menu-icon
Punjabi Story Line
  • Home
  • News
  • Punjab
  • ਕਰਜ਼ੇ ਤੋਂ ਪ੍ਰੇਸ਼ਾਨ ਪਰਿਵਾਰ ਨੇ ਚੁੱਕਿਆ ਅਜਿਹਾ ਕਦਮ, ਸੁਣ ਕੇ ਤੁਸੀਂ ਵੀ ਰਹਿ ਜਾਉਗੇ ਹੈਰਾਨ

ਕਰਜ਼ੇ ਤੋਂ ਪ੍ਰੇਸ਼ਾਨ ਪਰਿਵਾਰ ਨੇ ਚੁੱਕਿਆ ਅਜਿਹਾ ਕਦਮ, ਸੁਣ ਕੇ ਤੁਸੀਂ ਵੀ ਰਹਿ ਜਾਉਗੇ ਹੈਰਾਨ

ਨਵੇਂ ਸਾਲ ਤੇ ਜਲੰਧਰ ਦੇ ਕਸਬਾ ਆਦਮਪੁਰ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਪੰਜਾਂ ਨੇ ਆਤਮ ਹਤਿਆ ਕੀਤੀ ਹੈ। ਪਰਿਵਾਰ ਕਾਫੀ ਸਮੇਂ ਤੋਂ ਕਰਜ਼ੇ ਤੋਂ ਪਰੇਸ਼ਾਨ ਸੀ। 

Date Updated Last Updated : 01 January 2024, 11:47 AM IST
Share:

Family Committed Sucide: ਨਵੇਂ ਸਾਲ ਤੇ ਜਲੰਧਰ ਦੇ ਕਸਬਾ ਆਦਮਪੁਰ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਪੰਜਾਂ ਨੇ ਆਤਮ ਹਤਿਆ ਕੀਤੀ ਹੈ। ਪਰਿਵਾਰ ਕਾਫੀ ਸਮੇਂ ਤੋਂ ਕਰਜ਼ੇ ਤੋਂ ਪਰੇਸ਼ਾਨ ਸੀ। ਮਰਨ ਵਾਲਿਆਂ ਵਿੱਚ 3 ਸਾਲ ਦੀ ਬੱਚੀ ਵੀ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਆਦਮਪੁਰ ਦੇ ਪਿੰਡ ਡਰੋਲੀ ਖੁਰਦ ਦੇ ਮਨਮੋਹਨ ਸਿੰਘ (55), ਪਤਨੀ ਸਰਬਜੀਤ ਕੌਰ, ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32), ਛੋਟੀ ਬੇਟੀ ਗੁਰਪ੍ਰੀਤ ਕੌਰ ਉਰਫ ਗੋਪੀ (31) ਅਤੇ ਛੋਟੀ ਬੱਚੀ ਅਮਨ (3) ਸ਼ਾਮਲ ਹਨ। ਅੱਜ ਪੰਜ ਲਾਸ਼ਾਂ ਦਾ ਪੋਸਟਮਾਰਟਮ ਜਲੰਧਰ ਦੇ ਸਿਵਲ ਹਸਪਤਾਲ 'ਚ ਕੀਤਾ ਜਾਵੇਗਾ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਘਟਨਾ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਮਨਮੋਹਨ ਸਿੰਘ ਆਦਮਪੁਰ ਸਥਿਤ ਡਾਕਖਾਨੇ ਵਿੱਚ ਪੋਸਟ ਮਾਸਟਰ ਵਜੋਂ ਕੰਮ ਕਰਦਾ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਿੰਡ ਦੇ ਹੀ 2 ਵਿਅਕਤੀ ਕਰਜ਼ੇ ਨੂੰ ਲੈ ਕੇ ਪੀੜਤ ਨੂੰ ਕਾਫੀ ਪ੍ਰੇਸ਼ਾਨ ਕਰ ਰਹੇ ਸਨ। ਫਿਲਹਾਲ ਪੁੱਤਰ ਦੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਪੁਲਿਸ ਕਾਰਵਾਈ ਕਰੇਗੀ।

ਸਾਰਿਆਂ ਦੇ ਗਲੇ 'ਤੇ ਗਲਾ ਘੁੱਟਣ ਦੇ ਨਿਸ਼ਾਨ 

ਜਾਣਕਾਰੀ ਦੇ ਮੁਤਾਬਿਕ ਸਾਰਿਆਂ ਦੇ ਗਲੇ 'ਤੇ ਗਲਾ ਘੁੱਟਣ ਦੇ ਨਿਸ਼ਾਨ ਸਨ। ਜਿਸ ਵਿੱਚ ਮਨਮੋਹਨ ਦੇ ਗਲੇ ਵਿੱਚ ਫਾਂਸੀ ਦਾ ਨਿਸ਼ਾਨ ਸੀ। ਹਾਲਾਂਕਿ ਬਾਕੀ ਲਾਸ਼ਾਂ 'ਤੇ ਵੀ ਨਿਸ਼ਾਨ ਸਨ। ਜਿਸ ਕਾਰਨ ਮੰਨਿਆ ਜਾ ਰਿਹਾ ਸੀ ਕਿ ਸਾਰਿਆਂ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ, ਕਿਉਂਕਿ ਮਨਮੋਹਨ ਦੀ ਪਤਨੀ, ਦੋਵੇਂ ਧੀਆਂ ਅਤੇ ਦੋਹਤੀ ਦੇ ਗਲੇ 'ਤੇ ਯੂ ਆਕਾਰ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਪਿੰਡ ਵਾਸੀਆਂ ਵੱਲੋਂ ਰਾਤ ਕਰੀਬ 9 ਵਜੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਇਲਾਕੇ ਦੀ ਪੀਸੀਆਰ ਟੀਮ ਸਭ ਤੋਂ ਪਹਿਲਾਂ ਘਟਨਾ ਵਾਲੀ ਥਾਂ 'ਤੇ ਪਹੁੰਚੀ।

2 ਦਿਨਾਂ ਤੋਂ ਪਰਿਵਾਰ ਦਾ ਕੋਈ ਵੀ ਮੈਂਬਰ ਨਹੀਂ ਆਇਆ ਸੀ ਬਾਹਰ

ਆਦਮਪੁਰ ਇਲਾਕੇ ਦੇ ਡੀਐਸਪੀ ਵਿਜੇ ਕੁੰਵਰ ਪ੍ਰਤਾਪ, ਥਾਣਾ ਆਦਮਪੁਰ ਦੇ SHO ਮਨਜੀਤ ਸਿੰਘ ਅਤੇ ਸੀਆਈਏ ਸਟਾਫ ਦੇਹਟ ਪੁਲਿਸ ਆਪਣੀਆਂ ਦੋ ਟੀਮਾਂ ਨਾਲ ਜਾਂਚ ਲਈ ਮੌਕੇ ’ਤੇ ਪਹੁੰਚ ਗਏ। ਮੌਕੇ 'ਤੇ ਮੌਜੂਦ ਗੁਆਂਢੀ ਨੇ ਪੁਲਿਸ ਨੂੰ ਦੱਸਿਆ ਕਿ ਸ਼ਨੀਵਾਰ ਰਾਤ ਤੋਂ ਪੂਰੇ ਪਰਿਵਾਰ ਦਾ ਕੋਈ ਵੀ ਮੈਂਬਰ ਘਰ ਦੇ ਬਾਹਰ ਨਹੀਂ ਦੇਖਿਆ ਗਿਆ। ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਕਿਸੇ ਨੂੰ ਚੀਕਦੀ ਸੁਣਾਈ ਨਹੀਂ ਦਿੱਤੀ। ਮਨਮੋਹਨ ਦਾ ਜਵਾਈ ਸਰਬਜੀਤ ਸਿੰਘ ਸ਼ੁੱਕਰਵਾਰ ਨੂੰ ਜਦੋਂ ਉਨ੍ਹਾਂ ਦੇ ਘਰ ਪਹੁੰਚਿਆ ਤਾਂ ਉਨ੍ਹਾਂ ਨੂੰ ਸਾਰੀ ਘਟਨਾ ਦਾ ਪਤਾ ਲੱਗਾ। 

Recent News