menu-icon
Punjabi Story Line
  • Home
  • News
  • National
  • ਬਹਾਦੁਰਗੜ੍ਹ 'ਚ ਵੱਡਾ ਐਨਕਾਊਂਟਰ! ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰ ਮਾਰ ਮੁਕਾਏ

ਬਹਾਦੁਰਗੜ੍ਹ 'ਚ ਵੱਡਾ ਐਨਕਾਊਂਟਰ! ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰ ਮਾਰ ਮੁਕਾਏ

ਮੰਗਲਵਾਰ ਦੇਰ ਰਾਤ ਬਹਾਦਰਗੜ੍ਹ-ਬਲੌਰ ਬਾਈਪਾਸ ਨੇੜੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੋ ਬਦਨਾਮ ਨਿਸ਼ਾਨੇਬਾਜ਼ ਮਾਰੇ ਗਏ।

Date Updated Last Updated : 05 July 2026, 12:06 PM IST
Share:

ਬਹਾਦੁਰਗੜ੍ਹ: ਹਰਿਆਣਾ ਦੇ ਬਹਾਦੁਰਗੜ੍ਹ-ਬਲੌਰ ਬਾਈਪਾਸ ਨੇੜੇ ਮੰਗਲਵਾਰ ਅੱਧੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ, ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਕਥਿਤ ਸ਼ੂਟਰ ਮਾਰੇ ਗਏ। ਇਹ ਕਾਰਵਾਈ ਹਰਿਆਣਾ ਪੁਲਿਸ ਦੀ ਐਸਟੀਐਫ, ਬਹਾਦੁਰਗੜ੍ਹ ਪੁਲਿਸ ਅਤੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵੱਲੋਂ ਸਾਂਝੇ ਆਪਰੇਸ਼ਨ ਤਹਿਤ ਕੀਤੀ ਗਈ।

 

ਪੁਲਿਸ ਅਨੁਸਾਰ ਮਾਰੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਪ੍ਰਵੇਸ਼, ਵਸਨੀਕ ਟਿੱਬਾ ਦਾਨਾਸ਼ੇਰ (ਹਿਸਾਰ), ਅਤੇ ਹਿਮਾਂਸ਼ੂ, ਵਸਨੀਕ ਜਾਖੋੜ ਖੇੜਾ ਵਜੋਂ ਹੋਈ ਹੈ। ਦੋਵੇਂ ਲੰਬੇ ਸਮੇਂ ਤੋਂ ਪੁਲਿਸ ਨੂੰ ਲੋੜੀਂਦੇ ਸਨ ਅਤੇ ਉਨ੍ਹਾਂ 'ਤੇ ਇੱਕ-ਇੱਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।

ਪੁਲਿਸ ਨੂੰ ਕਾਫ਼ੀ ਸਮੇਂ ਤੋਂ ਸੀ ਭਾਲ
ਜਾਂਚ ਏਜੰਸੀਆਂ ਮੁਤਾਬਕ, ਇਹ ਦੋਵੇਂ ਪਿਛਲੇ ਮਹੀਨੇ ਹਿਸਾਰ ਦੇ ਹਾਂਸੀ ਵਿੱਚ ਹੋਏ ਇੱਕ ਜਿਮ ਸੰਚਾਲਕ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਸਨ ਅਤੇ ਪੁਲਿਸ ਉਨ੍ਹਾਂ ਦੀ ਕਾਫ਼ੀ ਸਮੇਂ ਤੋਂ ਭਾਲ ਕਰ ਰਹੀ ਸੀ।

ਐਸਟੀਐਫ ਦੇ ਐਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਬਹਾਦੁਰਗੜ੍ਹ ਇਲਾਕੇ ਵਿੱਚ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਦਿੱਲੀ ਸਪੈਸ਼ਲ ਸੈੱਲ ਅਤੇ ਬਹਾਦੁਰਗੜ੍ਹ ਐਸਟੀਐਫ ਨੇ ਸਾਂਝਾ ਆਪਰੇਸ਼ਨ ਚਲਾਇਆ ਅਤੇ ਸ਼ੱਕੀ ਵਾਹਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

ਪੁਲਿਸ ਦਾ ਦਾਅਵਾ ਹੈ ਕਿ ਜਿਵੇਂ ਹੀ ਮੁਲਜ਼ਮਾਂ ਨੇ ਆਪਣੇ ਆਪ ਨੂੰ ਘਿਰਿਆ ਹੋਇਆ ਦੇਖਿਆ, ਉਨ੍ਹਾਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਦੋਵਾਂ ਪਾਸਿਆਂ ਤੋਂ ਕਰੀਬ 12 ਤੋਂ 13 ਰਾਊਂਡ ਗੋਲੀਆਂ ਚੱਲੀਆਂ, ਜਿਸ ਤੋਂ ਬਾਅਦ ਦੋਵੇਂ ਕਥਿਤ ਸ਼ੂਟਰ ਢੇਰ ਹੋ ਗਏ।

ਇੱਕ ਪੁਲਿਸ ਕਾਂਸਟੇਬਲ ਹੋਇਆ ਜਖ਼ਮੀ

ਮੁਕਾਬਲੇ ਦੌਰਾਨ ਇੱਕ ਪੁਲਿਸ ਕਾਂਸਟੇਬਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਅਤੇ ਬਾਅਦ ਵਿੱਚ ਬਿਹਤਰ ਇਲਾਜ ਲਈ ਉੱਚ ਸਿਹਤ ਕੇਂਦਰ ਰੈਫਰ ਕਰ ਦਿੱਤਾ ਗਿਆ।

ਪੁਲਿਸ ਨੇ ਇਹ ਵੀ ਦੱਸਿਆ ਕਿ ਮੁਲਜ਼ਮਾਂ ਨੇ ਕਾਰਵਾਈ ਦੌਰਾਨ ਚਾਰ ਪੁਲਿਸ ਮੁਲਾਜ਼ਮਾਂ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਵੱਲ ਗੋਲੀਆਂ ਚਲਾਈਆਂ। ਹਾਲਾਂਕਿ, ਚਾਰੇ ਪੁਲਿਸ ਕਰਮਚਾਰੀਆਂ ਨੇ ਬੁਲੇਟਪਰੂਫ ਜੈਕਟਾਂ ਪਹਿਨੀਆ ਸਨ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ ਅਤੇ ਕੋਈ ਵੱਡਾ ਨੁਕਸਾਨ ਨਹੀਂ ਹੋਇਆ।

ਘਟਨਾ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਕਾਬਲੇ ਨਾਲ ਜੁੜੇ ਸਾਰੇ ਤੱਥਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

Recent News