menu-icon
Punjabi Story Line
Independence Day 2026
  • Home
  • News
  • National
  • ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ AIIMS ਵਿੱਚ ਭਰਤੀ, ਘਬਰਾਹਟ ਦੀ ਸ਼ਿਕਾਇਤ ਮਗਰੋਂ ਹਸਪਤਾਲ 'ਚ ਦਾਖਲ

ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ AIIMS ਵਿੱਚ ਭਰਤੀ, ਘਬਰਾਹਟ ਦੀ ਸ਼ਿਕਾਇਤ ਮਗਰੋਂ ਹਸਪਤਾਲ 'ਚ ਦਾਖਲ

ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਵੀਰਵਾਰ ਰਾਤ (13 ਅਗਸਤ, 2026) ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਬੇਚੈਨੀ ਦੀ ਸ਼ਿਕਾਇਤ ਮਗਰੋਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

Date Updated Last Updated : 14 August 2026, 01:47 PM IST
Share:

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜੇਪੀ ਨੱਡਾ ਦੀ ਸਿਹਤ ਨਾਜ਼ੁਕ ਹੈ, ਜਿਸ ਕਾਰਨ ਵੀਰਵਾਰ ਰਾਤ (13 ਅਗਸਤ, 2026) ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਬੇਚੈਨੀ ਦੀ ਸ਼ਿਕਾਇਤ ਮਗਰੋਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ, ਹੁਣ ਉਹ ਠੀਕ ਹਨ। 

ਨਿਊਜ਼ ਏਜੰਸੀ ਏਐਨਆਈ ਦੀ ਇੱਕ ਰਿਪੋਰਟ ਮੁਤਾਬਕ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਦੀ ਹਾਲਤ ਸਥਿਰ ਹੈ ਅਤੇ ਉਹ ਏਮਜ਼, ਦਿੱਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

AIIMS ਨੇ ਨੱਡਾ ਦੀ ਸਿਹਤ 'ਤੇ ਦਿੱਤਾ ਅਪਡੇਟ

AIIMS ਨੇ ਆਪਣੇ ਅਧਿਕਾਰਤ X ਪਲੇਟਫਾਰਮ 'ਤੇ ਪ੍ਰੈਸ ਰਿਲੀਜ ਜਾਰੀ ਕਰਦਿਆਂ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ 13 ਅਗਸਤ ਦੀ ਰਾਤ ਘਬਰਾਹਟ ਦੀ ਸ਼ਿਕਾਇਤ ਮਗਰੋਂ ਹਸਪਤਾਲ ਦਾਖਲ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੀ ਕੋਰੋਨਰੀ ਐਨਜੀਓਗ੍ਰਾਫੀ ਕੀਤੀ ਗਈ, ਜਿਸ ਮਗਰੋ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਨੱਡਾ ਨੂੰ ਕਾਰਡੀਓਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਭਰਤੀ ਕੀਤਾ ਗਿਆ ਹੈ।

 

 

ਵੀਰਵਾਰ ਨੂੰ ਆਪਣੇ ਘਰ 'ਚ ਲਹਿਰਾਇਆ ਸੀ ਝੰਡਾ

ਜੇਪੀ ਨੱਡ ਨੇ 13 ਅਗਸਤ ਨੂੰ ਆਪਣੇ ਘਰ ਵਿੱਚ ਪਰਿਵਾਰਕ ਮੈਂਬਰਾਂ ਨਾਲ ਤਿਰੰਗਾ ਲਹਿਰਾਇਆ ਸੀ। ਉਨ੍ਹਾਂ ਨੇ ਆਪਣੇ ਐਕਸ ਹੈਂਡਲ 'ਚ ਇਸਦੀ ਤਸਵੀਰ ਵੀ ਸਾਂਝਾ ਕੀਤੀ ਸੀ ਅਤੇ ਸਾਰੇ ਦੇਸ਼ਵਾਸੀਆਂ ਨੂੰ ਹਰ ਘਰ ਤਿਰੰਗਾ ਅਭਿਆਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ- "ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ਦਾ ਜਵਾਬ ਦਿੰਦੇ ਹੋਏ, 'ਹਰ ਘਰ ਤਿਰੰਗਾ' ਮੁਹਿੰਮ ਦੇਸ਼ ਭਰ ਵਿੱਚ ਬਹੁਤ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸੇ ਭਾਵਨਾ ਨੂੰ ਅਪਣਾਉਂਦੇ ਹੋਏ, ਮੈਂ ਅੱਜ ਆਪਣੇ ਰਿਹਾਇਸ਼ 'ਤੇ ਰਾਸ਼ਟਰੀ ਝੰਡਾ - ਤਿਰੰਗਾ - ਲਹਿਰਾਇਆ। 80ਵੇਂ ਆਜ਼ਾਦੀ ਦਿਵਸ ਦੇ ਨੇੜੇ ਆਉਂਦੇ ਹੀ 'ਹਰ ਘਰ ਤਿਰੰਗਾ' ਜਨ ਅੰਦੋਲਨ ਨੂੰ ਲੈ ਕੇ ਦੇਸ਼ ਭਰ ਦੇ ਨਾਗਰਿਕਾਂ ਵਿੱਚ ਬਹੁਤ ਉਤਸ਼ਾਹ ਅਤੇ ਜੋਸ਼ ਹੈ।"

ਦੱਸ ਦੇਈਏ, ਜੇਪੀ ਨੱਡਾ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਹਨ। ਇਸਤੋਂ ਇਲਾਵਾ ਉਨ੍ਹਾਂ ਦੀ ਸੰਗਠਨ 'ਚ ਵੀ ਵਧੀਆ ਪਕੜ ਹੈ। ਪਹਿਲਾਂ ਉਹ ਭਾਜਪਾ ਪ੍ਰਧਾਨ ਵਜੋਂ ਸੇਵਾ ਵੀ ਨਿਭਾ ਚੁੱਕੇ ਹਨ। ਉਨ੍ਹਾਂ ਨੇ ਨਿਤਿਨ ਨਬੀਬ ਨੂੰ ਪਾਰਟੀ ਦੀ ਵਾਗਡੋਰ ਸੌਂਪਣ ਤੋਂ ਪਹਿਲਾਂ ਪਾਰਟੀ ਦੀ ਵਾਗਡੋਰ ਸੰਭਾਲੀ ਸੀ।

Recent News