menu-icon
Punjabi Story Line
  • Home
  • News
  • Punjab
  • Special Honour: 25 ਪੁਲਿਸ ਮੁਲਾਜ਼ਮ-ਅਧਿਕਾਰੀ ਹੋਣਗੇ ਸਨਮਾਨਿਤ, ਡੀਐਸਪੀ ਬਰਾੜ ਨੂੰ ਚੌਥੀ ਵਾਰ ਮਿਲੇਗਾ ਰਾਸ਼ਟਰਪਤੀ ਮੈਡਲ

Special Honour: 25 ਪੁਲਿਸ ਮੁਲਾਜ਼ਮ-ਅਧਿਕਾਰੀ ਹੋਣਗੇ ਸਨਮਾਨਿਤ, ਡੀਐਸਪੀ ਬਰਾੜ ਨੂੰ ਚੌਥੀ ਵਾਰ ਮਿਲੇਗਾ ਰਾਸ਼ਟਰਪਤੀ ਮੈਡਲ

Special Honour:  ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

Date Updated Last Updated : 25 January 2024, 01:32 PM IST
Share:

Special Honour: ਗਣਤੰਤਰ ਦਿਵਸ ਦੇ ਮੌਕੇ ਤੇ ਸ਼ਾਨਦਾਰ ਸੇਵਾਵਾਂ ਬਦਲੇ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ-ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ। 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਵੱਡੀ ਗੱਲ ਇਹ ਹੈ ਕਿ ਸਨਮਾਨਿਤ ਕੀਤੇ ਜਾ ਰਹੇ ਅਧਿਕਾਰੀਆਂ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਐਨਕਾਊਂਟਰ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। 

ਡੀਐਸਪੀ ਬਰਾੜ ਨੂੰ ਪਹਿਲੇ ਵੀ ਕੀਤਾ ਜਾ ਚੁੱਕਾ ਸਨਮਾਨਿਤ 

ਪਿਛਲੇ ਸਾਲ ਪੰਜਾਬ ਗਾਇਕ ਸਿੱਧੁ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਵਿੱਚੋਂ ਮੰਨੂ ਅਤੇ ਰੂਪਾ ਦੇ ਐਨਕਾਊਂਟਰ ਲਈ ਵੀ ਡੀਐਸਪੀ ਵਿਕਰਮ ਬਰਾੜ ਨੂੰ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ। ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਮੁਸੇਵਾਲਾ ਕਤਲ ਕਾਂਡ ਤੇ ਮੁਲਜ਼ਮਾਂ ਦੇ ਐਨਕਾਉਂਟਰ 'ਚ ਸ਼ਾਮਲ ਅਫਸਰਾਂ ਨੂੰ ਮਿਲੇਗਾ ਸਨਮਾਨ

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ IPS ਪ੍ਰਮੋਦ ਬਾਨ ਨੂੰ ਵਧਿਆ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਰਾਸ਼ਟਰਪਤੀ ਮੈਡਲ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਰਾਹੁਲ ਸ਼ਰਮਾ ਅਤੇ ਹੈਡ ਕਾਂਸਟੇਬਲ ਸੁਰਿੰਦਰਪਾਲ ਸਿੰਘ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਹ ਸਾਰੇ ਹੀ ਅਫਸਰ ਅਤੇ ਮੁਲਾਜ਼ਮ ਸਿੱਧੂ ਮੁਸੇਵਾਲਾ ਕਤਲ ਕਾਂਡ ਤੇ ਮੁਲਜ਼ਮਾਂ ਦੇ ਐਨਕਾਉਂਟਰ ਵਿੱਚ ਸ਼ਾਮਲ ਸਨ।

Recent News