menu-icon
Punjabi Story Line
  • Home
  • News
  • National
  • ਪਟਨਾ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਦਾ ਡੰਡਾ, ਸਮਰਥਨ ਕਰਨ ਪਹੁੰਚੇ ਤੇਜ ਪ੍ਰਤਾਪ ਯਾਦਵ ਵੀ ਹਿਰਾਸਤ 'ਚ

ਪਟਨਾ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਦਾ ਡੰਡਾ, ਸਮਰਥਨ ਕਰਨ ਪਹੁੰਚੇ ਤੇਜ ਪ੍ਰਤਾਪ ਯਾਦਵ ਵੀ ਹਿਰਾਸਤ 'ਚ

ਨੀਟ ਪੇਪਰ ਲੀਕ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪਟਨਾ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸਤੋਂ ਇਲਾਵਾ ਵਿਦਿਆਰਥੀਆਂ ਦਾ ਸਮਰਥਨ ਕਰਨ ਪਹੁੰਚੇ ਤੇਜ ਪ੍ਰਤਾਪ ਯਾਦਵ ਨੂੰ ਵੀ ਆਪਣੀ ਹਿਰਾਸਤ 'ਚ ਲੈ ਲਿਆ।

Date Updated Last Updated : 25 July 2026, 02:05 PM IST
Share:

ਪਟਨਾ: ਨੀਟ ਪੇਪਰ ਲੀਕ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਤੋਂ ਇਲਾਵਾ ਬਿਹਾਰ ਦੇ ਪਟਨਾ ਵਿੱਚ ਵੀ ਵਿਦਿਆਰਥੀਆਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਹਾਲ ਹੀ 'ਚ ਦਿੱਲੀ ਦੇ ਗਾਂਧੀ ਮੈਦਾਨ 'ਚ ਪ੍ਰਦਰਸ਼ਨ ਦੌਰਾਨ ਹੰਗਾਮਾ ਮਚ ਗਿਆ। ਧਰਨੇ ਵਿੱਚ ਸ਼ਾਮਿਲ ਹੋ ਰਹੇ ਵਿਦਿਆਰਥੀਆਂ ਤੇ ਪੁਲਿਸ ਹਮਲਾਵਰ ਹੋ ਗਈ। ਪ੍ਰਦਰਸ਼ਨਕਾਰੀਆਂ ਨੂੰ ਉੱਥੇ ਸ਼ਾਮਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਉਨ੍ਹਾਂ ਨੂੰ ਆਪਣੀ ਹਿਰਾਸਤ 'ਚ ਲੈ ਕੇ ਹਟਾਇਆ ਜਾ ਰਿਹਾ ਹੈ। ਇੰਨਾ ਹੀ ਨਹੀਂ, ਵਿਦਿਆਰਥੀਆਂ ਦਾ ਸਮਰਥਨ ਕਰਨ ਪਹੁੰਚੇ ਤੇਜ ਪ੍ਰਤਾਪ ਯਾਦਵ ਨੂੰ ਵੀ ਪੁਲਿਸ ਨੇ ਆਪਣੀ ਹਿਰਾਸਤ 'ਚ ਲੈ ਲਿਆ।

ਵਿਦਿਆਰਥੀਆਂ ਤੇ ਸਖ਼ਤ ਹੋਈ ਪੁਲਿਸ

ਸੋਸ਼ਲ ਮੀਡੀਆ 'ਤੇ ਸਾਹਮਣੇ ਆਏ ਵੀਡਿਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਵੱਡੀ ਸੰਖਿਆਂ 'ਚ ਵਿਦਿਆਰਥੀ ਪ੍ਰਦਰਸ਼ਨ 'ਚ ਸ਼ਾਮਲ ਹੋਣ ਪਹੁੰਚੇ ਹਨ, ਪਰ ਉੱਥੇ ਪਹੁੰਚਦਿਆਂ ਹੀ ਹਾਲਾਤ ਗੰਭੀਰ ਹੋ ਗਏ। ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪ ਦੇਖਣ ਨੂੰ ਮਿਲ ਰਹੀ ਹੈ। ਪੁਲਿਸ ਨੇ ਵੀ ਹਾਲਾਤਾਂ ਤੇ ਕਾਬੂ ਪਾਉਣ ਲਈ ਵਿਦਿਆਰਥੀਆਂ ਤੇ ਲਾਠੀਚਾਰਜ ਕੀਤਾ। ਉਨ੍ਹਾਂ ਨੂੰ ਆਪਣੀ ਹਿਰਾਸਤ 'ਚ ਲੈ ਕੇ ਦੂਜੇ ਸਥਾਨਾਂ ਤੇ ਭੇਜਿਆ ਜਾ ਰਿਹਾ ਹੈ।

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ 'ਤੇ ਜ਼ੋਰ

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਆਪਣੀ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਣ ਪ੍ਰਦਰਸ਼ਨ ਕਰਨਾ ਚਾਹੁਦੇ ਹਨ, ਪਰ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਦਿਆਂ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

'ਆਪਣੇ ਅਧਿਕਾਰਾਂ ਦੀ ਲੜਾਈ ਲਈ ਮਰ-ਮਿਟਾਂਗੇ'

ਇਸ ਦੌਰਾਨ ਵਿਦਿਆਰਥੀਆਂ ਦੇ ਸਮਰਥਨ 'ਚ ਗਾਂਧੀ ਮੈਦਾਨ ਪਹੁੰਚੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜ ਪ੍ਰਤਾਪ ਯਾਦਵ ਨੂੰ ਵੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਉਨ੍ਹਾਂ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਕਿਹਾ ਕਿ ਉਹ ਨੌਜਵਾਨਾਂ ਦੇ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਅਸੀ ਨੌਜਵਾਨਾ ਦੇ ਨਾਲ ਹਾਂ ਅਤੇ ਆਪਣੇ ਅਧਿਕਾਰਾਂ ਦੀ ਲੜਾਈ ਲਈ ਮਰ-ਮਿਟਾਂਗੇ।

ਤੇਜ ਪ੍ਰਤਾਪ ਯਾਦਵ ਦੀ ਹਿਰਾਸਤ ਮਾਹੌਲ ਗਰਮ

ਤੇਜ ਪ੍ਰਤਾਪ ਯਾਦਵ ਦੀ ਹਿਰਾਸਤ ਤੋਂ ਬਾਅਦ ਰਾਜਨੀਤਿਕ ਮਾਹੌਲ ਗਰਮ ਹੋ ਗਿਆ ਹੈ। ਵਿਰੋਧੀ ਧਿਰ ਨੇ ਪੁਲਿਸ ਕਾਰਵਾਈ 'ਤੇ ਸਵਾਲ ਚੁੱਕੇ ਹਨ, ਜਦੋਂ ਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਫਿਲਹਾਲ, ਗਾਂਧੀ ਮੈਦਾਨ ਅਤੇ ਆਲੇ ਦੁਆਲੇ ਦੇ ਇਲਾਕਿਆਂ 'ਤੇ ਪੁਲਿਸ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਸੀਜੇਪੀ ਪ੍ਰਧਾਨ ਨੂੰ ਹੋਇਆ ਟਾਈਫਾਈਡ

ਜ਼ਿਕਰਯੋਗ ਹੈ, ਇੱਧਰ ਰਾਜਧਾਨੀ ਦਿੱਲੀ ਵਿੱਚ ਪਿਛਲੇ ਪੰਜ ਦਿਨਾਂ ਤੋਂ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹਨ। ਪ੍ਰਦਰਸ਼ਨਕਾਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਅੜੇ ਹੋਏ ਹਨ ਅਤੇ ਉਨ੍ਹਾਂ ਨੇ ਸਰਕਾਰ ਨੂੰ ਸ਼ਨੀਵਾਰ ਰਾਤ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਹ ਵਿਰੋਧ ਪ੍ਰਦਰਸ਼ਨ ਕਾਕਰੋਚ ਪਾਰਟੀ (ਸੀਜੇਪੀ) ਦੇ ਸਮਰਥਨ ਵਿੱਚ ਕੀਤਾ ਜਾ ਰਿਹਾ ਹੈ ਅਤੇ ਇਸਦੀ ਅਗਵਾਈ ਸੀਜੇਪੀ ਪ੍ਰਧਾਨ ਅਭਿਜੀਤ ਦੀਪਕੇ ਕਰ ਰਹੇ ਹਨ। ਹਾਲਾਂਕਿ, ਇਸ ਦੌਰਾਨ ਉਹ ਬਿਮਾਰ ਹੋ ਗਏ ਹਨ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਟਾਈਫਾਈਡ ਦੀ ਪੁਸ਼ਟੀ ਕੀਤੀ ਹੈ। 

Recent News