ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸਾਂਸਦ ਡਾ. ਅਮਰ ਸਿੰਘ ਨੇ ਕੇਂਦਰੀ ਸਮਾਜਿਕ ਨਿਆਂ ਮੰਤਰੀ ਡਾ: ਵਰਿੰਦਰ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਸਬੰਧ ਵਿੱਚ ਅਨੁਸੂਚਿਤ ਜਾਤੀ/ਜਨਜਾਤੀ ਵਿਦਿਆਰਥੀਆਂ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਮੁੱਦਿਆਂ ਅਤੇ ਰਾਖਵੀਆਂ ਅਧਿਆਪਨ ਅਸਾਮੀਆਂ ਜਿਨ੍ਹਾਂ ਵਿੱਚੋਂ 60% ਕੇਂਦਰੀ ਯੂਨੀਵਰਸਿਟੀਆਂ ਵਿੱਚ ਖਾਲੀ ਪਈਆਂ ਹਨ ਨੂੰ ਭਰਨ ਦੀ ਲੋੜ ਬਾਰੇ ਉਠਾਇਆ। ਹਾਲ ਹੀ 'ਚ ਡਾ. ਅਮਰ ਸਿੰਘ ਨੇ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ਲਈ ਪੇਸ਼ ਕੀਤੇ ਗਏ ਰਿਜ਼ਰਵੇਸ਼ਨ ਬਿੱਲ 'ਤੇ ਇੱਕ ਭਾਸ਼ਣ ਦੌਰਾਨ ਇਹ ਮੁੱਦਾ ਚੁੱਕਿਆ ਸੀ।
ਸਕੀਮ ਬਦਲਣ ਕਾਰਨ ਆ ਰਹੀ ਪ੍ਰੇਸ਼ਾਨੀ
ਖਾਲੀ ਅਸਾਮੀਆਂ ਭਰਨ ਦੀ ਮੰਗ
ਡਾ. ਅਮਰ ਸਿੰਘ ਨੇ ਇਹ ਮੰਗ ਵੀ ਕੀਤੀ ਕਿ ਕੇਂਦਰੀ ਯੂਨੀਵਰਸਿਟੀਆਂ ਵਿੱਚ ਖਾਲੀ ਪਈਆਂ ਅਧਿਆਪਨ ਅਸਾਮੀਆਂ ਨੂੰ ਭਰਨ ਦੀ ਉਨ੍ਹਾਂ ਦੀ ਫੌਰੀ ਲੋੜ ਹੈ। ਸਰਕਾਰ ਨੇ ਹਾਲ ਹੀ ਵਿੱਚ ਸੰਸਦ ਵਿੱਚ ਖੁਦ ਜ਼ਿਕਰ ਕੀਤਾ ਸੀ ਕਿ ਕੇਂਦਰੀ ਯੂਨੀਵਰਸਿਟੀਆਂ ਵਿੱਚ ਲਗਭਗ 60% ਰਾਖਵੀਆਂ ਟੀਚਿੰਗ ਪੋਸਟਾਂ ਖਾਲੀ ਪਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਲਈ ਵਿਸ਼ੇਸ਼ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਸਾਮੀਆਂ ਭਰਨ ਲਈ ਕੋਈ ਭਰਤੀ ਨਹੀਂ ਕੀਤੀ ਜਾਂਦੀ ਤਾਂ ਅਸਾਮੀਆਂ ਰਾਖਵੀਆਂ ਕਰਨ ਦਾ ਕੋਈ ਮਤਲਬ ਨਹੀਂ ਹੈ। ਅੰਤ ਵਿੱਚ ਉਹਨਾਂ ਨੇ ਇਹ ਮੰਗ ਕੀਤੀ ਕਿ ਆਈ.ਆਈ.ਟੀਜ਼ ਅਤੇ ਹੋਰ ਉੱਚ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਅਤੇ ਉਹਨਾਂ ਦੇ ਕਾਰਨ ਕੀ ਹਨ, ਖੋਜ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ।