menu-icon
Punjabi Story Line
  • Home
  • News
  • National
  • ਸਿੱਖਾਂ ਦੀ ਜੱਜਾਂ ਵਜੋਂ ਨਿਯੂਕਤੀ ਮਾਮਲੇ ਵਿੱਚ ਦੇਰੀ ਤੇ ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ

ਸਿੱਖਾਂ ਦੀ ਜੱਜਾਂ ਵਜੋਂ ਨਿਯੂਕਤੀ ਮਾਮਲੇ ਵਿੱਚ ਦੇਰੀ ਤੇ ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ

ਸੁਪਰੀਮ ਕੋਰਟ ਨੇ ਤਾਜ਼ਾ ਸੁਣਵਾਈ ਦੌਰਾਨ ਜੱਜਾਂ ਦੇ ਤਬਾਦਲੇ 'ਚ ਸਰਕਾਰ ਦੀ ਨੀਤੀ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।

Date Updated Last Updated : 21 November 2023, 11:24 AM IST
Share:

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ 2 ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ ਰਹੀ ਦੇਰੀ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਦੀ ਨਾਕਾਮੀ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਉਮੀਦਵਾਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਉਹ ਸਿੱਖ ਹਨ। ਅਜਿਹਾ ਕਿਉਂ ਹੋਇਆ? ਲੰਬਿਤ ਮਾਮਲਿਆਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ। ਸੁਪਰੀਮ ਕੋਰਟ ਨੇ ਤਾਜ਼ਾ ਸੁਣਵਾਈ ਦੌਰਾਨ ਜੱਜਾਂ ਦੇ ਤਬਾਦਲੇ 'ਚ ਸਰਕਾਰ ਦੀ ਨੀਤੀ 'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਅਦਾਲਤ ਨੇ ਵੱਖ-ਵੱਖ ਖੇਤਰਾਂ ਦੇ ਜੱਜਾਂ ਦੇ ਲੰਬਿਤ ਤਬਾਦਲੇ ਅਤੇ ਗੈਰ-ਤਬਾਦਲੇ ਦੀਆਂ ਖਾਸ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੂੰ ਇਹ ਚਿੰਤਾਵਾਂ ਦੱਸੀਆਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਤੱਕ ਟਾਲ ਦਿੱਤੀ ਗਈ ਹੈ।

ਸੁਪਰੀਮ ਕੋਰਟ ਨੇ ਭੇਜੇ ਸਨ 5 ਵਕੀਲਾਂ ਦੇ ਨਾਂ  

ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟ ਦੇ ਜੱਜਾਂ ਵਜੋਂ ਐਡਵੋਕੇਟ ਹਰਮੀਤ ਸਿੰਘ ਗਰੇਵਾਲ ਅਤੇ ਦੀਪਇੰਦਰ ਸਿੰਘ ਨਲਵਾ ਸਮੇਤ 5 ਨਾਂ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 3 ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਸੁਪਰੀਮ ਕੋਰਟ ਕਾਲੇਜੀਅਮ ਨੇ 17 ਅਕਤੂਬਰ ਨੂੰ ਗਰੇਵਾਲ, ਨਲਵਾ ਅਤੇ ਤਿੰਨ ਹੋਰ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਸੀ। ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਇਸ ਸੂਚੀ ਵਿੱਚੋਂ ਸਿਰਫ਼ ਤਿੰਨ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਸੀ। ਜਿਸ ਤੋਂ ਬਾਅਦ ਗਰੇਵਾਲ ਅਤੇ ਨਲਵਾ ਦੀ ਨਿਯੁਕਤੀ ਲਟਕਦੀ ਰਹੀ। 

Recent News