ਆਪ੍ਰੇਸ਼ਨ ਸਿੰਦੂਰ ਰਿਹਾ ਸਫਲ਼,ਕੇਂਦਰ ਨੇ ਬੁਲਾਈ ਅੱਜ ਸਰਬ ਪਾਰਟੀ ਮੀਟਿੰਗ, ਸਰਹੱਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ 'ਤੇ ਚਰਚਾ

ਸਰਕਾਰ ਦਾ ਉਦੇਸ਼ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੈ। ਪਾਕਿਸਤਾਨ ਵਿੱਚ ਸਥਿਤ ਅੱਤਵਾਦੀ ਕੇਂਦਰਾਂ ਨੂੰ ਢਾਹ ਦੇਣ ਤੋਂ ਬਾਅਦ, ਸਾਰੀਆਂ ਪਾਰਟੀਆਂ ਨੇ ਫੌਜ ਦੇ ਇਸ ਆਪ੍ਰੇਸ਼ਨ ਦਾ ਸਮਰਥਨ ਕੀਤਾ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਮੁਖੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ।

Share:

ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ, ਕੇਂਦਰ ਸਰਕਾਰ ਨੇ ਵੀਰਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਸਾਰੀਆਂ ਧਿਰਾਂ ਨੂੰ ਪਾਕਿਸਤਾਨ ਵਿਰੁੱਧ ਭਾਰਤ ਦੇ ਫੌਜੀ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਹੱਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ। ਦੱਸ ਦਈਏ ਕਿ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਭਾਰਤ ਨੇ ਪੀਓਕੇ ਸਥਿਤ ਅੱਤਵਾਦੀਆਂਤੇ 9 ਟਿਕਾਣਿਆਂ ਤੇ ਏਅਰ ਸਟ੍ਰਾਈਕ ਕੀਤੀ ਜਿਸ ਵਿੱਚ ਕਰੀਬ 100 ਅੱਤਵਾਦੀ ਮਾਰੇ ਗਏ। ਇਸ ਪੂਰੇ ਅਪ੍ਰੇਸ਼ਨ ਨੂੰ ਅਪ੍ਰੇਸ਼ਨ ਸਿੰਦੂਰ ਦਾ ਨਾਮ ਦਿੱਤਾ ਗਿਆ।

ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਮੁਖੀਆਂ ਨੂੰ ਬੁਲਾਇਆ

ਸਰਕਾਰ ਦਾ ਉਦੇਸ਼ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੈ। ਪਾਕਿਸਤਾਨ ਵਿੱਚ ਸਥਿਤ ਅੱਤਵਾਦੀ ਕੇਂਦਰਾਂ ਨੂੰ ਢਾਹ ਦੇਣ ਤੋਂ ਬਾਅਦ, ਸਾਰੀਆਂ ਪਾਰਟੀਆਂ ਨੇ ਫੌਜ ਦੇ ਇਸ ਆਪ੍ਰੇਸ਼ਨ ਦਾ ਸਮਰਥਨ ਕੀਤਾ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਮੁਖੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ।

ਰਾਹੁਲ ਗਾਂਧੀ ਵੀ ਹੋ ਸਕਦੇ ਹਨ ਮੌਜੂਦ

ਇਸ ਮੀਟਿੰਗ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ, ਜਦੋਂ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਸਮੇਤ ਹੋਰ ਮੰਤਰੀ ਵੀ ਮੌਜੂਦ ਰਹਿਣਗੇ। ਵਿਰੋਧੀ ਧਿਰ ਵੱਲੋਂ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਵੀ ਮੌਜੂਦ ਹੋਣ ਦੀ ਖ਼ਬਰ ਹੈ।
ਜੇਡੀਯੂ ਦੇ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਨੇ ਕਿਹਾ ਕਿ ਸੱਤਾਧਾਰੀ ਅਤੇ ਵਿਰੋਧੀ ਪਾਰਟੀਆਂ ਦੇ ਸਾਰੇ ਪ੍ਰਮੁੱਖ ਆਗੂ ਮੀਟਿੰਗ ਵਿੱਚ ਹਿੱਸਾ ਲੈਣਗੇ। ਕਿਰਨ ਰਿਜਿਜੂ ਨੇ ਆਪਣੇ ਐਕਸ ਪਲੇਟਫਾਰਮ 'ਤੇ ਸੰਸਦ ਕੰਪਲੈਕਸ ਸਥਿਤ ਕਮੇਟੀ ਰੂਮ ਵਿੱਚ ਸਵੇਰੇ 11 ਵਜੇ ਪ੍ਰਸਤਾਵਿਤ ਇਸ ਸਰਬ-ਪਾਰਟੀ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਨਵੀਂ ਦਿੱਲੀ ਵਿੱਚ ਹੋਵੇਗੀ ਮੀਟਿੰਗ

ਉਨ੍ਹਾਂ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ 8 ਮਈ ਨੂੰ ਨਵੀਂ ਦਿੱਲੀ ਵਿੱਚ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ, ਤਾਂ ਜੋ ਰਾਸ਼ਟਰੀ ਸੁਰੱਖਿਆ 'ਤੇ ਚਰਚਾ ਕੀਤੀ ਜਾ ਸਕੇ। ਇਸ ਤੋਂ ਪਹਿਲਾਂ 22 ਅਪ੍ਰੈਲ ਨੂੰ ਜਦੋਂ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਹੋਇਆ ਸੀ, ਤਾਂ ਕੇਂਦਰ ਸਰਕਾਰ ਨੇ ਅਗਲੇ ਦਿਨ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ ਅਤੇ ਸਾਰੇ ਪ੍ਰਮੁੱਖ ਨੇਤਾਵਾਂ ਨੂੰ ਦੇਸ਼ ਦੀ ਸੁਰੱਖਿਆ ਅਤੇ ਅਗਲੇ ਕਦਮ ਬਾਰੇ ਜਾਣਕਾਰੀ ਦਿੱਤੀ ਸੀ।

ਇਹ ਵੀ ਪੜ੍ਹੋ