Hyderabad ਦੇ ਚਾਰਮੀਨਾਰ ਵਿੱਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 17 ਦੀ ਮੌਤ, 20 ਜ਼ਖਮੀ, PM ਨੇ ਜਤਾਇਆ ਦੁੱਖ

ਮੌਕੇ 'ਤੇ ਮੌਜੂਦ ਅਸਦੁਦੀਨ ਓਵੈਸੀ ਦੀ ਪਾਰਟੀ ਏਆਈਐਮਆਈਐਮ ਦੇ ਇੱਕ ਵਿਧਾਇਕ ਨੇ ਮੀਡੀਆ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਲਗਭਗ 20 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸੀਐਮਓ ਵੱਲੋਂ ਜਾਰੀ ਅਧਿਕਾਰਤ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਸਹੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Share:

Massive fire breaks out in building in Hyderabad's Charminar : ਹੈਦਰਾਬਾਦ ਦੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਰੇਵੰਤ ਰੈਡੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਉਨ੍ਹਾਂ ਨੂੰ ਸਵੇਰੇ ਲਗਭਗ 6.30 ਵਜੇ ਇੱਕ ਫੋਨ ਕਾਲ ਰਾਹੀਂ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ, ਕਈ ਲੋਕ ਮੌਕੇ 'ਤੇ ਬੇਹੋਸ਼ ਪਾਏ ਗਏ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਾਦਸੇ ਵਿੱਚ ਜ਼ਖਮੀਆਂ ਦੀ ਸੰਖਿਆ ਬਾਰੇ ਵੀ ਸਥਿੱਤੀ ਸਾਫ ਨਹੀਂ ਹੋ ਸਕੀ ਹੈ।  

ਕੇਂਦਰੀ ਮੰਤਰੀ ਨੇ ਕੀਤਾ ਮੌਕੇ ਦਾ ਦੌਰਾ 

ਅੱਗ ਲੱਗਣ ਦੀ ਘਟਨਾ ਤੋਂ ਬਾਅਦ ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਮੌਕੇ ਦਾ ਦੌਰਾ ਕੀਤਾ ਅਤੇ ਹਾਦਸੇ ਬਾਰੇ ਜਾਣਕਾਰੀ ਲਈ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਹਨ। ਮੌਕੇ 'ਤੇ ਮੌਜੂਦ ਅਸਦੁਦੀਨ ਓਵੈਸੀ ਦੀ ਪਾਰਟੀ ਏਆਈਐਮਆਈਐਮ ਦੇ ਇੱਕ ਵਿਧਾਇਕ ਨੇ ਮੀਡੀਆ ਨੂੰ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਲਗਭਗ 20 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਸੀਐਮਓ ਵੱਲੋਂ ਜਾਰੀ ਅਧਿਕਾਰਤ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਸਹੀ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੀ ਘੋਸ਼ਣਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗ ਲੱਗਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, "ਹੈਦਰਾਬਾਦ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਲੋਕਾਂ ਦੀ ਮੌਤ 'ਤੇ ਬਹੁਤ ਦੁੱਖ ਹੋਇਆ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।" ਮੁਆਵਜ਼ੇ ਦਾ ਐਲਾਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।" 

ਇਹ ਵੀ ਪੜ੍ਹੋ

Tags :