Uttar Pradesh Updates : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਥਾਣਾ ਟੀਲਾ ਮੋਡ ਇਲਾਕੇ ਵਿੱਚ ਦਿੱਲੀ-ਵਜ਼ੀਰਾਬਾਦ ਰੋਡ 'ਤੇ ਭੋਪੁਰਾ ਚੌਕ ਨੇੜੇ ਗੈਸ ਸਿਲੰਡਰਾਂ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਧਮਾਕੇ ਹੋਣੇ ਸ਼ੁਰੂ ਹੋ ਗਏ। ਇਹ ਧਮਾਕੇ ਇੰਨਾ ਜ਼ਬਰਦਸਤ ਸਨ ਕਿ ਇਨ੍ਹਾਂ ਦੀ ਆਵਾਜ਼ 2-3 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।
ਅੱਗ ਲੱਗਣ ਦੀ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਪਰ ਸਿਲੰਡਰਾਂ ਵਿੱਚ ਲਗਾਤਾਰ ਧਮਾਕੇ ਹੋ ਰਹੇ ਹਨ। ਇਸ ਕਾਰਨ ਉਹ ਟਰੱਕ ਤੱਕ ਨਹੀਂ ਪਹੁੰਚ ਪਾ ਰਹੇ। ਧਮਾਕਿਆਂ ਦੀ ਆਵਾਜ਼ ਆਲੇ-ਦੁਆਲੇ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ।
#WATCH | Ghaziabad, UP: Firefighting operations are underway after a massive fire broke out in a truck loaded with gas cylinders near Bhopura Chowk pic.twitter.com/I3x9X3aOTm
— ANI (@ANI) February 1, 2025
ਏਐਨਆਈ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿੱਚ ਧਮਾਕਿਆਂ ਦੀ ਆਵਾਜ਼ ਸਾਫ਼ ਸੁਣਾਈ ਦੇ ਰਹੀ ਹੈ, ਜੋ ਕਿ 2-3 ਕਿਲੋਮੀਟਰ ਦੂਰ ਤੋਂ ਰਿਕਾਰਡ ਕੀਤੀ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਇਸ ਘਟਨਾ ਵਿੱਚ ਹੁਣ ਤੱਕ ਕਿਸੇ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਸ ਤੋਂ ਪਹਿਲਾਂ 27 ਦਸੰਬਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਜੈਪੁਰ ਵਿੱਚ ਵੀ ਏਸੇ ਤਰ੍ਹਾਂ ਦਾ ਹਾਦਸਾ ਵਾਪਰਿਆ ਸੀ। ਅਹਿਮਦਾਬਾਦ-ਰਾਜਕੋਟ ਹਾਈਵੇਅ 'ਤੇ ਭਾਮਸਰਾ ਪਿੰਡ ਨੇੜੇ ਵਾਪਰੇ ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਸਨ। ਕੱਪੜਿਆਂ ਨਾਲ ਭਰਿਆ ਇੱਕ ਟਰੱਕ ਰਾਜਕੋਟ ਤੋਂ ਅਹਿਮਦਾਬਾਦ ਜਾ ਰਿਹਾ ਸੀ। ਅਚਾਨਕ, ਭਾਮਸਾਰਾ ਪਿੰਡ ਨੇੜੇ ਟਰੱਕ ਦਾ ਟਾਇਰ ਫਟ ਗਿਆ ਅਤੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਇਸ ਤੋਂ ਬਾਅਦ ਟਰੱਕ ਡਿਵਾਈਡਰ ਪਾਰ ਕਰ ਗਿਆ ਅਤੇ ਹੋਰ ਵਾਹਨਾਂ ਨਾਲ ਟਕਰਾ ਗਿਆ। ਕਿਉਂਕਿ ਇਹ ਇੱਕ ਸੀਐਨਜੀ ਟਰੱਕ ਸੀ, ਇਸ ਲਈ ਇਸ ਨੂੰ ਤੁਰੰਤ ਅੱਗ ਲੱਗ ਗਈ। ਇਹ ਅੱਗ ਜਲਦੀ ਹੀ ਤਿੰਨ ਹੋਰ ਵਾਹਨਾਂ ਵਿੱਚ ਫੈਲ ਗਈ। ਟਰੱਕ ਦੇ ਕੰਟਰੋਲ ਤੋਂ ਬਾਹਰ ਹੋਣ ਕਾਰਨ ਚਾਰ ਵਾਹਨ ਆਪਸ ਵਿੱਚ ਟਕਰਾ ਗਏ ਸਨ। ਟੱਕਰ ਇੰਨੀ ਜ਼ੋਰਦਾਰ ਸੀ ਕਿ ਇੱਕ ਭਿਆਨਕ ਧਮਾਕਾ ਹੋਇਆ ਅਤੇ ਸਾਰੇ ਵਾਹਨ ਸੜ ਗਏ।