menu-icon
Punjabi Story Line
  • Home
  • News
  • National
  • ਜੁੱਤੀਆਂ ਦਾ ਹਾਰ, ਬੈਠਕਾਂ ਤੇ ਅੰਡਿਆਂ ਦਾ ਹਮਲਾ..ਬੰਗਾਲ ਵਿੱਚ TMC ਨੇਤਾ ਦਾ ਸ਼ਰੇਆਮ ਅਪਮਾਨ, ਵੀਡਿਓ ਹੋਇਆ ਵਾਇਰਲ

ਜੁੱਤੀਆਂ ਦਾ ਹਾਰ, ਬੈਠਕਾਂ ਤੇ ਅੰਡਿਆਂ ਦਾ ਹਮਲਾ..ਬੰਗਾਲ ਵਿੱਚ TMC ਨੇਤਾ ਦਾ ਸ਼ਰੇਆਮ ਅਪਮਾਨ, ਵੀਡਿਓ ਹੋਇਆ ਵਾਇਰਲ

ਪੱਛਮੀ ਬੰਗਾਲ ਵਿੱਚ ਇੱਕ ਟੀਐਮਸੀ ਨੇਤਾ ਸਪਨ ਸਮੰਤ ਦੇ ਕਥਿਤ ਜਨਤਕ ਅਪਮਾਨ ਦੀ ਇੱਕ ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਵੀਡਿਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਨੇਤਾ ਨੂੰ ਜੁੱਤੀਆਂ ਦਾ ਹਾਰ ਪਹਿਨਾਇਆ ਗਿਆ, ਉੱਠਕ-ਬੈਠਕ ਕਰਵਾਈ ਅਤੇ ਅੰਡੇ ਸੁੱਟੇ ਗਏ, ਜਿਸਨੇ ਰਾਜਨੀਤਿਕ ਵਿਵਾਦ ਛੇੜ ਦਿੱਤਾ ਹੈ।  

Date Updated Last Updated : 23 June 2026, 01:56 PM IST
Share:

ਬੰਗਾਲ: ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਤਾਰਾਕੇਸ਼ਵਰ ਇਲਾਕੇ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੀਨੀਅਰ ਆਗੂ ਅਤੇ ਤਾਰਾਕੇਸ਼ਵਰ ਨਗਰ ਪਾਲਿਕਾ ਦੇ ਸਾਬਕਾ ਚੇਅਰਮੈਨ ਸਪਨ ਸਮੰਤ ਦੇ ਜਲੂਸ ਦਾ ਇੱਕ ਵੀਡਿਓ ਸੋਸ਼ਲ ਮੀਡੀਆ ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਸਪਨ ਸਮੰਤ ਉੱਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ 'ਚ ਉਸਦਾ ਜਲੂਸ ਕੱਢਿਆ ਤੇ ਉਸਦੇ ਖਿਲਾਫ਼ ਜਨਤਕ ਤੌਰ 'ਤੇ ਪ੍ਰਦਰਸ਼ਨ ਕੀਤਾ।

 

ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨਾ ਹੋਣ ਦੇ ਦੋਸ਼

ਪ੍ਰਦਰਸ਼ਨ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਸਥਾਨਕ ਵਿਕਾਸ ਕਾਰਜਾਂ ਅਤੇ ਪ੍ਰਸ਼ਾਸਨਿਕ ਫੈਸਲਿਆਂ ਵਿੱਚ ਪਾਰਦਰਸ਼ਤਾ ਦੀ ਘਾਟ ਰਹੀ ਹੈ। ਉਨ੍ਹਾਂ ਨੇ ਨਗਰ ਪਾਲਿਕਾ ਦੇ ਕੰਮਕਾਜ ਨੂੰ ਲੈ ਕੇ ਨਾਰਾਜ਼ਗੀ ਜ਼ਾਹਿਰ ਕੀਤੀ ਅਤੇ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਮੰਗ ਕੀਤੀ।

 

ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਜੇ ਤੱਕ ਕਿਸੇ ਸਰਕਾਰੀ ਏਜੰਸੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦਾ ਸਿਆਸੀ ਮਾਹੌਲ ਗਰਮ ਹੋ ਗਿਆ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਇਸ ਮਾਮਲੇ 'ਤੇ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।

 

 

 

ਟੀਐਮਸੀ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ

ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਨੂੰ ਲੈ ਕੇ ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਕੀਤੇ ਹਨ। ਦੂਜੇ ਪਾਸੇ, ਤ੍ਰਿਣਮੂਲ ਕਾਂਗਰਸ ਵੱਲੋਂ ਇਸ ਘਟਨਾ ਸਬੰਧੀ ਅਧਿਕਾਰਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।

ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਆਪਣੀ ਨਾਰਾਜ਼ਗੀ ਜਤਾਉਣ ਦਾ ਪੂਰਾ ਅਧਿਕਾਰ ਹੈ, ਪਰ ਕਿਸੇ ਵੀ ਵਿਅਕਤੀ ਨਾਲ ਜਨਤਕ ਤੌਰ 'ਤੇ ਅਪਮਾਨਜਨਕ ਵਿਵਹਾਰ ਕਰਨਾ ਵੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਬਣ ਸਕਦਾ ਹੈ।

ਟੀਐਮਸੀ ਆਗੂਆਂ ਖ਼ਿਲਾਫ਼ ਵਧ ਰਹੇ ਵਿਰੋਧ ਦੇ ਮਾਮਲੇ

ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਪਿਛਲੇ ਕੁਝ ਸਮੇਂ ਤੋਂ ਕਈ ਟੀਐਮਸੀ ਆਗੂਆਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਮੌਕਿਆਂ 'ਤੇ ਸੀਨੀਅਰ ਆਗੂਆਂ ਦੇ ਸਮਾਗਮਾਂ ਦੌਰਾਨ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

 

ਕੁਝ ਪ੍ਰਮੁੱਖ ਟੀਐਮਸੀ ਆਗੂਆਂ ਦੇ ਖ਼ਿਲਾਫ਼ ਵੀ ਵਿਰੋਧ ਪ੍ਰਦਰਸ਼ਨਾਂ ਦੀਆਂ ਖ਼ਬਰਾਂ ਮੀਡੀਆ ਵਿੱਚ ਆ ਚੁੱਕੀਆਂ ਹਨ। ਟੀਐਮਸੀ ਦਾ ਦਾਅਵਾ ਹੈ ਕਿ ਅਜਿਹੀਆਂ ਘਟਨਾਵਾਂ ਦੇ ਪਿੱਛੇ ਵਿਰੋਧੀ ਧਿਰ ਦੇ ਸਮਰਥਕਾਂ ਦੀ ਭੂਮਿਕਾ ਹੋ ਸਕਦੀ ਹੈ, ਜਦਕਿ ਵਿਰੋਧੀ ਪਾਰਟੀਆਂ ਇਸ ਦੋਸ਼ ਨੂੰ ਸਿਰੇ ਤੋਂ ਨਕਾਰਦੀਆਂ ਹਨ।

ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ

ਇਸੇ ਦੌਰਾਨ ਟੀਐਮਸੀ ਦੇ ਕੁਝ ਆਗੂਆਂ ਨਾਲ ਹੋਈਆਂ ਤਾਜ਼ਾ ਘਟਨਾਵਾਂ ਨੂੰ ਲੈ ਕੇ ਕਾਨੂੰਨੀ ਰਾਹ ਵੀ ਅਪਣਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਨੀਅਰ ਵਕੀਲਾਂ ਵੱਲੋਂ ਕੋਲਕਾਤਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।

  

Recent News