menu-icon
Punjabi Story Line
  • Home
  • News
  • National
  • ਮਹਾਰਾਸ਼ਟਰ ਦੇ ਆਰਡੀਨੈਂਸ ਫੈਕਟਰੀ ਵਿੱਚ ਹੋਏ ਕਈ ਧਮਾਕੇ, 8 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਮਹਾਰਾਸ਼ਟਰ ਦੇ ਆਰਡੀਨੈਂਸ ਫੈਕਟਰੀ ਵਿੱਚ ਹੋਏ ਕਈ ਧਮਾਕੇ, 8 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਅਧਿਕਾਰੀ ਨੇ ਕਿਹਾ ਕਿ ਧਮਾਕੇ ਸਮੇਂ 14 ਕਾਮੇ ਇਸ ਸੈਕਸ਼ਨ ਵਿੱਚ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਜ਼ਿੰਦਾ ਬਚਾ ਲਿਆ ਗਿਆ ਅਤੇ ਅੱਠ ਦੀ ਮੌਤ ਹੋ ਗਈ।

Date Updated Last Updated : 24 January 2025, 02:33 PM IST
Share:

Blast: ਮਹਾਰਾਸ਼ਟਰ ਦੇ ਭੰਡਾਰਾ ਵਿੱਚ ਆਰਡੀਨੈਂਸ ਫੈਕਟਰੀ ਵਿੱਚ ਕਈ ਧਮਾਕੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਅੱਜ ਸਵੇਰੇ ਤੜਕੇ ਵਾਪਰਿਆ। ਜਾਣਕਾਰੀ ਅਨੁਸਾਰ ਫੈਕਟਰੀ ਵਿੱਚ ਇੱਕ ਤੋਂ ਬਾਅਦ ਇੱਕ ਕਈ ਧਮਾਕੇ ਹੋਏ, ਜਿਸ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਕਰਮਚਾਰੀਆਂ ਦੀ ਭਾਲ ਅਤੇ ਬਚਾਅ ਕਾਰਜ ਜਾਰੀ ਹੈ। ਪੀਆਰਓ ਡਿਫੈਂਸ ਨਾਗਪੁਰ ਦੇ ਅਨੁਸਾਰ, ਬਚੇ ਲੋਕਾਂ ਦੀ ਭਾਲ ਲਈ ਬਚਾਅ ਅਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।

ਜੇਸੀਬੀ ਦੀ ਮਦਦ ਨਾਲ ਹਟਾਈ ਜਾ ਰਹੀ ਡਿੱਗੀ ਛੱਤ

ਭੰਡਾਰਾ ਦੇ ਕੁਲੈਕਟਰ ਸੰਜੇ ਕੋਲਟੇ ਨੇ ਕਿਹਾ ਕਿ ਆਰਡਨੈਂਸ ਫੈਕਟਰੀ ਜਵਾਹਰ ਨਗਰ ਭੰਡਾਰਾ ਵਿੱਚ ਹੋਏ ਧਮਾਕੇ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਕੇ 'ਤੇ ਮੌਜੂਦ ਹਨ। ਇਸ ਵੇਲੇ ਬਚਾਅ ਕਾਰਜ ਜਾਰੀ ਹੈ। ਹਾਦਸੇ ਵਿੱਚ ਛੱਤ ਡਿੱਗ ਗਈ ਹੈ ਜਿਸ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਮਲਬੇ ਹੇਠ ਕੁੱਲ 7 ਲੋਕਾਂ ਦੇ ਦੱਬੇ ਹੋਣ ਦੀ ਖ਼ਬਰ ਹੈ, ਜਦੋਂ ਕਿ ਕੁਝ ਲੋਕਾਂ ਨੂੰ ਬਚਾਇਆ ਗਿਆ ਹੈ।

ਧਮਾਕੇ ਸਮੇਂ 14 ਕਾਮੇ ਕਰ ਰਹੇ ਸੀ ਕੰਮ

ਜ਼ਿਲ੍ਹਾ ਕੁਲੈਕਟਰ ਸੰਜੇ ਕੋਲਟੇ ਨੇ ਦੱਸਿਆ ਕਿ ਧਮਾਕਾ ਸਵੇਰੇ 10.30 ਵਜੇ ਦੇ ਕਰੀਬ ਇਮਾਰਤ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਇਹ ਧਮਾਕਾ ਜਵਾਹਰ ਨਗਰ ਇਲਾਕੇ ਵਿੱਚ ਸਥਿਤ ਫੈਕਟਰੀ ਦੇ ਐਲਟੀਪੀ ਸੈਕਸ਼ਨ ਵਿੱਚ ਹੋਇਆ। 

ਨਿਤਿਨ ਗਡਕਰੀ ਘਟਨਾ ਨੂੰ ਲੈ ਕੇ ਦਿੱਤੀ ਪ੍ਰਤੀਕ੍ਰਿਆ

ਆਰਡੀਨੈਂਸ ਫੈਕਟਰੀ ਵਿੱਚ ਹੋਏ ਧਮਾਕੇ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਸ ਘਟਨਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਲੋਕ ਜ਼ਖਮੀ ਹੋਏ ਹਨ। ਕੇਂਦਰੀ ਮੰਤਰੀ ਨੇ ਭੰਡਾਰਾ ਵਿੱਚ ਆਰਡੀਨੈਂਸ ਫੈਕਟਰੀ ਧਮਾਕੇ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਇੱਕ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।
 

Recent News