menu-icon
Punjabi Story Line
  • Home
  • News
  • National
  • ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇਈ ਤਾਕਾਇਚੀ ਨਾਲ ਮੁਲਾਕਾਤ ਕਰਨਗੇ ਪੀਐਮ ਮੋਦੀ, ਮਹੱਤਵਪੂਰਨ ਮੁੱਦਿਆਂ ‘ਤੇ ਹੋਵੇਗੀ ਚਰਚਾ  

ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇਈ ਤਾਕਾਇਚੀ ਨਾਲ ਮੁਲਾਕਾਤ ਕਰਨਗੇ ਪੀਐਮ ਮੋਦੀ, ਮਹੱਤਵਪੂਰਨ ਮੁੱਦਿਆਂ ‘ਤੇ ਹੋਵੇਗੀ ਚਰਚਾ  

ਪੀਐਮ ਨਰਿੰਦਰ ਮੋਦੀ ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦੌਰਾਨ, ਦੋਵੇਂ ਆਗੂ 16ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਬੈਠਕ ਦਾ ਇੱਕ ਮਹੱਤਵਪੂਰਨ ਏਜੰਡਾ ਸੈਮੀਕੰਡਕਟਰ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਬਣਾਉਣਾ ਹੋਵੇਗਾ।

Date Updated Last Updated : 02 July 2026, 10:09 AM IST
Share:

ਨਵੀਂ ਦਿੱਲੀ: ਜਾਪਾਨੀ ਪ੍ਰਧਾਨ ਮੰਤਰੀ ਸਨੇਈ ਤਾਕਾਇਚੀ ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਅੱਜ, ਆਪਣੀ ਫੇਰੀ ਦੇ ਦੂਜੇ ਦਿਨ, ਉਹ ਹੈਦਰਾਬਾਦ ਵਿੱਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਵਿੱਚ ਦੋਵੇਂ ਪ੍ਰਧਾਨਮੰਤਰੀ ਅਹਿਮ ਦੁਵੱਲੀ ਗੱਲਬਾਤ ਕਰਨਗੇ। ਇਸ ਦੌਰੇ ਦੌਰਾਨ ਦੋਵੇਂ ਆਗੂ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ, ਜਿੱਥੇ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ, ਆਰਥਿਕ ਅਤੇ ਤਕਨੀਕੀ ਸਾਂਝ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਚਾਰ ਕੀਤਾ ਜਾਵੇਗਾ।

 

ਭਵਿੱਖ ਵਿੱਚ ਸਹਿਯੋਗ ਦੇ ਨਵੇਂ ਮੌਕਿਆਂ 'ਤੇ ਕਰਨਗੇ ਚਰਚਾ 

 

ਇਸ ਉੱਚ ਪੱਧਰੀ ਮੀਟਿੰਗ ਦੌਰਾਨ ਭਾਰਤ ਅਤੇ ਜਾਪਾਨ ਆਪਣੇ ਮੌਜੂਦਾ ਦੁਵੱਲੇ ਸਬੰਧਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਹਿਯੋਗ ਦੇ ਨਵੇਂ ਮੌਕਿਆਂ 'ਤੇ ਵੀ ਵਿਸਥਾਰ ਨਾਲ ਚਰਚਾ ਕਰਨਗੇ। ਇਸ ਤੋਂ ਇਲਾਵਾ ਦੋਵੇਂ ਨੇਤਾ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ, ਇੰਡੋ-ਪੈਸੀਫਿਕ ਖੇਤਰ ਦੀ ਸੁਰੱਖਿਆ ਅਤੇ ਆਪਸੀ ਹਿੱਤਾਂ ਨਾਲ ਜੁੜੇ ਵਿਸ਼ਿਆਂ 'ਤੇ ਵੀ ਵਿਚਾਰ-ਵਟਾਂਦਰਾ ਕਰਨਗੇ।

 

ਬੈਠਕ ਦਾ ਇੱਕ ਮਹੱਤਵਪੂਰਨ ਏਜੰਡਾ ਸੈਮੀਕੰਡਕਟਰ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਬਣਾਉਣਾ ਹੋਵੇਗਾ। ਦੋਵੇਂ ਦੇਸ਼ ਇਸ ਖੇਤਰ ਵਿੱਚ ਨਿਵੇਸ਼, ਉਤਪਾਦਨ ਅਤੇ ਤਕਨੀਕੀ ਸਹਿਯੋਗ ਵਧਾਉਣ ਲਈ ਨਵੇਂ ਕਦਮਾਂ 'ਤੇ ਵਿਚਾਰ ਕਰ ਸਕਦੇ ਹਨ। ਇਸ ਦੇ ਨਾਲ ਹੀ ਮਹੱਤਵਪੂਰਨ ਖਣਿਜ (Critical Minerals) ਅਤੇ ਫਾਰਮਾਸਿਊਟੀਕਲ ਉਦਯੋਗ ਵਿੱਚ ਸਾਂਝੇਦਾਰੀ ਨੂੰ ਵੀ ਅੱਗੇ ਵਧਾਉਣ 'ਤੇ ਧਿਆਨ ਦਿੱਤਾ ਜਾਵੇਗਾ, ਤਾਂ ਜੋ ਭਵਿੱਖ ਦੀ ਆਰਥਿਕ ਅਤੇ ਤਕਨੀਕੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਦੋਵੇਂ ਦੇਸ਼ਾਂ ਵਿਚਾਲੇ ਰੱਖਿਆ, ਵਪਾਰ, ਨਿਵੇਸ਼, ਬੁਨਿਆਦੀ ਢਾਂਚੇ ਦੇ ਵਿਕਾਸ, ਸਾਫ਼ ਊਰਜਾ, ਡਿਜ਼ੀਟਲ ਤਕਨਾਲੋਜੀ ਅਤੇ ਨਵੀਨਤਾ ਵਰਗੇ ਖੇਤਰਾਂ ਵਿੱਚ ਵੀ ਸਹਿਯੋਗ ਵਧਾਉਣ ਦੀ ਸੰਭਾਵਨਾ ਹੈ।

ਜਾਪਾਨੀ ਪ੍ਰਧਾਨ ਮੰਤਰੀ ਦਾ ਪਹਿਲਾ ਭਾਰਤੀ ਦੌਰਾ

ਖਾਸ ਗੱਲ ਇਹ ਹੈ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਦਾ ਇਹ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੈ। ਇਸ ਲਈ ਇਸ ਮੁਲਾਕਾਤ ਨੂੰ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਨਵੀਂ ਮਜ਼ਬੂਤੀ ਦੇਣ ਅਤੇ ਰਣਨੀਤਕ ਭਾਈਵਾਲੀ ਨੂੰ ਹੋਰ ਵਿਸਤਾਰ ਦੇਣ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
 

Recent News