menu-icon
Punjabi Story Line
  • Home
  • News
  • National
  • ਫਰੀਦਾਬਾਦ 'ਚ ਪਾਲਕੀ ਸਾਹਿਬ ਦੀ ਸੇਵਾ ਕਰਦੇ ਸੇਵਾਦਾਰ ਨੂੰ ਪਿਆ ਦਿਲ ਦਾ ਦੌਰਾ, ਮੌਤ

ਫਰੀਦਾਬਾਦ 'ਚ ਪਾਲਕੀ ਸਾਹਿਬ ਦੀ ਸੇਵਾ ਕਰਦੇ ਸੇਵਾਦਾਰ ਨੂੰ ਪਿਆ ਦਿਲ ਦਾ ਦੌਰਾ, ਮੌਤ

ਇਸ ਤੋਂ ਬਾਅਦ ਉਨ੍ਹਾਂ ਦਾ ਰਸਮੀ ਸਸਕਾਰ ਕੀਤਾ ਗਿਆ ਅਤੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ।

Date Updated Last Updated : 27 November 2023, 07:33 PM IST
Share:

ਹਰਿਆਣਾ ਦੇ ਫਰੀਦਾਬਾਦ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਰੁਮਾਲਾ ਚੜ੍ਹਾ ਕੇ ਬੈਠਦੇ ਹੀ ਇਕ ਸੇਵਾਦਾਰ ਦੀ ਮੌਤ ਹੋ ਗਈ। ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ। ਇਸ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਮੌਜੂਦ ਸਨ। ਗੁਰੂ ਗ੍ਰੰਥ ਸਾਹਿਬ ਦੀ ਸੇਵਾ ਕਰਦੇ ਹੋਏ ਸੇਵਾਦਾਰ ਦੀ ਮੌਤ ਦੀ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ।

ਗੁਰੂ ਘਰ ਦੇ ਸਨ ਸੇਵਾਦਾਰ

ਜਾਣਕਾਰੀ ਅਨੁਸਾਰ ਐਨਆਈਟੀ ਫਰੀਦਾਬਾਦ ਦੇ 5 ਨੰਬਰ ਇਲਾਕੇ ਵਿੱਚ ਸਥਿਤ ਗੁਰੂਘਰ ਵਿੱਚ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਸੇਵਾ ਕਰ ਰਹੇ ਸਨ। ਸੋਮਵਾਰ ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਹੈ। ਇਸ ਮੌਕੇ ਗੁਰਦੁਆਰਾ ਸ੍ਰੀਚੰਦ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ। ਇਸ ਵਿੱਚ ਪਾਵਨ ਪਾਲਕੀ ਸਾਹਿਬ ਦੀ ਸੇਵਾ ਭਾਰਤ ਭੂਸ਼ਣ ਖਰਬੰਦਾ ਨੇ ਕੀਤੀ।

ਪਾਲਕੀ ਤੇ ਹੀ ਹੋਏ ਬੇਹੋਸ਼

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਰੁਮਾਲਾ ਚੜ੍ਹਾਉਂਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਪਾਲਕੀ 'ਤੇ ਹੀ ਬੇਹੋਸ਼ ਹੋ ਗਏ। ਉਸ ਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਦਿਲ ਦਾ ਦੌਰਾ ਪੈਣ ਦੀ ਗੱਲ ਆਖਦਿਆਂ ਮ੍ਰਿਤਕ ਐਲਾਨ ਦਿੱਤਾ। 

Recent News