ਤੁਰਕੀ ਲਈ ਮਹਿੰਗਾ ਸਾਬਤ ਹੋ ਰਿਹਾ ਹੈ ਪਾਕਿਸਤਾਨ ਦਾ ਸਮਰਥਨ, IIT ਬੰਬੇ ਨੇ ਸਾਰੇ ਸਮਝੌਤੇ ਕੀਤੇ ਰੱਦ

ਆਈਆਈਟੀ ਬੰਬੇ ਨੇ ਟਵਿੱਟਰ 'ਤੇ ਲਿਖਿਆ, "ਤੁਰਕੀ ਨਾਲ ਮੌਜੂਦਾ ਭੂ-ਰਾਜਨੀਤਿਕ ਸਥਿਤੀ ਨੂੰ ਦੇਖਦੇ ਹੋਏ, ਆਈਆਈਟੀ ਬੰਬੇ ਨੇ ਤੁਰਕੀ ਦੀਆਂ ਯੂਨੀਵਰਸਿਟੀਆਂ ਨਾਲ ਕੀਤੇ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।"

Share:

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਦਾ ਸਮਰਥਨ ਕਰਕੇ ਤੁਰਕੀ ਨੇ ਆਪਣੇ ਲਈ ਮੁਸਿਬਲ ਪੱਲੇ ਪਾ ਲਈ ਹੈ। ਭਾਰਤ ਵਿੱਚ ਤੁਰਕਾਂ ਲਈ ਕਮਾਈ ਦੇ ਸਾਰੇ ਮੌਕੇ ਇੱਕ ਤੋਂ ਬਾਅਦ ਇੱਕ ਬੰਦ ਹੁੰਦੇ ਜਾ ਰਹੇ ਹਨ। ਏਅਰਲਾਈਨਾਂ ਤੋਂ ਲੈ ਕੇ ਆਈਆਈਟੀ ਤੱਕ, ਤੁਰਕੀ ਕੰਪਨੀਆਂ ਅਤੇ ਸੰਸਥਾਵਾਂ ਨਾਲ ਕੀਤੇ ਗਏ ਸਮਝੌਤੇ ਰੱਦ ਕੀਤੇ ਜਾ ਰਹੇ ਹਨ। ਹੁਣ ਇਸ ਸੂਚੀ ਵਿੱਚ IIT Bombay  ਦਾ ਨਾਮ ਵੀ ਸ਼ਾਮਲ ਹੋ ਗਿਆ ਹੈ।
ਆਈਆਈਟੀ ਬੰਬੇ ਨੇ ਤੁਰਕੀ ਦੀ ਇੱਕ ਯੂਨੀਵਰਸਿਟੀ ਨਾਲ ਕੀਤੇ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਹੈ। ਆਈਆਈਟੀ ਬੰਬੇ ਨੇ ਐਕਸ 'ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਆਈਆਈਟੀ ਬੰਬੇ ਨੇ ਦਿੱਤੀ ਜਾਣਕਾਰੀ

ਆਈਆਈਟੀ ਬੰਬੇ ਨੇ ਟਵਿੱਟਰ 'ਤੇ ਲਿਖਿਆ, "ਤੁਰਕੀ ਨਾਲ ਮੌਜੂਦਾ ਭੂ-ਰਾਜਨੀਤਿਕ ਸਥਿਤੀ ਨੂੰ ਦੇਖਦੇ ਹੋਏ, ਆਈਆਈਟੀ ਬੰਬੇ ਨੇ ਤੁਰਕੀ ਦੀਆਂ ਯੂਨੀਵਰਸਿਟੀਆਂ ਨਾਲ ਕੀਤੇ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।" ਆਈਆਈਟੀ ਬੰਬੇ ਤੋਂ ਪਹਿਲਾਂ, ਆਈਆਈਟੀ ਰੁੜਕੀ ਨੇ ਵੀ ਤੁਰਕੀ ਨਾਲ ਅਕਾਦਮਿਕ ਸਮਝੌਤਾ ਖਤਮ ਕਰ ਦਿੱਤਾ ਸੀ। ਇਸ ਤੋਂ ਇਲਾਵਾ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ), ਜਾਮੀਆ ਮਿਲੀਆ ਇਸਲਾਮੀਆ ਅਤੇ ਪ੍ਰਾਈਵੇਟ ਯੂਨੀਵਰਸਿਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਵੀ ਤੁਰਕੀ ਅਤੇ ਅਜ਼ਰਬਾਈਜਾਨ ਦੀਆਂ ਯੂਨੀਵਰਸਿਟੀਆਂ ਨਾਲ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਹੈ।

LPU ਅਤੇ CU ਨੇ ਵੀ ਸਮੌਝਤੇ ਕੀਤੇ ਰੱਦ

ਪਹਿਲਾਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਫਿਰ ਚੰਡੀਗੜ੍ਹ ਯੂਨੀਵਰਸਿਟੀ ਨੇ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਸਮਝੌਤਾ ਤੋੜ ਦਿੱਤਾ । ਚੰਡੀਗੜ੍ਹ ਯੂਨੀਵਰਸਿਟੀ ਨੇ ਦੋਵਾਂ ਦੇਸ਼ਾਂ ਦੀਆਂ 23 ਯੂਨੀਵਰਸਿਟੀਆਂ ਨਾਲ ਕੀਤਾ ਸਮਝੌਤਾ ਤੋੜ ਦਿੱਤਾ ਹੈ।
ਇਸ ਤੋਂ ਪਹਿਲਾਂ, ਐਲਪੀਯੂ ਨੇ ਰਾਸ਼ਟਰੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਦਸਤਖਤ ਕੀਤੇ ਸਾਰੇ ਸਮਝੌਤਿਆਂ ਨੂੰ ਖਤਮ ਕਰ ਦਿੱਤਾ ਸੀ। ਯੂਨੀਵਰਸਿਟੀ ਨੇ ਹਾਲ ਹੀ ਵਿੱਚ ਭੂ-ਰਾਜਨੀਤਿਕ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ, ਤੁਰਕੀ ਅਤੇ ਅਜ਼ਰਬਾਈਜਾਨ ਦੀਆਂ ਸੰਸਥਾਵਾਂ ਨਾਲ ਅਧਿਕਾਰਤ ਤੌਰ 'ਤੇ ਛੇ ਵਿਦਿਅਕ ਸਾਂਝੇਦਾਰੀਆਂ ਨੂੰ ਖਤਮ ਕਰ ਦਿੱਤਾ ਹੈ।

ਵਪਾਰੀ ਨਿਵੇਸ਼ ਕਰਨ ਤੋਂ ਪਿੱਛੇ ਹਟੇ

ਪੰਜਾਬ ਦੇ ਵਪਾਰੀਆਂ ਨੂੰ ਵੀ ਤੁਰਕੀ ਨੂੰ ਵੱਡਾ ਝਟਕਾ ਦਿੱਤਾ। ਨਿਵੇਸ਼ ਕਰਨ ਤੋਂ ਇਨਕਾਰ ਕਰ ਦਿੱਤਾ। ਹਿਮਾਚਲ ਦੇ ਸੇਬ ਵਪਾਰੀਆਂ ਨੇ ਤੁਰਕੀ ਤੋਂ ਸੇਬਾਂ ਦੀ ਦਰਾਮਦ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਤੁਰਕੀਏ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ।

ਇਹ ਵੀ ਪੜ੍ਹੋ