Courtesy: pinterest
ਪੰਜਾਬ: ਪੰਜਾਬ ਸਰਕਾਰ ਨੇ ਆਪਣੇ ਕਾਰਜ-ਕਾਲ 'ਚ ਬਾਲ ਵਿਆਹ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ਼ ਠੋਸ ਕਦਮ ਚੁੱਕੇ ਤੇ ਅਪ੍ਰੈਲ 2026 ਤੱਕ ਸੂਬੇ 'ਚ 15 ਬਾਲ ਵਿਆਹ ਰੁਕਵਾਏ। ਸਮਾਜਿਕ ਸੁਰਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਤੁਰੰਤ ਦਖਲ ਦੇਣ ਨਾਲ ਬੱਚਿਆਂ ਦਾ ਬਚਪਨ, ਸਿੱਖਿਆ ਅਤੇ ਭਵਿੱਖ ਸੁਰੱਖਿਅਤ ਰਿਹਾ।
'ਬੱਚੇ ਦੀ ਜਗ੍ਹਾ ਸਕੂਲ ਵਿੱਚ ਹੁੰਦੀ ਹੈ, ਵਿਆਹ ਦੇ ਮੰਡਪ ਵਿੱਚ ਨਹੀਂ'
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਬਿਹਤਰ ਭਵਿੱਖ ਦਾ ਮੌਕਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਬੱਚੇ ਦੀ ਜਗ੍ਹਾ ਸਕੂਲ ਵਿੱਚ ਹੁੰਦੀ ਹੈ, ਵਿਆਹ ਦੇ ਮੰਡਪ ਵਿੱਚ ਨਹੀਂ।
ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਮਹਿਲਾ ਤੇ ਬਾਲ ਵਿਕਾਸ ਮੰਤਰੀ ਦੇ ਅਨੁਸਾਰ, ਅਪ੍ਰੈਲ ਮਹੀਨੇ ਦੌਰਾਨ ਪੰਜਾਬ ਭਰ ਵਿੱਚ 3,000 ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਬਾਲ ਵਿਆਹ ਦੇ ਮਾੜੇ ਨਤੀਜਿਆਂ ਪ੍ਰਤੀ ਸੰਵੇਦਨਸ਼ੀਲ ਬਣਾਇਆ ਜਾ ਸਕੇ। ਸਕੂਲਾਂ, ਪਿੰਡਾਂ, ਆਂਗਣਵਾੜੀ ਕੇਂਦਰਾਂ ਅਤੇ ਵੱਖ-ਵੱਖ ਭਾਈਚਾਰਿਆਂ ਵਿੱਚ ਆਯੋਜਿਤ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਮਾਪਿਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ।
1098 'ਤੇ ਕੀਤੀ ਜਾ ਸਕਦੀ ਹੈ ਮਾਮਲੇ ਦੀ ਰਿਪੋਰਟ
ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਇਕਾਈਆਂ, ਬਾਲ ਭਲਾਈ ਕਮੇਟੀਆਂ, ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨੇੜਿਓਂ ਤਾਲਮੇਲ ਨਾਲ ਕੰਮ ਕਰ ਰਹੇ ਹਨ। ਬਾਲ ਵਿਆਹ, ਬਾਲ ਸ਼ੋਸ਼ਣ, ਬਾਲ ਮਜ਼ਦੂਰੀ, ਜਾਂ ਬੱਚਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਮਾਮਲੇ ਦੀ ਰਿਪੋਰਟ ਚਾਈਲਡ ਹੈਲਪਲਾਈਨ 1098 'ਤੇ ਕੀਤੀ ਜਾ ਸਕਦੀ ਹੈ, ਜੋ ਤੁਰੰਤ ਦਖਲਅੰਦਾਜ਼ੀ ਅਤੇ ਲੋੜੀਂਦੀ ਕਾਰਵਾਈ ਦੀ ਸਹੂਲਤ ਦਿੰਦੀ ਹੈ।
ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਅਪੀਲ ਕੀਤੀ
ਬਲਜੀਤ ਕੌਰ ਨੇ ਪੰਚਾਇਤੀ ਰਾਜ ਸੰਸਥਾਵਾਂ, ਅਧਿਆਪਕਾਂ, ਧਾਰਮਿਕ ਤੇ ਸਮਾਜਿਕ ਨੇਤਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਵਿਆਹ ਦੇ ਇਸ ਅਭਿਆਨ ਵਿੱਚ ਸਾਰੇ ਆਪਣੀ ਡਾ. ਬਲਜੀਤ ਕੌਰ ਨੇ ਪੰਚਾਇਤੀ ਰਾਜ ਸੰਸਥਾਵਾਂ, ਅਧਿਆਪਕਾਂ, ਧਾਰਮਿਕ ਅਤੇ ਸਮਾਜਿਕ ਆਗੂਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਵਿਰੁੱਧ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਕਿਸੇ ਵੀ ਸ਼ੱਕੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਤਾਂ ਜੋ ਬੱਚਿਆਂ ਦੇ ਅਧਿਕਾਰਾਂ ਦੀ ਸਮੇਂ ਸਿਰ ਰੱਖਿਆ ਜਾ ਸਕੇ।
ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜਨਤਕ ਭਾਗੀਦਾਰੀ, ਵਿਆਪਕ ਜਾਗਰੂਕਤਾ ਅਤੇ ਕਾਨੂੰਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨਾਲ, ਪੰਜਾਬ ਬਾਲ ਵਿਆਹ ਦੇ ਮੁਕੰਮਲ ਖਾਤਮੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਬੱਚਿਆਂ ਲਈ ਇੱਕ ਸੁਰੱਖਿਅਤ, ਸਨਮਾਨਜਨਕ ਅਤੇ ਮੌਕਿਆਂ ਨਾਲ ਭਰਪੂਰ ਸਮਾਜ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰੇਗਾ।