menu-icon
Punjabi Story Line
  • Home
  • News
  • National
  • UP ਦਾ ਨੌਜਵਾਨ ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ ਤੋਂ ਗ੍ਰਿਫ਼ਤਾਰ, ਘੁਸਪੈਠ ਦੌਰਾਨ ਫੜਿਆ 

UP ਦਾ ਨੌਜਵਾਨ ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ ਤੋਂ ਗ੍ਰਿਫ਼ਤਾਰ, ਘੁਸਪੈਠ ਦੌਰਾਨ ਫੜਿਆ 

ਬੀਐਸਐਫ ਨੇ ਭਾਰਤ-ਪਾਕਿ ਸਰਹੱਦ 'ਤੇ ਸਵਾਰਵਾਲੀ ਚੌਕੀ ਦੇ ਨੇੜੇ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਫੜਿਆ। ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

Date Updated Last Updated : 26 March 2025, 06:43 PM IST
Share:

ਬੀਐਸਐਫ ਨੇ ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਫੜਿਆ ਹੈ। ਹਾਲਾਂਕਿ, ਬੀਐਸਐਫ ਨੇ ਉਕਤ ਵਿਅਕਤੀ ਨੂੰ ਫੜ ਕੇ ਫਾਜ਼ਿਲਕਾ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿੱਥੇ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। 

ਰਿਮਾਂਡ ਦੌਰਾਨ ਖੁਲਾਸੇ ਹੋਣ ਦੀ ਸੰਭਾਵਨਾ 

ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਦਰ ਪੁਲਿਸ ਸਟੇਸ਼ਨ ਦੇ ਐਸਐਚਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਬੀਐਸਐਫ ਨੇ ਭਾਰਤ-ਪਾਕਿ ਸਰਹੱਦ 'ਤੇ ਸਵਾਰਵਾਲੀ ਚੌਕੀ ਦੇ ਨੇੜੇ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਫੜਿਆ। ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਉਕਤ ਵਿਅਕਤੀ ਦੀ ਪਛਾਣ ਕਰ ਲਈ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਲਿੰਦਰ ਚੌਹਾਨ ਹੈ, ਜੋ ਉੱਤਰ ਪ੍ਰਦੇਸ਼ ਦੇ ਪਿੰਡ ਨਰੋਵਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਦੇ ਇਲਾਕੇ ਦੇ ਸਬੰਧਤ ਥਾਣੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਫਿਲਹਾਲ ਗ੍ਰਿਫ਼ਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।

Recent News