menu-icon
Punjabi Story Line
  • Home
  • News
  • Punjab
  • “ਭਾਜਪਾ ਵਿੱਚ ਸ਼ਾਮਲ ਹੋ ਜਾਓ, ਲੋਕ ਸਭਾ ਸੀਟ ਮਿਲੇਗੀ” Ludhiana ਦੇ ਵਿਧਾਇਕ ਨੂੰ 5 ਕਰੋੜ ਦੀ ਪੇਸ਼ਕਸ਼ ਕਰਨ ਵਾਲੇ ਖਿਲਾਫ FIR

“ਭਾਜਪਾ ਵਿੱਚ ਸ਼ਾਮਲ ਹੋ ਜਾਓ, ਲੋਕ ਸਭਾ ਸੀਟ ਮਿਲੇਗੀ” Ludhiana ਦੇ ਵਿਧਾਇਕ ਨੂੰ 5 ਕਰੋੜ ਦੀ ਪੇਸ਼ਕਸ਼ ਕਰਨ ਵਾਲੇ ਖਿਲਾਫ FIR

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਫੋਨ ਕਰਨ ਵਾਲੇ ਕਿਹਾ ਉਹ ਹਾਈ ਕਮਾਂਡ ਨਾਲ ਮੀਟਿੰਗ ਲਈ ਦਿੱਲੀ ਆਉਣ। ਛੀਨਾ ਵੱਲੋਂ ਦੱਸਿਆ ਗਿਆ ਕਿ ਹਾਲਾਂਕਿ ਫੋਨ ਕਰਨ ਵਾਲੇ ਨੇ ਕਿਸੇ ਨੇਤਾ ਦਾ ਨਾਂ ਨਹੀਂ ਲਿਆ।

Date Updated Last Updated : 30 March 2024, 08:00 AM IST
Share:

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ 5 ਕਰੋੜ ਰੁਪਏ ਦੇ ਕੇ ਭਾਜਪਾ ਵਿੱਚ ਸ਼ਾਮਲ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਛੀਨਾ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਨ੍ਹਾਂ ਵੱਲੋਂ ਕੀਤੀ ਸ਼ਿਕਾਇਤ 'ਤੇ ਜਾਂਚ ਕਰਨ ਤੋਂ ਬਾਅਦ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਕਾਲਰ ਖਿਲਾਫ ਕਾਰਵਾਈ ਕੀਤੀ ਹੈ।

ਵਿਧਾਇਕ ਦਾ ਆਰੋਪ ਧਮਕੀਆਂ ਵੀ ਦਿੱਤੀਆਂ

ਵਿਧਾਇਕ ਛੀਨਾ ਨੇ ਆਰੋਪ ਲਾਉਂਦੇ ਹੋਏ ਕਿਹਾ ਕਿ ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ ਸੀ। ਉਸ ਨੂੰ ਧਮਕੀਆਂ ਵੀ ਮਿਲੀਆਂ। ਡਾਬਾ ਪੁਲਿਸ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 171 ਈ) ਅਤੇ ਧਾਰਾ 123 (1) ਦੇ ਤਹਿਤ ਅਣਪਛਾਤੇ ਕਾਲਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।

ਵਟਸਐਪ ਨੰਬਰ 'ਤੇ ਕਾਲ ਆਈ

ਛੀਨਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਵਟਸਐਪ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਦਿੱਲੀ ਦੇ ਸੇਵਕ ਸਿੰਘ ਵਜੋਂ ਦੱਸੀ। ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਲੋਕ ਸਭਾ ਦੀ ਟਿਕਟ ਨਹੀਂ ਚਾਹੁੰਦੇ ਤਾਂ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਹੋਰ ਅਹੁਦਾ ਮਿਲੇਗਾ। ਉਸ ਨੇ ਕਿਹਾ ਕਿ ਮੈਂ ਇਸ ਮੁੱਦੇ 'ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਮੁਲਜ਼ਮ ਨੇ ਮੈਨੂੰ ਪ੍ਰਸਤਾਵ 'ਤੇ ਵਿਚਾਰ ਕਰਨ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਉਹ ਦੁਬਾਰਾ ਕਾਲ ਕਰੇਗਾ।

Recent News