menu-icon
Punjabi Story Line
  • Home
  • News
  • Punjab
  • Fazilka: ਦੋਸਤ ਨੂੰ ਸ਼ਰਾਬ ਪਿਲਾ ਕੇ ਨਹਿਰ ਵਿਚ ਸੁੱਟ ਕੇ ਕਤਲ ਕਰਨ ਦੇ ਮਾਮਲੇ 'ਚ 4 ਦੋਸਤਾਂ ਨੂੰ ਉਮਰ ਕੈਦ ਦੀ ਸਜ਼ਾ

Fazilka: ਦੋਸਤ ਨੂੰ ਸ਼ਰਾਬ ਪਿਲਾ ਕੇ ਨਹਿਰ ਵਿਚ ਸੁੱਟ ਕੇ ਕਤਲ ਕਰਨ ਦੇ ਮਾਮਲੇ 'ਚ 4 ਦੋਸਤਾਂ ਨੂੰ ਉਮਰ ਕੈਦ ਦੀ ਸਜ਼ਾ

Fazilka: ਸੀਨੀਅਰ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਕਾਫੀ ਬਹਿਸ ਹੋਈ। ਪਰ ਅੰਤ ਵਿੱਚ ਚਾਰੇ ਦੋਸਤਾਂ ਨੂੰ ਕਤਲ ਕੇਸ ਵਿੱਚ ਦੋਸ਼ੀ ਪਾਇਆ ਗਿਆ ਅਤੇ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਜੁਰਮਾਨਾ ਅਦਾ ਨਾ ਕਰਨ 'ਤੇ ਦੋਸ਼ੀਆਂ ਨੂੰ ਇਕ ਸਾਲ ਦੀ ਹੋਰ ਸਜ਼ਾ ਭੁਗਤਣੀ ਪਵੇਗੀ।

Date Updated Last Updated : 21 February 2024, 09:51 PM IST
Share:

Fazilka: ਦੋਸਤ ਨੂੰ ਸ਼ਰਾਬ ਪਿਲਾ ਕੇ ਨਹਿਰ ਵਿਚ ਸੁੱਟ ਕੇ ਮਾਰਨ ਦੇ ਮਾਮਲੇ ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ 4 ਦੋਸਤਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਾਮਲਾ 4 ਸਾਲ ਪੁਰਾਣਾ ਹੈ। ਅਦਾਲਤ ਨੇ ਚਾਰਾਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਸੀਨੀਅਰ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਕਾਫੀ ਬਹਿਸ ਹੋਈ। ਪਰ ਅੰਤ ਵਿੱਚ ਚਾਰੇ ਦੋਸਤਾਂ ਨੂੰ ਕਤਲ ਕੇਸ ਵਿੱਚ ਦੋਸ਼ੀ ਪਾਇਆ ਗਿਆ ਅਤੇ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਜੁਰਮਾਨਾ ਅਦਾ ਨਾ ਕਰਨ 'ਤੇ ਦੋਸ਼ੀਆਂ ਨੂੰ ਇਕ ਸਾਲ ਦੀ ਹੋਰ ਸਜ਼ਾ ਭੁਗਤਣੀ ਪਵੇਗੀ।

ਸ਼ਰਾਬ ਪੀਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਪੰਜਾਂ ਵਿਚਾਲੇ ਹੋਈ ਸੀ ਤਕਰਾਰ 

ਪੁਲਿਸ ਅਨੁਸਾਰ ਇਹ ਕੇਸ ਮ੍ਰਿਤਕ ਸੁਰਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਦੀ ਭੈਣ ਕਵਿਤਾ ਨੇ ਦਰਜ ਕਰਵਾਇਆ ਸੀ। ਅਬੋਹਰ ਦੇ ਥਾਣਾ ਨੰਬਰ 2 'ਚ ਕਵਿਤਾ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਦੇ ਭਰਾ ਦਾ ਕਤਲ ਅਨੁਜ ਕੁਮਾਰ ਉਰਫ ਡੱਬੂ, ਵਿਜੇਸ਼ ਕੁਮਾਰ, ਰਾਕੇਸ਼ ਕੁਮਾਰ ਤਿੰਨੋਂ ਵਾਸੀ ਸ਼ੇਰੇਵਾਲਾ ਅਤੇ ਅਮਿਤ ਕੁਮਾਰ ਵਾਸੀ ਨਵੀਂ ਅਬਾਦੀ ਗਲੀ ਨੰ. 13 ਨੇ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਚਾਰੋ ਮੁਲਜ਼ਮ ਅਤੇ ਉਨ੍ਹਾਂ ਦਾ ਭਰਾ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਪੰਜਾਂ ਵਿਚਕਾਰ ਤਕਰਾਰ ਹੋ ਗਈ। ਚਾਰਾਂ ਨੇ ਮਿਲ ਕੇ ਸੁਰਿੰਦਰ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਸਿਰ 'ਤੇ ਕਿਸੇ ਭਾਰੀ ਚੀਜ਼ ਨਾਲ ਵਾਰ ਕੀਤਾ। ਇਸ ਕਾਰਨ ਉਹ ਬੇਹੋਸ਼ ਹੋ ਗਿਆ। ਬਾਅਦ ਵਿੱਚ ਚਾਰੇ ਮੁਲਜ਼ਮਾਂ ਨੇ ਸੁਰਿੰਦਰ ਨੂੰ ਚੁੱਕ ਕੇ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਸੁਰਿੰਦਰ ਦੀ ਲਾਸ਼ ਅਗਲੇ ਦਿਨ ਨਹਿਰ ਵਿੱਚੋਂ ਬਰਾਮਦ ਹੋਈ। ਭੈਣ ਦੀ ਸ਼ਿਕਾਇਤ 'ਤੇ ਪੁਲਿਸ ਨੇ 11 ਅਗਸਤ 2020 ਨੂੰ ਮਾਮਲਾ ਦਰਜ ਕੀਤਾ ਸੀ।

Tags :

Recent News