ਪੰਜਾਬ ਨਿਊਜ। ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ 'ਤੇ ਦਿੱਤੇ ਬਿਆਨ 'ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ 'ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ।
Farmer leader Sarwan Pandher says that if BJP feels the statement given by MP Kangana Ranaut on farmers is wrong, then party must ensure she should issue an apology. pic.twitter.com/UtZGm5dbzd
— Akashdeep Thind (@thind_akashdeep) August 27, 2024
ਬੀਜੇਪੀ ਨੇ ਕੰਗਣਾ ਦੇ ਬਿਆਨ ਤੋਂ ਕੀਤਾ ਕਿਨਾਰਾ
ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ। ਭਾਜਪਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਨਾ ਤਾਂ ਪਾਰਟੀ ਨੀਤੀਗਤ ਮੁੱਦਿਆਂ 'ਤੇ ਬਿਆਨ ਦੇਣ ਦੀ ਇਜਾਜ਼ਤ ਹੈ ਅਤੇ ਨਾ ਹੀ ਉਨ੍ਹਾਂ ਨੂੰ ਅਜਿਹਾ ਕਰਨ ਦਾ ਅਧਿਕਾਰ ਹੈ।
भाजपा सांसद कंगना राणावत द्वारा किसान आंदोलन के परिप्रेक्ष्य में दिया गया बयान, पार्टी का मत नहीं है। भाजपा कंगना राणावत के बयान से असहमति व्यक्त करती है। भाजपा ‘सबका साथ, सबका विकास, सबका विश्वास और सबका प्रयास' तथा सामाजिक समरसता के सिद्धांतों पर चलने के लिए कृतसंकल्पित है।
— RP Singh National Spokesperson BJP (@rpsinghkhalsa) August 26, 2024
ਕੰਗਨਾ ਰਣੌਤ ਨੇ ਦਿੱਤਾ ਸੀ ਇਹ ਬਿਆਨ
ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੇ ਬਿਆਨ 'ਚ ਕਿਹਾ ਸੀ ਕਿ ਕਿਸਾਨ ਅੰਦੋਲਨ 'ਚ ਪ੍ਰਦਰਸ਼ਨ ਦੀ ਆੜ 'ਚ ਹਿੰਸਾ ਫੈਲਾਈ ਗਈ ਸੀ। ਜੇਕਰ ਸਾਡੀ ਲੀਡਰਸ਼ਿਪ ਕਮਜ਼ੋਰ ਹੁੰਦੀ ਤਾਂ ਬੰਗਲਾਦੇਸ਼ ਵਰਗੀ ਸਥਿਤੀ ਹੋ ਸਕਦੀ ਸੀ। ਕੰਗਨਾ ਨੇ ਕਿਹਾ ਕਿ ਜਦੋਂ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲਏ ਤਾਂ ਸਾਰੇ ਪ੍ਰਦਰਸ਼ਨਕਾਰੀ ਹੈਰਾਨ ਰਹਿ ਗਏ। ਕਿਸਾਨ ਅੰਦੋਲਨ ਪਿੱਛੇ ਲੰਬੀ ਸਾਜ਼ਿਸ਼ ਸੀ।