ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਗਿਰੋਹ ਲੋਕਾਂ ਤੋਂ ਪੈਸੇ ਠਗਦਾ ਸੀ
ਪੰਜਾਬ ਪੁਲਿਸ ਅਨੁਸਾਰ ਇਹ ਗਿਰੋਹ ਸੂਬੇ ਵਿੱਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਕੇ ਲੋਕਾਂ ਤੋਂ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਇਸ ਦੇ ਨਾਲ ਹੀ ਪੁਲਿਸ ਹੁਣ ਇਸ ਗਿਰੋਹ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਵੀ ਜਾਂਚ ਵਿੱਚ ਜੁਟੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗਿਰੋਹ ਦੇ ਮੈਂਬਰਾਂ ਵੱਲੋਂ ਹੁਣ ਤੱਕ ਕਿੰਨੇ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਪਹਿਲਾਂ ਮੋਹਾਲੀ, ਖੰਨਾ, ਰੋਪੜ ਅਤੇ ਲੁਧਿਆਣਾ ਪੁਲਿਸ ਵੱਲੋਂ ਵੀ ਅਜਿਹੇ ਗੈਂਗ ਨੂੰ ਫੜਿਆ ਜਾ ਚੁੱਕਾ ਹੈ, ਇਸ ਤੋਂ ਪਹਿਲਾਂ ਮੋਗਾ ਪੁਲਿਸ ਨੇ ਦੋ ਸ਼ੂਟਰ ਫੜੇ ਹਨ।
In a breakthrough, @MogaPolice busts an illegal arms module operated by foreign-based handler Jagga Dhurkot and arrests 7 operatives of the gang.
— DGP Punjab Police (@DGPPunjabPolice) October 7, 2024
Jagga Dhurkot is connected with Lawrence Bishnoi Gang. He is involved in extorting money from people in #Punjab was planning dacoity… pic.twitter.com/3DN8Ngtfw3
ਚਾਰ ਮੈਗਜ਼ੀਨ ਅਤੇ ਚਾਲੀ ਰੌਂਦ ਹੋਏ ਹਨ ਬਰਾਮਦ
ਪਿਛਲੇ ਸਾਲ ਅਗਸਤ ਵਿੱਚ ਮੋਗਾ ਪੁਲੀਸ ਨੇ ਜੱਗਾ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜੱਗਾ ਨੇ ਦੋਵਾਂ ਨੂੰ ਮੋਗਾ ਦੇ ਇੱਕ ਵਪਾਰੀ ਅਤੇ ਜਗਰਾਓਂ ਦੇ ਇੱਕ ਵਿਅਕਤੀ ਨੂੰ ਮਾਰਨ ਦਾ ਟੀਚਾ ਦਿੱਤਾ ਸੀ। ਹਾਲਾਂਕਿ, ਪੁਲਿਸ ਨੇ ਉਨ੍ਹਾਂ ਨੂੰ ਅਪਰਾਧ ਕਰਨ ਤੋਂ ਪਹਿਲਾਂ ਹੀ ਫੜ ਲਿਆ ਸੀ। ਇਨ੍ਹਾਂ ਕੋਲੋਂ ਦੋ 9 ਐਮਐਮ ਪਿਸਤੌਲ, ਚਾਰ ਮੈਗਜ਼ੀਨ ਅਤੇ ਚਾਲੀ ਰੌਂਦ ਬਰਾਮਦ ਹੋਏ ਹਨ।