menu-icon
Punjabi Story Line
  • Home
  • News
  • National
  • ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਟਰੱਕ ਨੂੰ ਲੱਗੀ ਅੱਗ

ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਟਰੱਕ ਨੂੰ ਲੱਗੀ ਅੱਗ

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਨੇੜੇ ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਇੱਕ ਟਰੱਕ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਟਰੱਕ ਡਰਾਈਵਰ ਨੇ ਸਮਝਦਾਰੀ ਨਾਲ ਟਰੱਕ ਵਿੱਚੋਂ ਬਾਹਰ ਆ ਕੇ ਆਪਣੀ ਜਾਨ ਬਚਾਈ।ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। […]

Date Updated Last Updated : 01 November 2023, 05:45 PM IST
Share:

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਨੇੜੇ ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ‘ਤੇ ਇੱਕ ਟਰੱਕ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਟਰੱਕ ਡਰਾਈਵਰ ਨੇ ਸਮਝਦਾਰੀ ਨਾਲ ਟਰੱਕ ਵਿੱਚੋਂ ਬਾਹਰ ਆ ਕੇ ਆਪਣੀ ਜਾਨ ਬਚਾਈ।
ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਦੇ ਬਾਅਦ ਹਾਈਵੇ ਸਾਈਡ ’ਤੇ ਟਰੱਕ ਪਾਰਕ ਕਰਕੇ ਆਵਾਜਾਈ ਸੁਚਾਰੂ ਕੀਤੀ ਗਈ।
ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਊਧਮਪੁਰ ਤੋਂ ਟਰੱਕ ਲੋਡ ਕਰਕੇ ਦਿੱਲੀ ਲਈ ਰਵਾਨਾ ਹੋਇਆ ਸੀ। ਅੱਜ ਸਵੇਰੇ ਜਦੋਂ ਉਹ ਟਰੱਕ ਲੈ ਕੇ ਐਮਾ ਮਾਂਗਟ ਕੋਲ ਪਹੁੰਚਿਆ ਤਾਂ ਟਰੱਕ ਦੇ ਇੰਜਣ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕੁਝ ਸਮੇਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਆ ਕੇ ਅੱਗ ‘ਤੇ ਕਾਬੂ ਪਾਇਆ। ਉਦੋਂ ਤੱਕ ਟਰੱਕ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਚੁੱਕਾ ਸੀ।

Recent News