Courtesy: X@loksabhaspeaker
ਨਵੀਂ ਦਿੱਲੀ: ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਰਵਾਇਤੀ ‘ਐਟ ਹੋਮ’ ਰਿਸੈਪਸ਼ਨ ਦਾ ਆਯੋਜਨ ਕੀਤਾ, ਜਿਸ ਵਿੱਚ ਦੇਸ਼ ਦੀਆਂ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖਸ਼ੀਅਤਾਂ ਨੇ ਆਪਣੀ ਮੌਜੂਦਗੀ ਦਰਜ ਕਰਾਈ। ਇਸ ਵਿਸ਼ੇਸ਼ ਸਮਾਗਮ ਦੀ ਸ਼ੁਰੂਆਤ ਵੰਦੇ ਮਾਤਰਮ ਅਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਸਮਾਰੋਹ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
लोक सभा अध्यक्ष श्री @ombirlakota आज स्वतंत्रता दिवस के अवसर पर राष्ट्रपति श्रीमती द्रौपदी मुर्मू द्वारा राष्ट्रपति भवन में आयोजित "At Home" reception में सम्मिलित हुए।@rashtrapatibhvn pic.twitter.com/S9QjONUjz0
— Lok Sabha Speaker (@loksabhaspeaker) August 15, 2026
‘ਐਟ ਹੋਮ’ ਰਿਸੈਪਸ਼ਨ ਵਿੱਚ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕੇਂਦਰੀ ਮੰਤਰੀਆਂ ਅਤੇ ਹੋਰ ਕਈ ਪ੍ਰਸਿਧ ਨੇਤਾ ਨਜ਼ਰ ਆਏ। ਸੁਪਰੀਮ ਕੋਰਟ ਦੇ ਮੁੱਖ ਨਿਆਂਧੀਸ਼ ਜਸਟਿਸ ਸੂਰਿਆਕਾਂਤ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਇਸ ਸਮਾਗਮ ਵਿੱਚ ਸ਼ਾਮਲ ਰਹੇ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਵੀ ਇਸ ਆਯੋਜਨ ਵਿੱਚ ਹਾਜ਼ਰ ਹੋਏ।
ਅਫਗਾਨੀਸਤਾਨ ਦੇ ਕਾਰਜਵਾਹਕ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਨੇ ਵੀ ਇਸ ਸਮਾਰੋਹ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਪੀਐਮ ਮੋਦੀ ਅਤੇ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਜ਼ਾਦੀ ਦਿਵਸ ਦੇ ਇਸ ਸਮਾਗਮ 'ਚ ਪਤਨੀ ਸਵਿਤਾ ਕੋਵਿੰਦ ਨਾਲ ਸ਼ਾਮਲ ਹੋਏ। ਇਸ ਤੋਂ ਇਲਾਵਾ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ।
ਕਸ਼ਮੀਰ ਦੇ ਪੈਰਾ ਕ੍ਰਿਕਟਰ ਆਮਿਰ ਹੁਸੈਨ ਲੋਨ ਨੂੰ ਵੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦ੍ਰੌਪਦੀ ਮੂਰਮੂ ਨੇ ਸੁਨੇਹਾ ਭੇਜਿਆ, ਜਿਨ੍ਹਾਂ ਨੇ ਬਚਪਨ ਵਿੱਚ ਇੱਕ ਹਾਦਸੇ ਵਿੱਚ ਆਪਣੇ ਦੋਵੇਂ ਹੱਥ ਖੋਹ ਦਿੱਤੇ ਸਨ।
ਕਿਉਂ ਆਯੋਜਿਤ ਕੀਤਾ ਜਾਂਦਾ ਹੈ ‘ਐਟ ਹੋਮ’ ਸਮਾਗਮ?
ਦੱਸ ਦੇਈਏ, ਰਾਸ਼ਟਰਪਤੀ ਵੱਲੋਂ ਆਯੋਜਿਤ ਇਹ ਸਾਲਾਨਾ ‘ਐਟ ਹੋਮ’ ਸਮਾਗਮ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਇਕੱਠੇ ਲਿਆਉਣ ਦਾ ਮੌਕਾ ਹੁੰਦਾ ਹੈ। ਇਸ ਵਿੱਚ ਆਮ ਤੌਰ ’ਤੇ ਜਨ ਸੇਵਾ, ਰੱਖਿਆ, ਖੇਡਾਂ, ਸਿਨੇਮਾ, ਕਲਾ ਅਤੇ ਹੋਰ ਖੇਤਰਾਂ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੇ ਲੋਕ ਸ਼ਾਮਲ ਹੁੰਦੇ ਹਨ।