menu-icon
Punjabi Story Line
  • Home
  • News
  • National
  • ਇੰਵੇਸਟਰ ਐਡਵਾਈਜਰ ਚੈਤੰਨਿਆ ਅਗਰਵਾਲ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ਯੂਟੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ

ਇੰਵੇਸਟਰ ਐਡਵਾਈਜਰ ਚੈਤੰਨਿਆ ਅਗਰਵਾਲ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ਯੂਟੀ ਪੁਲਿਸ ਨੇ ਕੀਤੀ ਜਾਂਚ ਸ਼ੁਰੂ

ਸਾਂਸਦ ਕਿਰਨ ਖੇਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਲਾਇਆ ਗਿਆ ਸੀ ਦੋਸ਼

Date Updated Last Updated : 13 December 2023, 01:04 PM IST
Share:

ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਮਨੀਮਾਜਰਾ ਦੇ ਰਹਿਣ ਵਾਲੇ ਇੰਵੇਸਟਰ ਐਡਵਾਈਜਰ ਚੈਤੰਨਿਆ ਅਗਰਵਾਲ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ਯੂਟੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੰਸਦ ਮੈਂਬਰ ਖੇਰ ਨੇ ਇਸ ਸਬੰਧੀ ਸ਼ਿਕਾਇਤ ਦਿੱਤੀ ਸੀ। ਜਲਦ ਹੀ ਪੁਲਿਸ ਇਸ ਮਾਮਲੇ 'ਚ ਦੋਸ਼ੀ ਅਗਰਵਾਲ ਨੂੰ ਨੋਟਿਸ ਭੇਜ ਕੇ ਜਾਂਚ 'ਚ ਸ਼ਾਮਲ ਹੋਣ ਲਈ ਕਹੇਗੀ। ਸੰਸਦ ਮੈਂਬਰ ਨੇ ਚੈਤੰਨਿਆ ਅਗਰਵਾਲ 'ਤੇ 6 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਲਾਉਂਦਿਆਂ ਐੱਸਐੱਸਪੀ ਵਿੰਡੋ 'ਤੇ ਸ਼ਿਕਾਇਤ ਦਰਜ ਕਰਵਾਈ ਹੈ।

 

2 ਦਿਨ ਪਹਿਲੇ ਦਿੱਤੀ ਸੀ ਸ਼ਿਕਾਇਤ

ਖੇਰ ਨੇ ਇਹ ਸ਼ਿਕਾਇਤ ਦੋ ਦਿਨ ਪਹਿਲਾਂ ਸੋਮਵਾਰ ਨੂੰ ਚੰਡੀਗੜ੍ਹ ਪੁਲੀਸ ਦੀ ਪਬਲਿਕ ਵਿੰਡੋ ਰਾਹੀਂ ਐਸਐਸਪੀ ਨੂੰ ਦਿੱਤੀ ਸੀ। ਖੇਰ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮਨੀਮਾਜਰਾ ਦਾ ਰਹਿਣ ਵਾਲਾ ਚੈਤਨਿਆ ਅਗਰਵਾਲ ਨਿਵੇਸ਼ਕ ਸਲਾਹਕਾਰ ਵਜੋਂ ਕੰਮ ਕਰਦਾ ਹੈ। ਉਸ ਦੇ ਕਹਿਣ 'ਤੇ ਹੀ ਉਸ ਨੇ ਉਸ ਨੂੰ ਨਿਵੇਸ਼ ਲਈ 8 ਕਰੋੜ ਰੁਪਏ ਦਿੱਤੇ ਸਨ। ਚੈਤਨਿਆ ਅਗਰਵਾਲ ਨੇ ਨਿਵੇਸ਼ ਲਈ ਦਿੱਤੀ ਗਈ ਰਕਮ ਵਿੱਚੋਂ ਸਿਰਫ਼ 2 ਕਰੋੜ ਰੁਪਏ ਵਾਪਸ ਕੀਤੇ। ਬਾਕੀ 6 ਕਰੋੜ ਰੁਪਏ ਵਾਪਸ ਨਹੀਂ ਕੀਤੇ ਗਏ। ਉਸ ਨੇ ਮੁਲਜ਼ਮ ਨੂੰ ਕਈ ਵਾਰ ਬਕਾਇਆ ਰਕਮ ਵਾਪਸ ਕਰਨ ਲਈ ਕਿਹਾ, ਪਰ ਮੁਲਜ਼ਮ ਨੇ ਰਕਮ ਵਾਪਸ ਨਹੀਂ ਕੀਤੀ।

 

ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

ਸੰਸਦ ਦੇ ਨਾਲ ਇਸ ਧੋਖਾਧੜੀ ਨੂੰ ਗੰਭੀਰਤਾ ਨਾਲ ਲੈਂਦਿਆਂ ਐਸਐਸਪੀ ਨੇ ਸਬੰਧਤ ਥਾਣੇ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਸਾਂਸਦ ਦੀ ਸ਼ਿਕਾਇਤ 'ਤੇ ਥਾਣਾ ਸਦਰ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ 'ਤੇ ਐਸਐਸਪੀ ਸੂਤਰਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਨੋਟਿਸ ਭੇਜਣ ਦੀ ਤਿਆਰੀ ਕਰ ਰਹੀ ਹੈ। ਇਸ 'ਚ ਉਸ ਨੂੰ ਸ਼ਿਕਾਇਤ 'ਤੇ ਆਪਣਾ ਪੱਖ ਪੇਸ਼ ਕਰਨ ਅਤੇ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਜਾਵੇਗਾ।

 

ਹਾਈਕੋਰਟ ਨੇ ਸੁਰੱਖਿਆ ਦੇਣ ਦੇ ਦਿੱਤੇ ਹੁਕਮ

ਸੰਸਦ ਮੈਂਬਰ ਦੀ ਸ਼ਿਕਾਇਤ ਤੋਂ ਪਹਿਲਾਂ ਚੈਤੰਨਿਆ ਅਗਰਵਾਲ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਸੰਸਦ ਮੈਂਬਰ ਖੇਰ ਤੋਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਇਸ 'ਤੇ ਹਾਈਕੋਰਟ ਨੇ ਸੋਮਵਾਰ ਨੂੰ ਖੁਦ ਹੀ ਐੱਸਪੀ ਅਤੇ ਐੱਸਐੱਚਓ ਨੂੰ ਪਟੀਸ਼ਨਕਰਤਾ ਅਤੇ ਉਸ ਦੇ ਪਰਿਵਾਰ ਨੂੰ ਇੱਕ ਹਫ਼ਤੇ ਲਈ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਹਾਲਾਂਕਿ ਹਾਈ ਕੋਰਟ ਨੇ ਕਿਹਾ ਸੀ ਕਿ ਇਸ ਸਮੇਂ ਤੋਂ ਬਾਅਦ ਸਮੀਖਿਆ ਕੀਤੀ ਜਾਵੇ ਕਿ ਉਸ ਨੂੰ ਹੋਰ ਸੁਰੱਖਿਆ ਦੀ ਲੋੜ ਹੈ ਜਾਂ ਨਹੀਂ।

Tags :

Recent News