menu-icon
Punjabi Story Line
  • Home
  • News
  • National
  • ਭਾਰਤੀ ਫੌਜ 'ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਮੌਕਾ, 25 ਅਪ੍ਰੈਲ ਤੱਕ ਵਧਾਈ ਗਈ ਤਾਰੀਕ 

ਭਾਰਤੀ ਫੌਜ 'ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਮੌਕਾ, 25 ਅਪ੍ਰੈਲ ਤੱਕ ਵਧਾਈ ਗਈ ਤਾਰੀਕ 

ਉਮੀਦਵਾਰ ਵੈਬਸਾਈਟ joinindianarmy.nic.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਡੀ.ਬੀ.ਈ.ਈ. ਦੇ ਹੈਲਪਲਾਈਨ ਨੰਬਰ 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Date Updated Last Updated : 15 April 2025, 04:59 PM IST
Share:

ਭਾਰਤੀ ਫੌਜ 'ਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਲਈ ਇੱਕ ਹੋਰ ਮੌਕਾ ਹੈ। ਕਿਉਂਕਿ ਇਸਦੀ ਤਾਰੀਕ ਵਧਾ ਕੇ 25 ਅਪ੍ਰੈਲ 2025 ਕਰ ਦਿੱਤੀ ਗਈ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2025-2026 ਲਈ ਭਾਰਤੀ ਫੌਜ ਦੀ ਅਗਨੀਵੀਰ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 25 ਅਪ੍ਰੈਲ 2025 ਤੱਕ ਵਧਾ ਦਿੱਤੀ ਗਈ ਹੈ।

ਇਹਨਾਂ ਨੰਬਰਾਂ 'ਤੇ ਕਰੋ ਸੰਪਰਕ 

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਜਿਨ੍ਹਾਂ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਦੀ ਹੈ ਅਤੇ ਜਿਨ੍ਹਾਂ ਦੀ ਵਿੱਦਿਅਕ ਯੋਗਤਾ 10ਵੀਂ ਪਾਸ ਅਤੇ ਅਗਨੀਵੀਰ ਟਰੇਡਸਮੈਨ 8ਵੀਂ ਪਾਸ ਹੈ, ਉਹ ਉਮੀਦਵਾਰ ਵੈਬਸਾਈਟ joinindianarmy.nic.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਡੀ.ਬੀ.ਈ.ਈ. ਦੇ ਹੈਲਪਲਾਈਨ ਨੰਬਰ 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Recent News