menu-icon
Punjabi Story Line
  • Home
  • News
  • National
  • ਭਗਵੰਤ ਮਾਨ ਦੇ ਰੋਡ ਸ਼ੋਅ 'ਚ ਕਿਉਂ ਨਹੀਂ ਪੁੱਜੇ ਕੇਜਰੀਵਾਲ ? ਜਾਣੋ ਵਜ੍ਹਾ

ਭਗਵੰਤ ਮਾਨ ਦੇ ਰੋਡ ਸ਼ੋਅ 'ਚ ਕਿਉਂ ਨਹੀਂ ਪੁੱਜੇ ਕੇਜਰੀਵਾਲ ? ਜਾਣੋ ਵਜ੍ਹਾ

ਮੱਧ ਪ੍ਰਦੇਸ਼ 'ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗਏ। ਰੋਡ ਸ਼ੋਅ ਕੱਢਿਆ ਗਿਆ। ਪ੍ਰੰਤੂ, ਇਸ ਰੋਡ ਸ਼ੋਅ 'ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮਲ ਨਹੀਂ ਹੋਏ।

Date Updated Last Updated : 14 November 2023, 09:57 PM IST
Share:

ਹਾਈਲਾਈਟਸ

  • ਅਰਵਿੰਦ ਕੇਜਰੀਵਾਲ
  • ਬਦਲਾਅ ਦੀ ਨਿਸ਼ਾਨੀ

ਮੱਧ ਪ੍ਰਦੇਸ਼ ‘ਚ ਆਮ ਆਦਮੀ ਪਾਰਟੀ ਦਾ ਪ੍ਰਚਾਰ ਜ਼ੋਰਾਂ ‘ਤੇ ਹੈ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਚਾਰ ਕਰਨ ਲਈ ਮੱਧ ਪ੍ਰਦੇਸ਼ ਦੇ ਕਟੰਗੀ ਪਹੁੰਚੇ। ਜਿੱਥੇ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਪ੍ਰੰਤੂ ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਰੋਡ ਸ਼ੋਅ 'ਚ ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿਖਾਈ ਨਹੀਂ ਦਿੱਤੇ। ਕੇਜਰੀਵਾਲ ਭਗਵੰਤ ਮਾਨ ਦੇ ਨਾਲ ਰੋਡ ਸ਼ੋਅ 'ਚ ਨਹੀਂ ਆਏ। ਇਸਦੇ ਪਿੱਛੇ ਵਜ੍ਹਾ ਇਹ ਰਹੀ। ਭਗਵੰਤ ਮਾਨ ਤੇ ਕੇਜਰੀਵਾਲ ਵਿਚਾਲੇ ਕੋਈ ਮਤਭੇਦ ਨਹੀਂ ਹੈ। ਦਰਅਸਲ ਕੇਜਰੀਵਾਲ ਦੀ ਸਿਹਤ ਠੀਕ ਨਹੀਂ ਸੀ। ਇਸ ਕਰਕੇ ਉਹ ਰੋਡ ਸ਼ੋਅ 'ਚ ਨਹੀਂ ਆਏ। 

ਭਗਵੰਤ ਮਾਨ ਬੋਲੇ - ਭੀੜ ਬਦਲਾਅ ਦੀ ਨਿਸ਼ਾਨੀ 

ਮੱਧ ਪ੍ਰਦੇਸ਼ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਰੀ ਭੀੜ ਮੱਧ ਪ੍ਰਦੇਸ਼ ‘ਚ ਬਦਲਾਅ ਦੀ ਨਿਸ਼ਾਨੀ ਹੈ। ਲਗਭਗ ਦੋ ਸਾਲ ਪਹਿਲਾਂ ਪੰਜਾਬੀ ਵੀ ਆਪ ਦੀਆਂ ਰੈਲੀਆਂ/ਰੋਡ ਸ਼ੋਆਂ ‘ਚ ਇਸੇ ਤਰ੍ਹਾਂ ਉਤਸ਼ਾਹ ਨਾਲ ਇਕੱਠੇ ਹੁੰਦੇ ਸਨ ਅਤੇ 117 ਵਿਧਾਨ ਸਭਾ ਸੀਟਾਂ ‘ਚੋਂ 92 ‘ਤੇ ਜਿੱਤ ਪ੍ਰਾਪਤ ਕੀਤੀ ਗਈ। ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ 75 ਸਾਲਾਂ ਤੋਂ ਸਾਡੇ ਦੇਸ਼ ਨੂੰ ਲੁੱਟ ਰਹੀਆਂ ਹਨ, ਹੁਣ ਸਮਾਂ ਹੈ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣ ਦਾ। ਉਨ੍ਹਾਂ ਕਿਹਾ ਕਿ ‘ਆਪ’ ਦਾ ‘ਝਾੜੂ’ ਸਾਡੇ ਦੇਸ਼ ਦੀ ਸਿਆਸੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਬੱਚਿਆਂ ਨੂੰ ਸਿੱਖਿਆ ਨਹੀਂ ਮਿਲਦੀ, ਆਮ ਲੋਕਾਂ ਨੂੰ ਚੰਗਾ ਇਲਾਜ, ਸਾਫ਼ ਪਾਣੀ, ਬਿਜਲੀ ਆਦਿ ਨਹੀਂ ਮਿਲਦੀ। ਪੰਜਾਬ ਅਤੇ ਦਿੱਲੀ ਵਿੱਚ ਲੋਕਾਂ ਕੋਲ ਚੰਗੇ ਸਰਕਾਰੀ ਸਕੂਲ ਅਤੇ ਹਸਪਤਾਲ ਹਨ, ਸਾਫ਼ ਪਾਣੀ ਹੈ ਅਤੇ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ।

ਦਿੱਲੀ ਆਮ ਘਰਾਂ ਦੇ ਬੱਚੇ ਅਫ਼ਸਰ 
 
ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਆਮ ਘਰਾਂ ਦੇ ਬੱਚੇ ਅਫਸਰ ਬਣ ਰਹੇ ਹਨ।  ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਧਰਮ, ਜਾਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ ਪਰ ਅਸੀਂ ਕੰਮ ਕਰਦੇ ਹਾਂ।  ਅਸੀਂ ਸਰਵੇਖਣਾਂ ਵਿੱਚ ਨਹੀਂ ਆਉਂਦੇ ਅਸੀਂ ਸਿੱਧੇ ਸਰਕਾਰ ਬਣਾਉਂਦੇ ਹਾਂ।  ਦਿੱਲੀ ਵਿੱਚ ਅਸੀਂ 70 ਵਿੱਚੋਂ 67 ਵਿਧਾਨ ਸਭਾ ਸੀਟਾਂ ਜਿੱਤੀਆਂ ਅਤੇ ਪੰਜਾਬ ਵਿੱਚ ਸਾਨੂੰ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਮਿਲੀਆਂ ਜਦੋਂ ਕਿ ਕਿਸੇ ਸਰਵੇਖਣ ਵਿੱਚ ਇਹ ਨਹੀਂ ਦਿਖਾਇਆ ਗਿਆ ਕਿ ਅਸੀਂ ਉਨ੍ਹਾਂ ਰਾਜਾਂ ਵਿੱਚ ਸਰਕਾਰ ਬਣਾਵਾਂਗੇ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਕ ਮੌਕਾ ‘ਆਪ’ ਨੂੰ ਦੋ ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਉਗੇ।  ਮੱਧ ਪ੍ਰਦੇਸ਼ ਕੋਲ ਸਭ ਕੁਝ ਹੈ, ਕੁਦਰਤੀ ਅਤੇ ਹੋਰ ਸਾਧਨ ਹਨ, ਪਰ ਉਨ੍ਹਾਂ ਕੋਲ ਇਮਾਨਦਾਰ ਸਿਆਸਤਦਾਨ ਅਤੇ ਚੰਗੀ ਸਰਕਾਰ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਸੀਂ 15 ਲੱਖ ਵਾਂਗ ‘ਜੁਮਲੇ’ ਨੂੰ ਨਹੀਂ ਕਹਿੰਦੇ, ਅਸੀਂ ਜੋ ਵਾਅਦਾ ਕਰਦੇ ਹਾਂ, ਉਹ ਪੂਰਾ ਕਰਦੇ ਹਾਂ। ਆਪ ਦੀ ਸਰਕਾਰ ਬਣਨ ਤੋਂ ਬਾਅਦ ਤੁਹਾਡੇ ਬੱਚਿਆਂ ਦੀ ਸਿੱਖਿਆ ਸਾਡੀ ਜ਼ਿੰਮੇਵਾਰੀ ਹੋਵੇਗੀ, ਮਿਆਰੀ ਇਲਾਜ ਸਾਡੀ ਜ਼ਿੰਮੇਵਾਰੀ ਹੋਵੇਗੀ, ਬਿਜਲੀ ਅਤੇ ਸਾਫ਼ ਪਾਣੀ ਦੀ ਉਪਲਬਧਤਾ ਸਾਡੀ ਜ਼ਿੰਮੇਵਾਰੀ ਹੋਵੇਗੀ, ਕਿਸਾਨਾਂ ਦੀ ਭਲਾਈ ਅਤੇ ਨੌਜਵਾਨਾਂ ਲਈ ਨੌਕਰੀਆਂ ਸਾਡੀ ਜ਼ਿੰਮੇਵਾਰੀ ਹੋਵੇਗੀ।

Recent News