menu-icon
Punjabi Story Line
  • Home
  • News
  • National
  • ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪੀਐਮ ਮੋਦੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪੀਐਮ ਮੋਦੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਜੁਲਾਈ ਨੂੰ ਆਸਟ੍ਰੇਲੀਆ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸੋਸ਼ਲ ਮੀਡੀਆ ਤੇ ਮਿਲੀ ਇਸ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ ਤੇ ਜਾਂਚ ਸ਼ੁਰੂ ਹੋ ਗਈ ਹੈ।

Date Updated Last Updated : 05 July 2026, 09:48 AM IST
Share:

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਜੁਲਾਈ ਨੂੰ ਆਸਟ੍ਰੇਲੀਆ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਅਲਰਟ 'ਤੇ ਹਨ। ਆਸਟ੍ਰੇਲੀਆਈ ਸੰਘੀ ਪੁਲਿਸ (ਏਐਫਪੀ) ਨੇ ਮੈਲਬੌਰਨ ਵਿੱਚ ਹੋਣ ਵਾਲੇ 'ਮੈਲਬੌਰਨ ਮੀਟਸ ਮੋਦੀ' ਪ੍ਰੋਗਰਾਮ ਦੇ ਸੰਬੰਧ ਵਿੱਚ ਸੋਸ਼ਲ ਮੀਡੀਆ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ।

 
ਫੇਸਬੁੱਕ 'ਤੇ ਮਿਲੀ  ਧਮਕੀ

ਆਸਟ੍ਰੇਲੀਆਈ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਧਮਕੀ ਮੈਲਬੌਰਨ ਦੇ ਮਾਰਵਲ ਸਟੇਡੀਅਮ ਵਿੱਚ ਕਮਿਊਨਿਟੀ ਪ੍ਰੋਗਰਾਮ ਦਾ ਪ੍ਰਚਾਰ ਕਰਨ ਵਾਲੀ ਇੱਕ ਫੇਸਬੁੱਕ ਪੋਸਟ ਦੇ ਤਹਿਤ ਦਿੱਤੀ ਗਈ ਸੀ। ਇਸ ਸਮਾਗਮ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਆਸਟ੍ਰੇਲੀਆ ਫੇਰੀ ਦਾ ਇੱਕ ਮੁੱਖ ਹਿੱਸਾ ਮੰਨਿਆ ਜਾਂਦਾ ਹੈ। ਇਹ ਸਮਾਗਮ ਪ੍ਰਧਾਨ ਮੰਤਰੀ ਮੋਦੀ ਦੇ ਆਸਟ੍ਰੇਲੀਆ ਦੌਰੇ ਦਾ ਸਭ ਤੋਂ ਮਹੱਤਵਪੂਰਨ ਜਨਤਕ ਪ੍ਰੋਗਰਾਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਮੂਲ ਦੇ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਰਿਪੋਰਟਾਂ ਮੁਤਾਬਕ, 'ਅਬੂ ਮੁਸਤਫਾ' ਨਾਮ ਦੇ ਇੱਕ ਫੇਸਬੁੱਕ ਅਕਾਊਂਟ ਤੋਂ ਕੀਤੀ ਧਮਕੀ ਦਿੱਤੀ ਗਈ, ਜਿਸ ਵਿੱਚ ਲਿਖਿਆ ਗਿਆ ਕਿ ਸਟੇਡੀਅਮ ਦੀ ਛੱਤ ਬੰਦ ਰੱਖੀ ਜਾਵੇ, ਨਹੀਂ ਤਾਂ ਪ੍ਰਧਾਨ ਮੰਤਰੀ ਆਪਣੀ ਮੌਤ ਵੱਲ ਆ ਰਹੇ ਹਨ। ਇਹ ਟਿੱਪਣੀ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਮਾਮਲਾ ਆਸਟ੍ਰੇਲੀਅਨ ਫੈਡਰਲ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਸੁਰੱਖਿਆ ਏਜੰਸੀਆਂ ਅਲਰਟ

ਸੁਰੱਖਿਆ ਏਜੰਸੀਆਂ ਨੇ ਸੋਸ਼ਲ ਮੀਡੀਆ ਪੋਸਟ ਨਾਲ ਜੁੜੇ ਆਈਪੀ ਐਡਰੈੱਸ ਦੀ ਪਛਾਣ ਕਰ ਲਈ ਹੈ ਅਤੇ ਹੁਣ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਟਿੱਪਣੀ ਕਿਸ ਵਿਅਕਤੀ ਨੇ ਕੀਤੀ ਅਤੇ ਇਸ ਦੇ ਪਿੱਛੇ ਕੀ ਮਕਸਦ ਸੀ। ਜਾਂਚ ਅਧਿਕਾਰੀ ਇਹ ਵੀ ਪਤਾ ਲਗਾ ਰਹੇ ਹਨ ਕਿ ਕੀ ਇਸ ਮਾਮਲੇ ਵਿੱਚ ਆਸਟ੍ਰੇਲੀਆ ਦੇ ਕਿਸੇ ਅਪਰਾਧਿਕ ਕਾਨੂੰਨ ਦੀ ਉਲੰਘਣਾ ਹੋਈ ਹੈ ਜਾਂ ਨਹੀਂ।

ਹਾਲਾਂਕਿ, ਆਸਟ੍ਰੇਲੀਅਨ ਫੈਡਰਲ ਪੁਲਿਸ ਨੇ ਜਾਂਚ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ, ਪਰ ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਕਿਸੇ ਵੀ ਵਿਦੇਸ਼ੀ ਰਾਸ਼ਟਰ ਪ੍ਰਮੁੱਖ ਜਾਂ ਸਰਕਾਰ ਦੇ ਮੁਖੀ ਨੂੰ ਦਿੱਤੀ ਗਈ ਧਮਕੀ ਨੂੰ ਆਸਟ੍ਰੇਲੀਆ ਦੀਆਂ ਸੁਰੱਖਿਆ ਏਜੰਸੀਆਂ ਬਹੁਤ ਗੰਭੀਰਤਾ ਨਾਲ ਲੈਂਦੀਆਂ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਕਈ ਏਜੰਸੀਆਂ ਕੋਲ ਹੋਵੇਗੀ। ਇਸ ਵਿੱਚ ਆਸਟ੍ਰੇਲੀਅਨ ਫੈਡਰਲ ਪੁਲਿਸ, ਸੂਬਾਈ ਪੁਲਿਸ ਬਲ ਅਤੇ ਵਿਸ਼ੇਸ਼ ਸੁਰੱਖਿਆ ਇਕਾਈਆਂ ਸ਼ਾਮਲ ਰਹਿਣਗੀਆਂ। ਸਾਰੇ ਪ੍ਰੋਗਰਾਮਾਂ ਦੀ ਸੁਰੱਖਿਆ ਦਾ ਮੁੜ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਹਰ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ।

ਆਪਣੇ ਆਸਟ੍ਰੇਲੀਆ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰੀ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ ਆਸਟ੍ਰੇਲੀਆ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਨੂੰ ਵੀ ਸੰਬੋਧਨ ਕਰਨਗੇ। ਮੈਲਬੌਰਨ ਵਿੱਚ ਹੋਣ ਵਾਲਾ ਇਹ ਸਮਾਗਮ ਇਸ ਦੌਰੇ ਦਾ ਇੱਕ ਮੁੱਖ ਆਕਰਸ਼ਣ ਮੰਨਿਆ ਜਾ ਰਿਹਾ ਹੈ।

ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀਆਂ। ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਦਾ ਦੌਰਾ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਵੇ।

 

 

Recent News