menu-icon
Punjabi Story Line
  • Home
  • News
  • National
  • NIA Raid: ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ 'ਚ ਪੰਜਾਬ, ਹਰਿਆਣਾ ਸਣੇ 30 ਥਾਵਾਂ 'ਤੇ NIA ਦੀ ਛਾਪੇਮਾਰੀ

NIA Raid: ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ 'ਚ ਪੰਜਾਬ, ਹਰਿਆਣਾ ਸਣੇ 30 ਥਾਵਾਂ 'ਤੇ NIA ਦੀ ਛਾਪੇਮਾਰੀ

NIA Raid: ਅੱਜ ਸਵੇਰੇ ਕਰੀਬ 6 ਵਜੇ ਐਨਆਈਏ ਦੀ ਟੀਮ ਨੇ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

Date Updated Last Updated : 12 March 2024, 07:36 PM IST
Share:

NIA Raid: ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ 'ਚ NIA ਨੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਚ 30 ਥਾਵਾਂ 'ਤੇ ਛਾਪੇਮਾਰੀ ਕੀਤੀ। ਮੰਗਲਵਾਰ ਸਵੇਰੇ NIA ਦੀ ਟੀਮ ਨੇ ਪੰਜਾਬ ਦੇ ਫਰੀਦਕੋਟ ਦੇ ਕੋਟਕਪੂਰਾ ਵਿੱਚ ਇੱਕ ਕਾਰੋਬਾਰੀ ਦੇ ਘਰ ਛਾਪਾ ਮਾਰਿਆ। ਇਹ ਜਾਂਚ ਪਿਛਲੇ ਢਾਈ ਘੰਟੇ ਤੋਂ ਚੱਲ ਰਹੀ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਕਰੀਬ 6 ਵਜੇ ਐਨਆਈਏ ਦੀ ਟੀਮ ਨੇ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਨਾਲ ਸਬੰਧ ਹੋਣ ਕਾਰਨ ਐਨਆਈਏ ਨੇ ਉਸ ਦੇ ਘਰ ਛਾਪਾ ਮਾਰਿਆ ਹੈ। ਫਿਲਹਾਲ NIA ਦੀ ਟੀਮ ਜਾਂਚ 'ਚ ਰੁੱਝੀ ਹੋਈ ਹੈ।

ਮੋਗਾ ਦੇ ਨਿਹਾਲ ਸਿੰਘ ਵਾਲਾ ਵਿੱਚ ਨੌਜਵਾਨ ਦੇ ਘਰ ਛਾਪਾ

ਨਾਲ ਹੀ ਐਨਆਈਏ ਨੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿੱਚ ਰਵਿੰਦਰ ਸਿੰਘ ਨਾਮਕ ਨੌਜਵਾਨ ਦੇ ਘਰ ਛਾਪਾ ਮਾਰਿਆ। ਟੀਮ ਰਵਿੰਦਰ ਦੇ ਨਾਂ 'ਤੇ ਚੱਲ ਰਹੇ ਮੋਬਾਈਲ ਨੰਬਰ ਦੀ ਜਾਣਕਾਰੀ ਲੈਣ ਆਈ ਸੀ। ਟੀਮ ਨੇ ਮੋਗਾ ਦੇ ਚੁਗਾਵਾ ਸਥਿਤ ਇੱਕ ਘਰ 'ਤੇ ਵੀ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਹਰਿਆਣਾ ਦੇ ਹਿਸਾਰ ਪਹੁੰਚ ਚੁੱਕੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿੱਚ ਟਰਾਂਸਪੋਰਟਰ ਦੇ ਘਰ ਛਾਪਾ ਮਾਰਿਆ ਹੈ। ਇਸ ਸਬੰਧੀ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

Tags :

Recent News