menu-icon
Punjabi Story Line
  • Home
  • News
  • National
  • PM ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ JD ਵੈਂਸ ਨਾਲ ਫੋਨ 'ਤੇ ਕੀਤੀ ਗੱਲਬਾਤ, ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਮਜ਼ਬੂਤ ਕਰਨ 'ਤੇ ਹੋਈ ਚਰਚਾ

PM ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ JD ਵੈਂਸ ਨਾਲ ਫੋਨ 'ਤੇ ਕੀਤੀ ਗੱਲਬਾਤ, ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਮਜ਼ਬੂਤ ਕਰਨ 'ਤੇ ਹੋਈ ਚਰਚਾ

ਸ਼ਨੀਵਾਰ ਰਾਤ ਪੀਐਮ ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਗੱਲਬਾਤ ਹੋਈ। ਪੀਐਮ ਮੋਦੀ ਨੇ ਇਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਰਾਹੀ ਦਿੱਤੀ ਹੈ।

Date Updated Last Updated : 09 August 2026, 11:38 AM IST
Share:

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਦੇਰ ਰਾਤ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨਾਲ ਫੋਨ 'ਤੇ ਮਹੱਤਵਪੂਰਨ ਗੱਲਬਾਤ ਹੋਈ। ਇਸ ਦੌਰਾਨ ਦੋਵੇਂ ਆਗੂਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਆਗੂਆਂ ਵਿਚਾਲੇ ਇਹ ਗੱਲਬਾਤ ਅਜਿਹੇ ਸਮੇਂ ਹੋਈ ਜਦੋਂ ਅਮਰੀਕੀ ਸੈਨੇਟ ਨੇ ਰੂਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਵਾਲਾ ਬਿੱਲ ਪਾਸ ਕੀਤਾ ਹੈ। ਬਿੱਲ ਵਿੱਚ ਰੂਸ ਤੋਂ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ 'ਤੇ ਭਾਰੀ ਟੈਰਿਫ ਲਗਾਉਣ ਦੀ ਗੱਲ ਕਹੀ ਗਈ ਹੈ, ਜਿਸ ਵਿੱਚ ਭਾਰਤ ਦਾ ਨਾਂਅ ਵੀ ਸ਼ਾਮਲ ਹੈ। ਹਾਲਾਂਕਿ, ਇਸ ਗੱਲਬਾਤ ਦੌਰਾਨ ਪੀਐਮ ਮੋਦੀ ਨੇ ਇਸ ਵਿਸ਼ੇ 'ਤੇ ਕੋਈ ਗੱਲਬਾਤ ਨਹੀਂ ਕੀਤੀ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਰਾਹੀਂ ਫੋਨ 'ਤੇ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ''ਉਨ੍ਹਾਂ ਨੂੰ ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਦਾ ਫ਼ੋਨ ਆਇਆ ਸੀ। ਅਸੀਂ ਮੁੱਖ ਖੇਤਰਾਂ ਵਿੱਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਜੇ.ਡੀ. ਵੈਂਸ ਨੂੰ ਉਨ੍ਹਾਂ ਦੇ ਪੁੱਤਰ ਦੇ ਜਨਮ 'ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਵੈਂਸ ਦੀ ਪਤਨੀ ਅਤੇ ਅਮਰੀਕਾ ਦੀ 'ਸੈਕੰਡ ਲੇਡੀ' ਨੂੰ ਵੀ ਗਰਮਜੋਸ਼ੀ ਨਾਲ ਸ਼ੁਭਕਾਮਨਾਵਾਂ ਦਿੱਤੀਆਂ।''

 

 

ਭਾਰਤ-ਅਮਰੀਕਾ ਸਬੰਧਾਂ ਵਿੱਚ ਹੋਈ ਪ੍ਰਗਤੀ 'ਤੇ ਚਰਚਾ

ਦੋਵੇਂ ਆਗੂਆਂ ਵਿਚਾਲੇ ਫੋਨ 'ਤੇ ਹੋਈ ਗੱਲਬਾਤ ਸੰਬੰਧੀ ਇੱਕ ਪ੍ਰੈਸ ਰਿਲੀਜ ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉਪ-ਰਾਸ਼ਟਰਪਤੀ ਵੈਂਸ ਨੇ ਭਾਰਤ-ਅਮਰੀਕਾ ਸਬੰਧਾਂ ਵਿੱਚ ਹੋਈ ਪ੍ਰਗਤੀ 'ਤੇ ਚਰਚਾ ਕੀਤੀ। ਦੋਵੇਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀ ਗੱਲਬਾਤ 'ਤੇ ਸੰਤੁਸ਼ਟੀ ਪ੍ਰਗਟ ਕੀਤੀ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਦੋਵੇਂ ਆਗੂ ਵਪਾਰ, ਰੱਖਿਆ, ਉੱਭਰਦੀਆਂ ਤਕਨਾਲੋਜੀਆਂ, ਊਰਜਾ ਸੁਰੱਖਿਆ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ 'ਤੇ ਸਹਿਮਤ ਹੋਏ।

ਹਾਲਾਂਕਿ, ਜੇਡੀ ਵੈਂਸ ਵੱਲੋਂ ਅਜੇ ਤੱਕ ਸੋਸ਼ਲ ਮੀਡੀਆ 'ਤੇ ਇਸ ਫ਼ੋਨ ਗੱਲਬਾਤ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।


ਆਪਰੇਸ਼ਨ ਸਿੰਦੂਰ ਤੋਂ ਬਾਅਦ ਹੋਈ ਵੈਂਸ ਨਾਲ ਗੱਲਬਾਤ

PM ਮੋਦੀ ਅਤੇ ਜੇ.ਡੀ. ਵੈਂਸ ਵਿਚਾਲੇ ਇਹ ਗੱਲਬਾਤ ਆਪਰੇਸ਼ਨ ਸਿੰਦੂਰ ਤੋਂ ਬਾਅਦ ਹੋਈ ਹੈ। ਦੋਵੇਂ ਆਗੂਆਂ ਵਿਚਾਲੇ ਆਖਰੀ ਬਾਰ ਫੋਨ 'ਤੇ ਗੱਲਬਾਤ ਮਈ 2025 ਵਿੱਚ ਜਨਤਕ ਤੌਰ 'ਤੇ ਸਾਹਮਣੇ ਆਈ ਸੀ। ਉਸ ਸਮੇਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਕਾਰ 'ਆਪਰੇਸ਼ਨ ਸਿੰਦੂਰ' ਚਰਚਾ ਵਿੱਚ ਸੀ। ਪੀਐਮ ਮੋਦੀ ਨੇ ਬਾਅਦ ਵਿੱਚ ਲੋਕ ਸਭਾ ਵਿੱਚ ਉਸ ਸਮੇਂ ਜੇ.ਡੀ. ਵੈਂਸ ਨਾਲ ਹੋਈ ਗੱਲਬਾਤ ਦਾ ਜ਼ਿਕਰ ਕੀਤਾ ਸੀ ਅਤੇ ਹੁਣ ਲੰਬੇ ਅੰਤਰਾਲ ਤੋਂ ਬਾਅਦ ਦੋਵੇਂ ਆਗੂਆਂ ਵਿਚਾਲੇ ਮੁੜ ਫੋਨ 'ਤੇ ਗੱਲਬਾਤ ਹੋਈ ਹੈ।


FCRA ਬਿੱਲ ਨੂੰ ਲੈ ਕੇ ਅਮਰੀਕੀ ਸੰਸਦ ਨੇ ਜਤਾਈ ਸੀ ਚਿੰਤਾ


ਫੋਨ 'ਤੇ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਭਾਰਤ ਦੇ ਵਿਦੇਸ਼ੀ ਫੰਡਿੰਗ ਨਾਲ ਜੁੜੇ ਕਾਨੂੰਨਾਂ ਵਿੱਚ ਪ੍ਰਸਤਾਵਿਤ ਤਬਦੀਲੀਆਂ ਨੂੰ ਲੈ ਕੇ ਅਮਰੀਕਾ ਦੇ ਇੱਕ ਸੰਸਦ ਨੇ ਪ੍ਰਗਟਾਈ ਗਈ ਸੀ। ਅਮਰੀਕੀ ਸੰਸਦ ਮੈਂਬਰ ਰਾਈਲੀ ਮੂਰ ਨੇ ਭਾਰਤ ਦੇ  FCRA ਨਾਲ ਸਬੰਧਤ ਪ੍ਰਸਤਾਵਿਤ ਬਦਲਾਵਾਂ 'ਤੇ ਦਾਅਵਾ ਕੀਤਾ ਸੀ ਕਿ ਇਹ ਬਦਲਾਅ ਚਰਚਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਉਨ੍ਹਾਂ ਨੇ ਇਸ ਕਦਮ ਨੂੰ ਈਸਾਈਆਂ ਵਿਰੁੱਧ ਨਿਰਦੇਸ਼ਿਤ ਦੱਸਿਆ ਸੀ।
 
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਰਾਈਲੀ ਮੂਰ ਦੇ ਇਸ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ ਆਪਣੇ ਕਾਨੂੰਨਾਂ ਵਿੱਚ ਸੋਧ ਕਰਨਾ ਦੇਸ਼ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਸੀ ਕਿ ਵਿਦੇਸ਼ੀ ਫੰਡਿੰਗ ਨੂੰ ਨਿਯਮਤ ਕਰਨ ਲਈ ਸਿਰਫ਼ ਭਾਰਤ ਵਿੱਚ ਹੀ ਕਾਨੂੰਨੀ ਪ੍ਰਬੰਧ ਨਹੀਂ ਹਨ। ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਵਿਦੇਸ਼ਾਂ ਤੋਂ ਮਿਲਣ ਵਾਲੀ ਵਿੱਤੀ ਸਹਾਇਤਾ ਅਤੇ ਫੰਡਿੰਗ ਨੂੰ ਨਿਯੰਤਰਿਤ ਕਰਨ ਲਈ ਵੱਖ-ਵੱਖ ਕਾਨੂੰਨ ਅਤੇ ਨਿਯਮ ਮੌਜੂਦ ਹਨ।

ਅਜਿਹੇ ਮਾਹੌਲ ਵਿੱਚ PM ਮੋਦੀ ਅਤੇ ਜੇ.ਡੀ. ਵੈਂਸ ਵਿਚਾਲੇ ਹੋਈ ਫੋਨ ਗੱਲਬਾਤ ਨੂੰ ਭਾਰਤ-ਅਮਰੀਕਾ ਸਬੰਧਾਂ ਦੇ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੋਵੇਂ ਆਗੂਆਂ ਨੇ ਸਾਂਝੇ ਰਣਨੀਤਕ ਹਿੱਤਾਂ ਨਾਲ ਜੁੜੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਅੱਗੇ ਵਧਾਉਣ 'ਤੇ ਗੱਲ ਕੀਤੀ।


 

Recent News