Courtesy: ai image
ਨਵੀਂ ਦਿੱਲੀ: ਦਿੱਲੀ ਵਾਸੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਹਾਲ ਹੀ 'ਚ ਜਾਣਕਾਰੀ ਦਿੱਤੀ ਕਿ ਅੱਜ ਸ਼ਨੀਵਾਰ (25 ਜੁਲਾਈ) ਨੂੰ ਦਿੱਲੀ ਦੇ ਕਈ ਮੈਟਰੋ ਸਟੇਸ਼ਨ ਬੰਦ ਰਹਿਣਗੇ। ਇਹ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ ਕੀਤੇ ਗਏ ਹਨ। ਹਾਲਾਂਕਿ, ਰਾਜੀਵ ਚੌਂਕ, ਮੰਡੀ ਹਾਊਸ ਅਤੇ ਸੈਂਟਰਲ ਸੈਕਟਰੀਏਟ ਮੈਟਰੋ ਸਟੇਸ਼ਨਾਂ ਤੇ ਇੰਟਰਚੇਂਜ ਦੀ ਸੁਵਿਧਾ ਉਪਲਬਧ ਰਹੇਗੀ।
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਆਪਣੇ ਅਧਿਕਾਰਕ ਬਿਆਨ ਵਿੱਚ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਕੁਝ ਮਹੱਤਵਪੂਰਨ ਮੈਟਰੋ ਸਟੇਸ਼ਨਾਂ 'ਤੇ ਆਉਣ-ਜਾਣ ਦੀ ਸੇਵਾ ਅਸਥਾਈ ਤੌਰ 'ਤੇ ਰੋਕੀ ਗਈ ਹੈ। ਯਾਤਰੀਆਂ ਨੂੰ ਯਾਤਰਾ ਤੋਂ ਪਹਿਲਾਂ ਮੈਟਰੋ ਸੇਵਾਵਾਂ ਬਾਰੇ ਤਾਜ਼ਾ ਜਾਣਕਾਰੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ।
Service Update
— Delhi Metro Rail Corporation (@OfficialDMRC) July 24, 2026
Below mentioned Metro stations will be closed from 07:30 AM tomorrow (25th July, 2026) till further instructions. However, Interchange facility shall remain available at Rajiv Chowk, Mandi House and Central Secretariat.
1. Lok Kalyan Marg
2. Rajiv Chowk
3.…
ਡੀਐਮਆਰਸੀ ਮੁਤਾਬਕ, ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਬਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਸੈਂਟਰਲ ਸੈਕਰੇਟੇਰੀਅਟ, ਆਈਟੀਓ, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜੋਰ ਬਾਗ, ਸ਼ਿਵਾਜੀ ਸਟੇਡੀਅਮ, ਝੰਡੇਵਾਲਾਨ ਅਤੇ ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਸ ਦੌਰਾਨ ਇਨ੍ਹਾਂ ਸਟੇਸ਼ਨਾਂ 'ਤੇ ਨਾ ਤਾਂ ਐਂਟਰੀ ਅਤੇ ਨਾ ਹੀ ਐਗਜ਼ਿਟ ਦੀ ਇਜਾਜ਼ਤ ਹੋਵੇਗੀ।
ਹਾਲਾਂਕਿ ਰਾਜੀਵ ਚੌਕ, ਮੰਡੀ ਹਾਊਸ ਅਤੇ ਸੈਂਟਰਲ ਸੈਕਰੇਟੇਰੀਅਟ ਸਟੇਸ਼ਨਾਂ 'ਤੇ ਇੰਟਰਚੇਂਜ ਦੀ ਸਹੂਲਤ ਰਹੇਗੀ। ਇਨ੍ਹਾਂ ਸਟੇਸ਼ਨਾਂ ਤੋਂ ਬਾਹਰ ਨਿਕਲਣ ਜਾਂ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।
ਦੱਸ ਦੇਈਏ, ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (CJP) ਦੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਪਿਛਲੇ ਕਈ ਦਿਨਾਂ ਤੋਂ ਕੇਂਦਰੀ ਦਿੱਲੀ ਦੇ ਕਈ ਮੁੱਖ ਰਸਤਿਆਂ 'ਤੇ ਆਵਾਜਾਈ ਪ੍ਰਭਾਵਿਤ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਕਈ ਇਲਾਕਿਆਂ ਵਿੱਚ ਬੈਰੀਕੇਡਿੰਗ ਕੀਤੀ ਗਈ ਹੈ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਹੌਲੀ ਹੋ ਗਈ ਅਤੇ ਲੰਬੇ ਜਾਮ ਵੀ ਲੱਗੇ।
ਮੈਟਰੋ ਸਟੇਸ਼ਨ ਬੰਦ ਹੋਣ ਕਾਰਨ ਯਾਤਰੀਆਂ ਨੂੰ ਆਉਣ-ਜਾਣ ਤੇ ਦਿੱਕਤ ਆ ਰਹੀ ਹੈ। ਉਨ੍ਹਾਂ ਨੂੰ ਵਿਕਲਪਕ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਕਈ ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਆਮ ਦਿਨਾਂ ਨਾਲੋਂ ਲਗਭਗ 40 ਤੋਂ 45 ਮਿੰਟ ਵੱਧ ਸਮਾਂ ਲੱਗਾ।
ਇਸ ਤੋਂ ਪਹਿਲਾਂ 24 ਜੁਲਾਈ ਨੂੰ ਵੀ ਡੀਐਮਆਰਸੀ ਨੇ ਸੁਰੱਖਿਆ ਕਾਰਨਾਂ ਕਰਕੇ 17 ਮੈਟਰੋ ਸਟੇਸ਼ਨਾਂ ਨੂੰ ਸਵੇਰੇ 7:30 ਵਜੇ ਤੋਂ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਸੀ। ਉਸ ਦਿਨ ਵੀ ਰਾਜੀਵ ਚੌਕ, ਮੰਡੀ ਹਾਊਸ ਅਤੇ ਸੈਂਟਰਲ ਸੈਕਰੇਟੇਰੀਅਟ 'ਤੇ ਸਿਰਫ਼ ਇੰਟਰਚੇਂਜ ਦੀ ਸਹੂਲਤ ਜਾਰੀ ਰੱਖੀ ਗਈ ਸੀ। ਹੁਣ ਇੱਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੈਟਰੋ ਸੇਵਾਵਾਂ 'ਤੇ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।