Lok Sabha Elections 2024: ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਵੋਟਿੰਗ ਚੱਲ ਰਹੀ ਹੈ। ਪਹਿਲੇ ਪੜਾਅ 'ਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਸਾਰੀਆਂ 102 ਸੀਟਾਂ 'ਤੇ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਕੁੱਲ 102 ਸੀਟਾਂ 'ਤੇ 1625 ਉਮੀਦਵਾਰਾਂ ਦੀ ਕਿਸਮਤ ਅੱਜ ਈਵੀਐਮ 'ਚ ਸੀਲ ਹੋਵੇਗੀ। ਲੋਕ ਸਭਾ ਚੋਣਾਂ ਦੇ ਨਤੀਜੇ ਕੁੱਲ 7 ਪੜਾਵਾਂ ਦੀ ਵੋਟਿੰਗ ਤੋਂ ਬਾਅਦ 4 ਜੂਨ ਨੂੰ ਆਉਣਗੇ।
ਸਵੇਰੇ 9 ਵਜੇ ਤੱਕ ਲਕਸ਼ਦੀਪ ਚ ਸਭ ਤੋਂ ਘੱਟ ਹੋਈ ਵੋਟਿੰਗ
ਦੇਸ਼ ਦੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 9 ਵਜੇ ਤੱਕ ਲਕਸ਼ਦੀਪ 'ਚ ਸਭ ਤੋਂ ਘੱਟ 5.59 ਫੀਸਦੀ ਵੋਟਿੰਗ ਦਰਜ ਕੀਤੀ ਗਈ, ਜਦਕਿ ਤ੍ਰਿਪੁਰਾ 'ਚ ਸਭ ਤੋਂ ਵੱਧ 15.21 ਫੀਸਦੀ ਵੋਟਿੰਗ ਦਰਜ ਕੀਤੀ ਗਈ।