menu-icon
Punjabi Story Line
  • Home
  • News
  • Punjab
  • ਹੋਲਾ ਮਹੱਲਾ 'ਤੇ ਤਾਇਨਾਤ ਹੋਣਗੇ 4000 ਪੁਲਿਸ ਮੁਲਾਜ਼ਮ, 122 ਸੀਸੀਟੀਵੀ ਲੱਗਣਗੇ

ਹੋਲਾ ਮਹੱਲਾ 'ਤੇ ਤਾਇਨਾਤ ਹੋਣਗੇ 4000 ਪੁਲਿਸ ਮੁਲਾਜ਼ਮ, 122 ਸੀਸੀਟੀਵੀ ਲੱਗਣਗੇ

DIG ਹਰਚਰਨ ਸਿੰਘ ਭੁੱਲਰ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਮੌਕੇ 4000 ਪੁਲਿਸ ਜਵਾਨ ਤੇ 50 ਗਜਟਡ ਅਫਸਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਟਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਲਈ ਡਿਊਟੀ ਤੇ ਤੈਨਾਤ ਕੀਤੇ ਜਾਣਗੇ।

Date Updated Last Updated : 13 February 2025, 08:41 PM IST
Share:

ਸਿੱਖ ਪੰਥ ਦਾ ਕੌਮੀ ਤਿਓਹਾਰ ਹੋਲਾ ਮਹੱਲਾ 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਦੋ ਪੜਾਵਾਂ ਵਿੱਚ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਜਿਸਨੂੰ ਲੈ ਕੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਪ੍ਰਬੰਧਾਂ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਸਬੰਧੀ ਰੂਪਨਗਰ ਰੇਂਜ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਗੁਰਨੀਤ ਸਿੰਘ ਖੁਰਾਨਾ, ਐਸ.ਡੀ.ਐਮ ਜਸਪ੍ਰੀਤ ਸਿੰਘ ਅਤੇ ਜ਼ਿਲ੍ਹੇ ਦੇ ਹੋਰ ਉੱਚ ਪੁਲਿਸ ਅਧਿਕਾਰੀਆਂ ਨਾਲ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹੋਲਾ ਮਹੱਲਾ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ ਗਏ।

ਤਾਜ ਹੋਟਲ ਵਿਖੇ ਪੁਲਿਸ ਪਬਲਿਕ ਮੀਟਿੰਗ

ਪੱਤਰਕਾਰਾਂ ਨਾਲ ਗੱਲ ਕਰਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਮੌਕੇ 4000 ਪੁਲਿਸ ਜਵਾਨ ਤੇ 50 ਗਜਟਡ ਅਫਸਰ  ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਟਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਲਈ ਡਿਊਟੀ ਤੇ ਤੈਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 31 ਨਿਰਧਾਰਤ ਥਾਵਾਂ ਤੇ 122 ਸੀਸੀਟੀਵੀ ਕੈਮਰੇ ਲਗਾ ਕੇ ਪੂਰੇ ਮੇਲਾ ਖੇਤਰ ਤੇ ਬਾਜ ਅੱਖ ਰੱਖੀ ਜਾਵੇਗੀ। ਉਹਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਮਰਿਆਦਾ ਵਿੱਚ ਰਹਿ ਕੇ ਹੋਲਾ ਮਹੱਲਾ ਦੌਰਾਨ ਗੁਰੂ ਘਰਾਂ 'ਚ ਨਤਮਸਤਕ ਹੋਣ।ਉਹਨਾਂ ਕਿਹਾ ਕਿ ਮੋਟਰਸਾਈਕਲਾਂ ਦੇ ਸਾਈਲੈਂਸਰ ਖੋਲ ਕੇ ਤੇ ਟਰੈਕਟਰ ਟਰਾਲੀਆਂ ਤੇ ਉੱਚੀ ਆਵਾਜ਼ ਚ ਡੀਜੇ ਲਗਾ ਕੇ ਆਉਣ ਵਾਲੇ ਲੋਕਾਂ ਤੇ ਸਖਤੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹੋਲਾ ਮਹੱਲਾ ਦੌਰਾਨ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਬਦਲਵੇ ਰੂਟਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਸਬੰਧੀ ਸੰਗਤਾਂ ਨੂੰ ਮੀਡੀਆ ਰਾਹੀਂ ਪਹਿਲਾਂ ਹੀ ਜਾਣਕਾਰੀ ਦਿੱਤੀ ਜਾਵੇਗੀ। ਇਸਤੋਂ ਪਹਿਲਾਂ ਉਹਨਾਂ ਵੱਲੋਂ ਸਥਾਨਕ ਤਾਜ ਹੋਟਲ ਵਿਖੇ ਪੁਲਿਸ ਪਬਲਿਕ ਮੀਟਿੰਗ ਕਰਕੇ ਲੋਕਾਂ ਵੱਲੋਂ ਹੋਲਾ ਮਹੱਲਾ ਸਬੰਧੀ ਅਤੇ ਹੋਰ ਸਥਾਨਕ ਸਮੱਸਿਆਵਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ ਅਤੇ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਸੁਝਾਅ ਵੀ ਮੰਗੇ ਗਏ।

Recent News