਰੇਗੀ। ਇਸ ਅਭਿਆਸ ਵਿੱਚ ਰਾਫੇਲ, ਮਿਰਾਜ 2000 ਅਤੇ ਸੁਖੋਈ-30 ਸਮੇਤ ਸਾਰੇ ਫਰੰਟਲਾਈਨ ਜਹਾਜ਼ ਹਿੱਸਾ ਲੈਣਗੇ। ਇਸ ਸਬੰਧੀ ਭਾਰਤ ਵੱਲੋਂ ਨੋਟਮ ਜਾਰੀ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਪੱਤਰ ਭੇਜਿਆ। ਜਿਸ ਵਿੱਚ ਕਿਹਾ ਗਿਆ ਸੀ ਕਿ ਉਹ 7 ਮਈ ਨੂੰ ਇੱਕ ਮੌਕ ਡ੍ਰਿਲ ਕਰਨ, ਤਾਂ ਜੋ ਕਿਸੇ ਵੀ ਦੁਸ਼ਮਣ ਦੇਸ਼ ਦੇ ਹਮਲੇ ਦੀ ਸਥਿਤੀ ਵਿੱਚ ਪੂਰੀ ਤਿਆਰੀ ਹੋਵੇ। ਇਹ ਕਦਮ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਦੇਸ਼ ਦੇ 244 ਸਿਵਲ ਡਿਫੈਂਸ ਡਰਿੱਲ

ਗ੍ਰਹਿ ਮੰਤਰਾਲੇ ਦੇ ਅਨੁਸਾਰ, ਇਹ ਅਭਿਆਸ ਦੇਸ਼ ਦੇ 244 ਸਿਵਲ ਡਿਫੈਂਸ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਅਭਿਆਸ ਪਿੰਡ ਪੱਧਰ 'ਤੇ ਕੀਤਾ ਜਾਵੇਗਾ। ਇਸਦਾ ਉਦੇਸ਼ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਿਵਲ ਰੱਖਿਆ ਪ੍ਰਣਾਲੀ ਦੀ ਤਿਆਰੀ ਦਾ ਮੁਲਾਂਕਣ ਅਤੇ ਸੁਧਾਰ ਕਰਨਾ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਅਧਿਕਾਰੀ, ਸਿਵਲ ਡਿਫੈਂਸ ਵਾਰਡਨ ਅਤੇ ਵਲੰਟੀਅਰ, ਹੋਮ ਗਾਰਡ (ਸਰਗਰਮ ਅਤੇ ਰਿਜ਼ਰਵ), ਐਨਸੀਸੀ, ਐਨਐਸਐਸ, ਐਨਵਾਈਕੇਐਸ ਦੇ ਮੈਂਬਰ ਅਤੇ ਸਕੂਲ-ਕਾਲਜ ਦੇ ਵਿਦਿਆਰਥੀ ਇਸ ਅਭਿਆਸ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ।

ਪ੍ਰਧਾਨ ਮੰਤਰੀ ਮੋਦੀ ਲਗਾਤਾਰ ਕਰ ਰਹੇ ਉੱਚ ਪੱਧਰੀ ਮੀਟਿੰਗਾਂ

ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਸਿਵਲ ਡਿਫੈਂਸ ਅਭਿਆਸ ਵੱਖ-ਵੱਖ ਸਿਵਲ ਡਿਫੈਂਸ ਉਪਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਤਾਲਮੇਲ ਦੀ ਜਾਂਚ ਕਰਨ ਲਈ ਕੀਤਾ ਜਾ ਰਿਹਾ ਹੈ। 22 ਅਪ੍ਰੈਲ ਦੇ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਉੱਚ ਪੱਧਰੀ ਮੀਟਿੰਗਾਂ ਕਰ ਰਹੇ ਹਨ। ਇਸ ਹਮਲੇ ਵਿੱਚ 26 ਲੋਕ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ, ਬੇਰਹਿਮੀ ਨਾਲ ਮਾਰੇ ਗਏ ਸਨ। ਹੁਣ ਭਾਰਤ ਇਸ ਹਮਲੇ ਦੇ ਜਵਾਬ ਵਿੱਚ ਜਵਾਬੀ ਕਾਰਵਾਈ ਕਰਨ ਦੇ ਵਿਕਲਪਾਂ 'ਤੇ ਵਿਚਾਰ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਹਮਲੇ ਦੇ ਦੋਸ਼ੀਆਂ ਨੂੰ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਜਾਵੇਗੀ ਅਤੇ ਧਰਤੀ ਦੇ ਕੋਨੇ-ਕੋਨੇ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ