menu-icon
Punjabi Story Line
  • Home
  • News
  • Punjab
  • ਗੈਂਗਸਟਰ ਦਵਿੰਦਰਪਾਲ ਗੈਂਗ ਦੇ 2 ਹੋਰ ਮੈਂਬਰ ਗ੍ਰਿਫਤਾਰ,ਮੁਲਜ਼ਮਾਂ ਵਿੱਚ ਇੱਕ ਨਾਬਾਲਗ

ਗੈਂਗਸਟਰ ਦਵਿੰਦਰਪਾਲ ਗੈਂਗ ਦੇ 2 ਹੋਰ ਮੈਂਬਰ ਗ੍ਰਿਫਤਾਰ,ਮੁਲਜ਼ਮਾਂ ਵਿੱਚ ਇੱਕ ਨਾਬਾਲਗ

ਪੁਲਿਸ ਨੇ ਜਦੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਵੱਲੋਂ ਹੀ ਮੁਲਜ਼ਮਾਂ ਨੂੰ ਮੋਟਰਸਾਈਕਲ ਅਤੇ ਹਥਿਆਰ ਮੁਹੱਈਆ ਕਰਵਾਏ ਗਏ ਸਨ। ਪੁਲਿਸ ਨੇ ਮਾਮਲੇ 'ਚ ਦੋਵਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਹੈ।

Date Updated Last Updated : 25 December 2023, 08:57 AM IST
Share:

ਹਾਈਲਾਈਟਸ

  • ਮੁਲਜ਼ਮਾਂ ਵਿੱਚ 11ਵੀਂ ਜਮਾਤ ਵਿੱਚ ਪੜ੍ਹਦਾ ਇੱਕ ਨਾਬਾਲਗ ਵੀ ਸ਼ਾਮਲ ਹੈ

ਪੰਜਾਬ ਦੇ ਲੁਧਿਆਣਾ ਦੇ ਜਗਰਾਉਂ ਸਦਰ ਥਾਣੇ ਦੀ ਪੁਲਿਸ ਨੇ ਫਿਰੌਤੀ ਮੰਗਣ ਵਾਨ ਗਿਰੋਹ ਦੇ 2 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿੱਚ 11ਵੀਂ ਜਮਾਤ ਵਿੱਚ ਪੜ੍ਹਦਾ ਇੱਕ ਨਾਬਾਲਗ ਵੀ ਸ਼ਾਮਲ ਹੈ। ਮੁਲਜ਼ਮ ਕੈਨੇਡਾ ਸਥਿਤ ਆਪਣੇ ਬੌਸ ਦੇ ਇਸ਼ਾਰੇ 'ਤੇ ਕਾਰੋਬਾਰੀਆਂ ਤੋਂ ਫਿਰੌਤੀ ਵਸੂਲਦੇ ਸਨ। ਇਸ ਦੇ ਨਾਲ ਹੀ ਡਰ ਪੈਦਾ ਕਰਨ ਲਈ ਦੋਵਾਂ ਦੋਸ਼ੀਆਂ ਨੇ ਪੁਲਿਸ 'ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਮਿਸ਼ਰਾ ਵਾਸੀ ਬੇਦੀ ਨਗਰ ਗਲੀ ਨੰਬਰ 8 ਮੋਗਾ ਅਤੇ ਅਰਮਾਨ (ਕਾਲਪਨਿਕ ਨਾਂ) ਵਾਸੀ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ ਕਿ ਮੁਲਜ਼ਮਾਂ ਨੇ ਹਥਿਆਰ ਕਿੱਥੋਂ ਲਏ ਸਨ।

3 ਨੂੰ ਪਹਿਲਾਂ ਕੀਤਾ ਗਿਆ ਗ੍ਰਿਫਤਾਰ

ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏਐੱਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਕ ਹਫਤਾ ਪਹਿਲਾਂ ਪੁਲਸ ਨੇ ਕੈਨੇਡਾ ਰਹਿੰਦੇ ਗੈਂਗਸਟਰ ਦਵਿੰਦਰਪਾਲ ਸਿੰਘ ਦੇ ਕਹਿਣ 'ਤੇ ਫਿਰੌਤੀ ਮੰਗਣ ਅਤੇ ਗੋਲੀ ਚਲਾਉਣ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੂੰ ਦੇਖ ਕੇ ਤਿੰਨਾਂ ਦੋਸ਼ੀਆਂ ਨੇ ਹਵਾ 'ਚ ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੁਲਜ਼ਮਾਂ ਤੇ ਵੀ ਫਾਇਰਿੰਗ ਕੀਤੀ ਤੇ ਬਾਈਕ ਡਿੱਗ ਪਈ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

 

ਗੈਂਗਸਟਰ ਦਵਿੰਦਰਪਾਲ ਸਮੇਤ 4 ਖਿਲਾਫ ਮਾਮਲਾ ਦਰਜ

ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਕਾਰਤੂਸ ਅਤੇ 240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ ਗੈਂਗਸਟਰ ਦਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਬੱਬੂ ਵਾਸੀ ਕੈਨੇਡਾ, ਮਨਪ੍ਰੀਤ ਸਿੰਘ ਉਰਫ਼ ਸੇਵਕ ਵਾਸੀ ਭਦੌੜ ਅਤੇ ਲਵਪ੍ਰੀਤ ਸਿੰਘ ਉਰਫ਼ ਲਾਭਾ ਵਾਸੀ ਪਿੰਡ ਕਾਉਂਕੇ ਖੋਸਾ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਜਦੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਵੱਲੋਂ ਹੀ ਮੁਲਜ਼ਮਾਂ ਨੂੰ ਮੋਟਰਸਾਈਕਲ ਅਤੇ ਹਥਿਆਰ ਮੁਹੱਈਆ ਕਰਵਾਏ ਗਏ ਸਨ। ਪੁਲਿਸ ਨੇ ਮਾਮਲੇ 'ਚ ਦੋਵਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਪੁਲਿਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ। ਜਦੋਂਕਿ ਦੂਜੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

Tags :

Recent News