MANMOHAN SINGH ਦੇ ਮੁਰੀਦ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬੋਲੇ, ਉਹ ਵਹੀਲਚੇਅਰ 'ਤੇ ਲੋਕਤੰਤਰ ਨੂੰ ਦੇਣ ਆਏ ਸਨ ਤਾਕਤ 

ਅਗਲੇ ਕੁਝ ਦਿਨਾਂ ਵਿੱਚ 58 ਸੰਸਦ ਮੈਂਬਰ RAJYA SABHA ਤੋਂ ਸੇਵਾਮੁਕਤ ਹੋ ਰਹੇ ਹਨ। ਇਨ੍ਹਾਂ ਸੰਸਦ ਮੈਂਬਰਾਂ ਦੇ ਵਿਦਾਇਗੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਰੇ ਸੰਸਦ ਮੈਂਬਰਾਂ ਨੂੰ ਮਨਮੋਹਨ ਸਿੰਘ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਤੇ ਉਮੀਦ ਕਰਦੇ ਹਾਂ ਕਿ ਉਹ ਸਾਨੂੰ ਅੱਗੇ ਵੀ ਆਪਣਾ ਕੀਮਤੀ ਮਾਰਗ ਦਰਸ਼ਨ ਦਿੰਦੇ ਰਹਿਣਗੇ। 

Share:

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ 'ਚ ਸੰਸਦ ਮੈਂਬਰਾਂ ਦੇ ਵਿਦਾਇਗੀ ਪ੍ਰੋਗਰਾਮ ਦੌਰਾਨ ਸਦਨ 'ਚ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਾਰੀਫ਼ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਭਾਵੇਂ ਸਾਡੇ ਵਿਚਕਾਰ ਵਿਚਾਰਧਾਰਕ ਮਤਭੇਦ ਹੋ ਸਕਦੇ ਹਨ ਪਰ ਉਨ੍ਹਾਂ ਦੇ ਕਈ ਕੰਮ ਹਨ ਜਿਨ੍ਹਾਂ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਹਨ। ਉਹ ਵ੍ਹੀਲਚੇਅਰ 'ਤੇ ਚੱਲ ਰਹੇ ਹਨ। ਪਰ ਇਸ ਤੋਂ ਬਾਅਦ ਵੀ ਉਹ ਕਈ ਵਾਰ ਸਦਨ ਵਿਚ ਆਏ।

ਇਸ ਦੌਰਾਨ ਕਈ ਮੌਕਿਆਂ 'ਤੇ ਜਦੋਂ ਵੋਟ ਪਾਉਣ ਦਾ ਸਮਾਂ ਆਇਆ ਤਾਂ ਉਹ ਵ੍ਹੀਲਚੇਅਰ 'ਤੇ ਸੰਸਦ ਭਵਨ 'ਚ ਆਏ ਅਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੇ ਨਾਲ ਹੀ ਉਹ ਰਾਸ਼ਟਰਪਤੀ ਚੋਣਾਂ ਦੌਰਾਨ ਵੀ ਵੋਟ ਪਾਉਣ ਆਏ ਸਨ। ਪੀਐਮ ਮੋਦੀ ਨੇ ਕਿਹਾ ਕਿ ਉਹ ਕਿਸੇ ਹੋਰ ਨੂੰ ਨਹੀਂ ਸਗੋਂ ਲੋਕਤੰਤਰ ਅਤੇ ਸਦਨ ਨੂੰ ਤਾਕਤ ਦੇਣ ਆਏ ਸਨ। 

 

ਸਾਰੇ ਸੰਸਦ ਮੈਂਬਰਾਂ ਨੂੰ ਮਨਮੋਹਨ ਸਿੰਘ ਤੋਂ ਸਿੱਖਣਾ ਚਾਹੀਦਾ ਹੈ-ਪ੍ਰਧਾਨਮੰਤਰੀ ਮੋਦੀ

ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਇੱਕ ਸੰਸਦ ਮੈਂਬਰ ਨੂੰ ਕਦੇ ਵੀ ਆਪਣੀ ਜ਼ਿੰਮੇਵਾਰੀ ਨਹੀਂ ਭੁੱਲਣੀ ਚਾਹੀਦੀ। ਭਾਵੇਂ ਤੁਸੀਂ ਕਿਸੇ ਵੀ ਸਥਿਤੀ ਵਿੱਚ ਹੋ, ਤੁਹਾਡੀ ਜ਼ਿੰਮੇਵਾਰੀ ਮੁੱਢਲੀ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਅੱਜ ਕਈ ਸੰਸਦ ਮੈਂਬਰ ਰਾਜ ਸਭਾ ਤੋਂ ਸੇਵਾਮੁਕਤ ਹੋ ਜਾਣਗੇ ਪਰ ਉਨ੍ਹਾਂ ਵਿੱਚੋਂ ਕੁਝ ਵਾਪਸ ਵੀ ਆਉਣਗੇ।

ਮੱਲਿਕਾਰਜੁਨ ਖੜਗੇ ਨੇ ਵੀ ਤਾਰੀਫ ਕੀਤੀ

ਇਸ ਤੋਂ ਬਾਅਦ ਆਪਣੇ ਸੇਵਾਮੁਕਤੀ ਦੇ ਭਾਸ਼ਣ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮਨਮੋਹਨ ਸਿੰਘ ਇਸ ਦੇਸ਼ ਦੇ ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਦੇਸ਼ ਨੇ ਸਭ ਤੋਂ ਵੱਧ ਵਿਕਾਸ ਦਰ ਹਾਸਲ ਕੀਤੀ। ਉਹ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਮਨਮੋਹਨ ਸਿੰਘ ਨੇ ਇਸ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ, ਜੋ ਹੋਰ ਕੋਈ ਨਹੀਂ ਦੇ ਸਕਦਾ।

ਇਹ ਵੀ ਪੜ੍ਹੋ