menu-icon
Punjabi Story Line
  • Home
  • News
  • National
  • ਪੀਐਮ ਮੋਦੀ ਨੇ ਰਚਿਆ ਨਵਾਂ ਇਤਿਹਾਸ, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਦਿੱਤੀ ਵਧਾਈ

ਪੀਐਮ ਮੋਦੀ ਨੇ ਰਚਿਆ ਨਵਾਂ ਇਤਿਹਾਸ, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਰਾਜਨੀਤੀ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਦਾ ਦਰਜਾ ਹਾਸਲ ਕਰ ਲਿਆ ਹੈ। ਇਸ ਉਪਲਬਧੀ 'ਤੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

Date Updated Last Updated : 10 June 2026, 02:51 PM IST
Share:

ਨਵੀਂ ਦਿੱਲੀ. ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਇਸ ਵੇਲੇ ਨਵਾਂ ਮੀਲ ਪੱਥਰ ਸਥਾਪਿਤ ਕਰਨ ਕਾਰਨ ਸੁਰਖੀਆਂ ਵਿੱਚ ਹਨ। ਪੀਐਮ ਨੇ ਲਗਾਤਾਰ 4,399 ਦਿਨ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਦੇ ਨਾਲ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਨਹਿਰੂ ਨੂੰ ਵੀ ਪਿਛਾਂਹ ਕਰ ਦਿੱਤਾ ਹੈ। ਇਸ ਖ਼ਾਸ ਮੌਕੇ ਤੇ ਪੀਐਮ ਮੋਦੀ ਨੂੰ ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਵਧਾਈਆਂ ਮਿਲ ਰਹੀਆਂ ਹਨ। ਇਸੇ ਕੜੀ 'ਚ ਪ੍ਰਧਾਨਮੰਤਰੀ ਨਾਲ ਵਧੀਆ ਸੰਬੰਧ ਰੱਖਣ ਵਾਲੀ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

 

ਮੋਦੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਲਗਾਤਾਰ 4,399 ਦਿਨ ਪੂਰੇ ਕਰ ਲਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੇ ਲਗਾਤਾਰ ਕਾਰਜਕਾਲ ਦਾ ਰਿਕਾਰਡ ਪਿੱਛੇ ਛੱਡ ਦਿੱਤਾ ਹੈ। ਸਾਲ 2014 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਹ ਨਿਰੰਤਰ ਇਸ ਅਹੁਦੇ 'ਤੇ ਸੇਵਾ ਨਿਭਾ ਰਹੇ ਹਨ।

ਮੇਲੋਨੀ ਨੇ ਦਿੱਤੀਆਂ ਸ਼ੁਭਕਾਮਨਾਵਾਂ

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਸੋਸ਼ਲ ਮੀਡੀਆ ਰਾਹੀਂ ਨਰਿੰਦਰ ਮੋਦੀ ਨੂੰ ਇਸ ਇਤਿਹਾਸਕ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ X ਪੋਸਟ ਤੇ ਲਿਖਿਆ- "ਨਰਿੰਦਰ ਮੋਦੀ ਨੂੰ ਵਧਾਈਆਂ, ਜੋ ਅੱਜ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣ ਗਏ ਹਨ।" 

ਮੇਲੋਨੀ ਨੇ ਹਾਲ ਹੀ ਵਿੱਚ ਰੋਮ ਵਿੱਚ ਹੋਈ ਆਪਣੀ ਅਤੇ ਮੋਦੀ ਦੀ ਮੁਲਾਕਾਤ ਨੂੰ ਵੀ ਯਾਦ ਕੀਤਾ ਤੇ ਕਿਹਾ, "ਹਾਲ ਹੀ ਦੇ ਹਫ਼ਤਿਆਂ ਵਿੱਚ ਰੋਮ ਵਿੱਚ ਦੁਬਾਰਾ ਮਿਲਣਾ ਅਤੇ ਇਕੱਠੇ 'ਵਿਸ਼ੇਸ਼ ਰਣਨੀਤਕ ਭਾਈਵਾਲੀ' ਸ਼ੁਰੂ ਕਰਨਾ ਇੱਕ ਖੁਸ਼ੀ ਦੀ ਗੱਲ ਹੈ। ਇਹ ਸਾਂਝੇਦਾਰੀ ਭਵਿੱਖ ਵੱਲ ਧਿਆਨ ਦਿੰਦੇ ਹੋਏ ਸਾਡੇ ਦੇਸ਼ਾਂ ਅਤੇ ਸਾਡੇ ਲੋਕਾਂ ਲਈ ਨਵੇਂ ਮੌਕੇ ਪੈਦਾ ਕਰਨ 'ਤੇ ਕੇਂਦ੍ਰਿਤ ਹੈ।"

 
ਭਾਰਤ-ਇਟਲੀ ਸਬੰਧਾਂ ਨੂੰ ਮਿਲੀ ਨਵੀਂ ਰਫ਼ਤਾਰ

ਹਾਲੀਆ ਦੌਰਿਆਂ ਅਤੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਭਾਰਤ ਅਤੇ ਇਟਲੀ ਨੇ ਕਈ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਸਹਿਮਤੀ ਜਤਾਈ ਹੈ। ਦੋਵੇਂ ਨੇਤਾਵਾਂ ਨੇ ਵਪਾਰ, ਤਕਨਾਲੋਜੀ, ਨਿਵੇਸ਼ ਅਤੇ ਹੋਰ ਰਣਨੀਤਕ ਖੇਤਰਾਂ ਵਿੱਚ ਭਾਈਚਾਰਾ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਹੈ।

ਸੋਸ਼ਲ ਮੀਡੀਆ 'ਤੇ ਵੀ ਰਹਿੰਦੀ ਹੈ ਚਰਚਾ

ਨਰਿੰਦਰ ਮੋਦੀ ਅਤੇ ਜੌਰਜੀਆ ਮੇਲੋਨੀ ਦੀ ਦੋਸਤਾਨਾ ਗੱਲਬਾਤ ਅਤੇ ਆਪਸੀ ਸਾਂਝ ਅਕਸਰ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਦੀ ਰਹਿੰਦੀ ਹੈ। ਦੋਵੇਂ ਨੇਤਾਵਾਂ ਦੀਆਂ ਤਸਵੀਰਾਂ ਅਤੇ ਮੁਲਾਕਾਤਾਂ ਨੂੰ ਇੰਟਰਨੈੱਟ ਯੂਜ਼ਰਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਇਸੇ ਕਾਰਨ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਜੋੜੀ ਲਈ "Melodi" ਨਾਂ ਵੀ ਕਾਫ਼ੀ ਮਸ਼ਹੂਰ ਹੋ ਚੁੱਕਾ ਹੈ।
 

Recent News