menu-icon
Punjabi Story Line
  • Home
  • News
  • National
  • ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਨੂੰ ਲੈ ਕੇ ਐਸਪੀ ਤੇ ਗਿਰੀ ਗਾਜ਼, ਕੀਤਾ ਮੁਅੱਤਲ

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਨੂੰ ਲੈ ਕੇ ਐਸਪੀ ਤੇ ਗਿਰੀ ਗਾਜ਼, ਕੀਤਾ ਮੁਅੱਤਲ

ਪੰਜਾਬ ਦੇ ਡੀਜੀਪੀ ਨੇ ਇਸ ਨੂੰ ਲੈ ਕੇ 18 ਅਕਤੂਬਰ ਨੂੰ ਇਕ ਰਿਪੋਰਟ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। 

Date Updated Last Updated : 25 November 2023, 01:41 PM IST
Share:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਵਰੀ 2022 ਵਿੱਚ ਪੰਜਾਬ ਦੌਰੇ ਦੇ ਦੌਰਾਨ ਸੁਰੱਖਿਆ ਵਿੱਚ ਲਾਪਰਵਾਹੀ ਨੂੰ ਲੈ ਕੇ ਐਸਪੀ (ਆਪ੍ਰੇਸ਼ਨਜ਼) ਗੁਰਬਿੰਦਰ ਸਿੰਘ ਤੇ ਗਾਜ਼ ਗਿਰ ਗਈ ਹੈ। ਆਦੇਸ਼ ਜਾਰੀ ਕਰਕੇ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਡੀਜੀਪੀ ਨੇ ਇਸ ਨੂੰ ਲੈ ਕੇ 18 ਅਕਤੂਬਰ ਨੂੰ ਇਕ ਰਿਪੋਰਟ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਦਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ  ਸੁਰੱਖਿਆ ਵਿੱਚ ਲਾਪਰਵਾਹੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਵਿੱਚ ਮੁੱਖ ਸਕੱਤਰ ਰਹਿ ਚੁੱਕੇ ਅਨਿਰੁਧ ਤਿਵਾੜੀ ਅਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਵੀ ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ। ਕਮੇਟੀ ਨੇ ਇਹ ਰਿਪੋਰਟ 8 ਮਹੀਨੇ ਪਹਿਲਾਂ ਅਗਸਤ 2022 ਵਿੱਚ ਸੁਪਰੀਮ ਕੋਰਟ ਅਤੇ ਸਰਕਾਰ ਨੂੰ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ 'ਤੇ ਕੇਂਦਰ ਨੇ ਸਤੰਬਰ 2022 'ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ। 6 ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ।

ਫ਼ਿਰੋਜ਼ਪੁਰ ਦੇ ਫਲਾਈਓਵਰ 'ਤੇ 20 ਮਿੰਟ ਲਈ ਰੋਕਿਆ ਗਿਆ ਸੀ ਮੋਦੀ ਦਾ ਕਾਫਲਾ

ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ, ਪਰ ਕਿਸਾਨਾਂ ਨੇ ਰਸਤਾ ਰੋਕ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ 'ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੇ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ। ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ - "ਤੁਹਾਡੇ ਮੁੱਖ ਮੰਤਰੀ ਦਾ ਧੰਨਵਾਦ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।" ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਸੀ। ਗੁਰਬਿੰਦਰ ਸਿੰਘ ਇਸ ਸਮੇਂ ਬਠਿੰਡਾ ਵਿੱਚ ਐਸਪੀ ਵਜੋਂ ਤਾਇਨਾਤ ਸਨ। ਉਨ੍ਹਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਮੁਅੱਤਲੀ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਆਗਿਆ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਉਨ੍ਹਾਂ ਨੂੰ ਬਠਿੰਡਾ ਤੋਂ ਰਿਲੀਵ ਹੋਣ ਤੋਂ ਬਾਅਦ ਤੁਰੰਤ ਡੀਜੀਪੀ ਦਫ਼ਤਰ ਆਉਣ ਲਈ ਕਿਹਾ ਗਿਆ ਹੈ।

orders
orders

Recent News