menu-icon
Punjabi Story Line
  • Home
  • News
  • National
  • 15 ਅਗਸਤ ਤੋਂ ਪਹਿਲਾਂ ਦਿੱਲੀ 'ਚ ਹਾਈ ਅਲਰਟ, ਸ਼ਹਿਰ ਵਿੱਚ ਲਗਾਏ ਗਏ 19 ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ

15 ਅਗਸਤ ਤੋਂ ਪਹਿਲਾਂ ਦਿੱਲੀ 'ਚ ਹਾਈ ਅਲਰਟ, ਸ਼ਹਿਰ ਵਿੱਚ ਲਗਾਏ ਗਏ 19 ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ

ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਿਚਾਲੇ ਦਿੱਲੀ ਪੁਲਿਸ ਨੇ ਕਈ ਮਹਤੱਵਪੂਰਨ ਸਥਾਨਾਂ 'ਤੇ 19 ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ ਲਗਾਏ ਗਏ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨੂੰ ਨਜ਼ਰਅੰਦਾਜ਼ ਨਾ ਕਰਨ।

Date Updated Last Updated : 11 August 2026, 12:58 PM IST
Share:

ਨਵੀਂ ਦਿੱਲੀ: 15 ਅਗਸਤ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹੈ। ਆਜ਼ਾਦੀ ਦਿਵਸ ਤੋਂ ਪੁਲਿਸ ਨੇ ਰਾਜਧਾਨੀ ਵਿੱਚ ਸੰਭਾਵਿਤ ਅੱਤਵਾਦੀ ਖਤਰਿਆਂ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭੀੜ ਵਾਲੇ ਇਲਾਕਿਆਂ, ਪ੍ਰਮੁੱਖ ਥਾਵਾਂ ਅਤੇ ਜਨਤਕ ਸਥਾਨਾਂ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਇਸ ਵਿਚਾਲੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਕਈ ਮਹਤੱਵਪੂਰਨ ਸਥਾਨਾਂ 'ਤੇ 19 ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਉਨ੍ਹਾਂ ਸ਼ੱਕੀ ਅੱਤਵਾਦੀਆਂ ਦੀਆਂ ਤਸਵੀਰਾਂ ਅਤੇ ਜਾਣਕਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੇ ਵੱਖ-ਵੱਖ ਅੱਤਵਾਦੀ ਸੰਗਠਨਾਂ ਨਾਲ ਸਬੰਧ ਹੋਣ ਦਾ ਦਾਅਵਾ ਕੀਤਾ ਗਿਆ ਹੈ।


ਇਹ ਹਨ ਮੋਸਟ ਵਾਂਟੇਡ ਅੱਤਵਾਦੀ

ਦਿੱਲੀ ਪੁਲਿਸ ਵੱਲੋਂ ਲਗਾਏ ਗਏ ਪੋਸਟਰਾਂ ਵਿੱਚ ਇੰਡੀਅਨ ਮੁਜਾਹਿਦੀਨ ਨਾਲ ਸਬੰਧਤ ਰਿਆਜ਼ ਭਟਕਲ ਅਤੇ ਸ਼ਬਾਂਦਰੀ ਮੁਹੰਮਦ ਇਕਬਾਲ ਉਰਫ਼ ਇਕਬਾਲ ਭਟਕਲ ਦੇ ਨਾਮ ਸ਼ਾਮਲ ਹਨ। ਅਲ-ਕਾਇਦਾ ਨਾਲ ਕਥਿਤ ਤੌਰ 'ਤੇ ਜੁੜੇ ਮੁਹੰਮਦ ਸ਼ਰਜੀਲ ਅਖ਼ਤਰ, ਅਬੂ ਸੁਫ਼ਿਆਨ ਅਤੇ ਸਈਦ ਮੁਹੰਮਦ ਅਰਸ਼ਿਆਨ ਦੀਆਂ ਤਸਵੀਰਾਂ ਹਨ। ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਰਣਜੀਤ ਸਿੰਘ ਉਰਫ਼ ਨੀਤਾ ਅਤੇ ਪਰਮਜੀਤ ਸਿੰਘ ਪੰਮਾ ਦਾ ਨਾਮ ਵੀ ਸ਼ਾਮਲ ਹੈ। ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਵਧਾਵਾ ਸਿੰਘ ਬੱਬਰ ਅਤੇ ਗੁਰਮੀਤ ਸਿੰਘ ਬੱਗਾ ਵਰਗੇ ਨਾਮ ਵੀ ਪੋਸਟਰ ਵਿੱਚ ਦਰਸਾਏ ਗਏ ਹਨ। 

ਇਨ੍ਹਾਂ ਸ਼ੱਕੀ ਅੱਤਵਾਦੀਆਂ ਦੀਆਂ ਤਸਵੀਰਾਂ ਲਗਾਉਣ ਪਿੱਛੇ ਪੁਲਿਸ ਦਾ ਉਦੇਸ਼ ਇਨ੍ਹਾਂ ਵਿਅਕਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਕਿਸੇ ਵੀ ਸੰਭਾਵਿਤ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਨਾ ਪ੍ਰਾਪਤ ਕਰਨਾ ਹੈ।


ਜਨਤਾ ਨੂੰ ਪੁਲਿਸ ਦੀ ਅਪੀਲ

ਦਿੱਲੀ ਪੁਲਿਸ ਨੇ ਰਾਜਧਾਨੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨੂੰ ਨਜ਼ਰਅੰਦਾਜ਼ ਨਾ ਕਰਨ। ਜੇਕਰ ਇਨ੍ਹਾਂ ਪੋਸਟਰਾਂ ਵਿੱਚ ਦਿੱਤੇ ਗਏ ਕਿਸੇ ਵਿਅਕਤੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਜਾਂ ਉਸ ਦੀ ਮੌਜੂਦਗੀ ਬਾਰੇ ਸ਼ੱਕ ਹੁੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਲੋਕ ਪੁਲਿਸ ਵੱਲੋਂ ਜਾਰੀ ਪੋਸਟਰਾਂ ਵਿੱਚ ਕੰਟਰੋਲ ਰੂਮ ਦਾ 112 ਨੰਬਰ 'ਤੇ ਜਾਣਕਾਰੀ ਦੇ ਸਕਦੇ ਹਨ। ਅਧਿਕਾਰੀਆਂ ਮੁਤਾਬਕ ਸਹੀ ਅਤੇ ਮਹੱਤਵਪੂਰਨ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਦਿੱਤਾ ਜਾ ਸਕਦਾ ਹੈ ਅਤੇ ਉਸਦੀ ਪਛਾਣ ਗੁਪਤ ਰੱਖੀ ਜਾਵੇਗੀ। 
 
15 ਅਗਸਤ 'ਤੇ ਕਿਉਂ ਵਧਾਈ ਗਈ ਸੁਰੱਖਿਆ 

ਦਿੱਲੀ ਵਿੱਚ ਹਰ ਸਾਲ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਕਾਫ਼ੀ ਵਧਾ ਦਿੱਤਾ ਜਾਂਦਾ ਹੈ। ਇਸ ਮੌਕੇ ਤੇ ਰਾਜਧਾਨੀ ਵਿੱਚ ਵੱਡੇ ਪੱਧਰ 'ਤੇ ਸਮਾਗਮ ਹੁੰਦੇ ਹਨ ਅਤੇ ਕਈ ਇਲਾਕਿਆਂ ਵਿੱਚ ਲੋਕਾਂ ਦੀ ਭੀੜ ਇਕੱਠੀ ਹੁੰਦੀ ਹੈ। ਇਸੇ ਕਾਰਨ ਪੁਲਿਸ ਵੱਲੋਂ ਸੰਭਾਵਿਤ ਖਤਰਿਆਂ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਤੋਂ ਹੀ ਸੁਰੱਖਿਆ ਪ੍ਰਬੰਧ ਨੂੰ ਤੇਜ਼ ਕਰ ਦਿੰਦੀ ਹੈ। 
 

Recent News