High Court ਵਿੱਚ ਕਿਸਾਨ ਅੰਦੋਲਨ 'ਤੇ 5ਵੀਂ ਪਟੀਸ਼ਨ ਦਾਇਰ,ਪੜੋ ਪੂਰੀ ਖਬਰ

ਪੰਜਵੀਂ ਪਟੀਸ਼ਨ ਪੰਚਕੂਲਾ ਦੇ ਇੱਕ ਵਕੀਲ ਵੱਲੋਂ ਦਾਇਰ ਕੀਤੀ ਗਈ ਸੀ। ਵਕੀਲ ਨੇ ਪਟੀਸ਼ਨ ਵਿੱਚ ਹਵਾਲਾ ਦਿੱਤਾ ਕਿ ਕਿਸਾਨਾਂ ਦਾ ਇਹ ਅੰਦੋਲਨ ਆਮ ਲੋਕਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਲਈ ਖ਼ਤਰਾ ਹੈ।

Palwinder Singh
Calendar

Share:

Kissan Andolan: ਪੰਜਾਬ-ਹਰਿਆਣਾ ਹਾਈਕੋਰਟ ' ਵੀਰਵਾਰ ਨੂੰ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਨ੍ਹਾਂ ਵਿੱਚ ਹਰਿਆਣਾ-ਪੰਜਾਬ ਸਰਹੱਦ ’ਤੇ ਦਿੱਲੀ ਮਾਰਚ ਕਰਨ ਤੇ ਅੜੇ ਕਿਸਾਨਾਂ ਵਾਪਸ ਜਾਣ ਅਤੇ ਅੰਦੋਲਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਗਈ। ਹਾਲਾਂਕਿ ਅੰਦੋਲਨ ਨੂੰ ਸੂਚੀਬੱਧ ਕਰਨ ਦੀ ਪਟੀਸ਼ਨ ਅਦਾਲਤ ਵਿੱਚ ਰੱਦ ਕਰ ਦਿੱਤੀ ਗਈ ਸੀ।

ਹੁਣ ਤੱਕ ਪੰਜ ਪਟੀਸ਼ਨਾਂ ਦਾਇਰ

ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਾਈਕੋਰਟ ਵਿੱਚ ਹੁਣ ਤੱਕ 5 ਪਟੀਸ਼ਨਾਂ ਦਾਇਰ ਹੋ ਚੁੱਕੀਆਂ ਹਨ। ਪੰਚਕੂਲਾ ਦੇ ਇੱਕ ਵਕੀਲ ਵੱਲੋਂ ਪੰਜਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲ ਦੇ ਵੱਲੋਂ ਪਟੀਸ਼ਨ ਵਿੱਚ ਹਵਾਲਾ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਆਮ ਲੋਕਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਖੁਦ ਅੰਦੋਲਨ ਦਾ ਹਿੱਸਾ ਬਣੇ ਕਿਸਾਨਾਂ ਦੀ ਜਾਨ ਨੂੰ ਖਤਰਾ ਹੈ।

ਅਦਾਲਤ ਨੇ ਕਿਹਾ-ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਦੀ ਜਗ੍ਹਾ ਕੋਰਟ ਦਾ ਸਹਾਰਾ ਲੈ ਰਹੀ

ਹਰਿਆਣਾ ਅਤੇ ਕੇਂਦਰ ਸਰਕਾਰਾਂ ਵੱਲੋਂ ਬੁੱਧਵਾਰ ਨੂੰ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਵਿੱਚ ਦਲੀਲ ਦਿੱਤੀ ਗਈ ਹੈ ਕਿ ਕਿਸਾਨ ਅੰਦੋਲਨ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਜੇਸੀਬੀ ਅਤੇ ਸੋਧੇ ਹੋਏ ਟਰੈਕਟਰਾਂ ਦੀ ਵਰਤੋਂ ਕਾਰਨ ਹਰਿਆਣਾ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਹਾਲਾਂਕਿ ਹਾਈਕੋਰਟ ਨੇ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਅਦਾਲਤ ਨੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਅਦਾਲਤ ਦਾ ਸਹਾਰਾ ਲੈ ਰਹੀ ਹੈ। ਹਰ ਕੋਈ ਇਸ ਮਾਮਲੇ ਵਿੱਚ ਸਿਆਸਤ ਕਰ ਰਿਹਾ ਹੈ। ਨਾਲ ਹੀ ਹਰਿਆਣਾ ਅਤੇ ਪੰਜਾਬ ਦੀ ਸਰਹੱਦ 'ਤੇ ਕਿਸਾਨਾਂ ਦੇ ਇਕੱਠ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਹੁਣ ਤੁਹਾਨੂੰ ਕਾਨੂੰਨ ਵਿਵਸਥਾ ਯਾਦ ਆ ਗਈ ਹੈ।

ਸਰਕਾਰ ਹੁਣ ਤੱਕ ਕੀ ਕਰ ਰਹੀ ਸੀ? ਪ੍ਰਦਰਸ਼ਨਕਾਰੀਆਂ ਨੂੰ ਇੰਨੀ ਵੱਡੀ ਗਿਣਤੀ ਵਿਚ ਇਕੱਠੇ ਹੋਣ ਦੀ ਇਜਾਜ਼ਤ ਕਿਵੇਂ ਦਿੱਤੀ ਗਈ?

ਦਿੱਲੀ ਦੇ ਵਕੀਲ ਨੇ ਹਰਿਆਣਾ ਸਰਕਾਰ ਖਿਲਾਫ ਪਟੀਸ਼ਨ ਕੀਤੀ ਦਾਇਰ

ਦਿੱਲੀ ਦੇ ਇਕ ਵਕੀਲ ਨੇ ਬਾਰਡਰ ਬੰਦ ਕਰਨ ਅਤੇ ਇੰਟਰਨੈੱਟ 'ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕੀਤੀ ਹੈ। ਐਡਵੋਕੇਟ ਉਦੈ ਪ੍ਰਤਾਪ ਨੇ ਕਿਹਾ ਕਿ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦਲੀਲ ਦਿੱਤੀ ਕਿ ਸਰਹੱਦਾਂ ਬੰਦ ਕਰਨ ਅਤੇ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਬੰਦ ਕਰਨ ਨਾਲ ਜਿੱਥੇ ਇੱਕ ਪਾਸੇ ਕਿਸਾਨਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਉਥੇ ਦੂਜੇ ਪਾਸੇ ਆਮ ਲੋਕਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਦੇ ਵਿਰੁੱਧ ਦੂਜੀ ਪਟੀਸ਼ਨ

ਦੂਜੀ ਪਟੀਸ਼ਨ ਐਡਵੋਕੇਟ ਅਰਵਿੰਦ ਸੇਠ ਵੱਲੋਂ ਦਾਇਰ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਹਦਾਇਤਾਂ ਦੇਣ ਦੀ ਦੀ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਵਿੱਚ ਕੋਈ ਵੀ ਕੌਮੀ ਮਾਰਗ, ਰਾਜ ਮਾਰਗ ਅਤੇ ਰੇਲਵੇ ਟਰੈਕ ਕਿਸਾਨਾਂ ਵੱਲੋਂ ਬੰਦ ਨਾ ਕੀਤਾ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਪ੍ਰਦਰਸ਼ਨਕਾਰੀਆਂ ਖਿਲਾਫ ਨੈਸ਼ਨਲ ਹਾਈਵੇ ਐਕਟ 1956 ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ