menu-icon
Punjabi Story Line
  • Home
  • News
  • National
  • ਮੋਦੀ ਸਰਕਾਰ ਨੇ 81 ਕਰੋੜ ਲੋਕਾਂ ਨੂੰ ਦਿੱਤੀ ਖੁਸ਼ਖਬਰੀ

ਮੋਦੀ ਸਰਕਾਰ ਨੇ 81 ਕਰੋੜ ਲੋਕਾਂ ਨੂੰ ਦਿੱਤੀ ਖੁਸ਼ਖਬਰੀ

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਅਹਿਮ ਫੈਸਲਾ ਲਿਆ ਗਿਆ। ਗਰੀਬਾਂ ਲਈ ਚੱਲ ਰਹੀ ਸਕੀਮ ਨੂੰ 5 ਸਾਲ ਹੋਰ ਵਧਾਇਆ ਗਿਆ। ਇਸ ਨਾਲ ਵੱਡੀ ਰਾਹਤ ਮਿਲੇਗੀ।

Date Updated Last Updated : 29 November 2023, 05:46 PM IST
Share:

ਮੋਦੀ ਸਰਕਾਰ ਦੇ ਇੱਕ ਫੈਸਲੇ ਨੇ ਵੱਡੀ ਰਾਹਤ ਦਿੱਤੀ ਹੈ। ਜਿਸ ਨਾਲ ਦੇਸ਼ ਭਰ ਦੇ ਕਰੀਬ 81 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਗਰੀਬ ਕਲਿਆਣ ਅੰਨ ਯੋਜਨਾ ਬਾਰੇ ਵੱਡਾ ਫੈਸਲਾ ਲਿਆ ਗਿਆ। ਸਰਕਾਰ ਨੇ ਇਸ ਯੋਜਨਾ ਨੂੰ ਪੰਜ ਸਾਲ ਹੋਰ ਵਧਾਉਣ ਦਾ ਫੈਸਲਾ ਕੀਤਾ। ਇਸਦੀ ਜਾਣਕਾਰੀ ਮੀਟਿੰਗ ਸਮਾਪਤ ਹੋਣ ਮਗਰੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 1 ਜਨਵਰੀ 2024 ਤੋਂ ਪੰਜ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਇਸ ਨਾਲ 81 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ। 

ਕੋਵਿਡ ਦੌਰਾਨ ਸ਼ੁਰੂ ਕੀਤੀ ਸੀ ਸਕੀਮ 

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ 'ਚ ਕਰੀਬ 13.50 ਕਰੋੜ ਭਾਰਤੀ ਗਰੀਬੀ ਦੇ ਪੱਧਰ ਤੋਂ ਉੱਪਰ ਉੱਠੇ ਹਨ। ਇਹ ਮੋਦੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਕੋਵਿਡ-19 ਮਹਾਂਮਾਰੀ ਦੌਰਾਨ ਸ਼ੁਰੂ ਕੀਤੀ ਗਈ ਸੀ। ਇਹ ਫੈਸਲਾ ਲਿਆ ਗਿਆ ਕਿ ਇਸ ਸਕੀਮ ਨੂੰ 1 ਜਨਵਰੀ 2024 ਤੋਂ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਜਾਵੇਗਾ।

Recent News